ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ

07:59 AM Oct 03, 2024 IST
ਮਿ੍ਰਤਕਾਂ ਦੀਆਂ ਫਾਈਲ ਫੋਟੋਆਂ।

ਪੱਤਰ ਪ੍ਰੇਰਕ
ਸਮਾਣਾ, 2 ਅਕਤੂਬਰ
ਇੱਥੇ ਬਾਹਮਣ ਮਾਜਰਾ ਰੋੜ ’ਤੇ ਬੀਤੀ ਰਾਤ ਮੋਟਰਸਾਈਕਲ ਤੇ ਪਿਕਅੱਪ ਦੀ ਟੱਕਰ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ।
ਘੱਗਾ ਪੁਲੀਸ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਸਮਾਣਾ ਦੇ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਇੱਕ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਦੂਜੇ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਮੁੱਢਲੀ ਸਹਾਇਤਾ ਦੇਣ ਮਗਰੋਂ ਪਟਿਆਲਾ ਰੈਫਰ ਕਰ ਦਿੱਤਾ ਜਿੱਥੇ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ। ਮਾਮਲੇ ਦੇ ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਤਿੱਤਰ (23) ਅਤੇ ਅਮਨਦੀਪ ਸਿੰਘ ਉਰਫ ਲਵਲੀ (16) ਵਜੋਂ ਹੋਈ ਹੈ। ਪਰਮਜੀਤ ਸਿੰਘ ਦੇ ਬਿਆਨਾਂ ਅਨੁਸਾਰ ਉਸ ਦਾ ਪੁੱਤਰ ਅਮਨਦੀਪ ਸਿੰਘ ਬੀਤੀ ਦੇਰ ਰਾਤ ਆਪਣੇ ਦੋਸਤ ਨਾਲ ਮੋਟਰਸਾਈਕਲ ’ਤੇ ਜਦੋਂ ਬਾਹਮਣ ਮਾਜਰਾ ਸੜਕ ’ਤੇ ਚੜ੍ਹਨ ਲੱਗੇ ਤਾਂ ਸਮਾਣਾ ਪਾਸਿਓਂ ਆ ਰਹੀ ਤੇਜ਼ ਰਫਤਾਰ ਪਿਕਅਪ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ।
ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਗੁਰਪ੍ਰੀਤ ਸਿੰਘ ਪੁੱਤਰ ਪੱਪੀ ਰਾਮ ਵਾਸੀ ਘੱਗਾ ਨੂੰ ਮ੍ਰਿਤਕ ਐਲਾਨ ਦਿੱਤਾ ਤੇ ਅਮਨਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਨੂੰ ਮੁੱਢਲੀ ਸਹਾਇਤਾ ਦੇਣ ਮਗਰੋਂ ਪਟਿਆਲਾ ਰੈਫਰ ਕਰ ਦਿੱਤਾ ਗਿਆ।
ਜਾਂਚ ਅਧਿਕਾਰੀ ਅਨੁਸਾਰ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਅਧਾਰ ’ਤੇ ਡਰਾਈਵਰ ਹਰਮੇਸ਼ ਕੁਮਾਰ ਵਾਸੀ ਯੂਪੀ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦਾ ਵਾਹਨ ਵੀ ਬਰਾਮਦ ਕੀਤਾ ਗਿਆ ਹੈ।

Advertisement

Advertisement