ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੋ ਨੌਜਵਾਨਾਂ ਨੇ ਘਰ ’ਚ ਵੜ ਕੇ ਚਲਾਈ ਗੋਲੀ

09:17 AM Sep 09, 2023 IST
ਮੌਕੇ ’ਤੇ ਪੁੱਛ ਪੜਤਾਲ ਕਰਦਾ ਹੋਇਆ ਪੁਲੀਸ ਅਧਿਕਾਰੀ। -ਫੋਟੋ ਰੂਬਲ

ਹਰਜੀਤ ਸਿੰਘ
ਡੇਰਾਬੱਸੀ, 8 ਸਤੰਬਰ
ਇਥੋਂ ਦੇ ਰਾਮ ਦਾਸੀਆ ਮੁਹੱਲੇ ਵਿੱਚ ਅੱਜ ਦੇਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਇਕ ਘਰ ’ਚ ਵੜ੍ਹ ਕੇ ਗੋਲੀ ਚਲਾ ਦਿੱਤੀ। ਇਸ ਦੌਰਾਨ ਘਰ ਵਿੱਚ ਬੈਠੇ ਪਤੀ ਪਤਨੀ ਵਾਲ ਵਾਲ ਬਚ ਗਏ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਮੋਟਰਸਾਈਕਲ ਸਵਾਰ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਘਰ ਦੇ ਮਾਲਕ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਹ ਪਲੰਬਰ ਦਾ ਕੰਮ ਕਰਦਾ ਹੈ ਅਤੇ ਆਪਣੇ ਘਰ ਦੀ ਪਹਿਲੀ ਮੰਜ਼ਿਲ ’ਤੇ ਰਹਿੰਦਾ ਹੈ ਜਦਕਿ ਉਸਦਾ ਭਰਾ ਸੁਖਵਿੰਦਰ ਸਿੰਘ ਘਰ ਦੇ ਨੀਚੇ ਰਹਿੰਦਾ ਹੈ। ਉਸਨੇ ਦੱਸਿਆ ਕਿ ਅੱਜ ਦੇਰ ਸ਼ਾਮ 8.30 ਵਜੇ ਮੋਟਰਸਾਈਕਲ ’ਤੇ ਆਏ ਦੋ ਨੌਜਵਾਨ ਪੌੜੀਆਂ ਰਾਹੀਂ ਪਹਿਲੀ ਮੰਜ਼ਿਲ ’ਤੇ ਚੜ੍ਹ ਰਹੇ ਸੀ। ਪਹਿਲੀ ਮੰਜ਼ਿਲ ’ਤੇ ਦਾਖ਼ਲ ਹੋਣ ਦਾ ਦਰਵਾਜਾ ਬੰਦ ਹੋਣ ਕਾਰਨ ਉਹ ਹੇਠਾਂ ਆ ਗਏ ਜਿਥੇ ਉਸ ਦਾ ਭਰਾ ਸੁਖਵਿੰਦਰ ਸਿੰਘ ਆਪਣੀ ਪਤਨੀ ਨਾਲ ਖਾਣਾ ਖਾ ਰਿਹਾ ਸੀ। ਦੋਵਾਂ ਵਿੱਚੋਂ ਇਕ ਨੌਜਵਾਨ ਨੇ ਉਸ ਦੇ ਭਰਾ ਅਤੇ ਭਰਜਾਈ ’ਤੇ ਗੋਲੀ ਚਲਾ ਦਿੱਤੀ ਜੋ ਵਾਲ ਵਾਲ ਬਚ ਗਏ ਅਤੇ ਗੋਲੀ ਖਿੜਕੀ ’ਤੇ ਜਾ ਵਜੀ। ਉਨ੍ਹਾਂ ਵੱਲੋਂ ਰੌਲਾ ਪਾਉਣ ’ਤੇ ਦੋਵੇਂ ਜਣੇ ਮੋਟਰਸਾਈਕਲ ’ਤੇ ਫ਼ਰਾਰ ਹੋ ਗਏ। ਦੋਵੇਂ ਭਰਾਵਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਹਮਲਾਵਰ ਕੌਣ ਹਨ ਅਤੇ ਉਨ੍ਹਾਂ ਨੇ ਕਿਉਂ ਗੋਲੀ ਚਲਾਈ ਹੈ। ਮੌਕੇ ’ਤੇ ਪਹੁੰਚੇ ਥਾਣਾ ਮੁਖੀ ਜਸਕੰਵਲ ਸਿੰਘ ਸੇਖੋਂ ਨੇ ਕਿਹਾ ਕਿ ਸੂਚਨਾ ਮਿਲਣ ਮਗਰੋਂ ਮੌਕੇ ’ਤੇ ਪਹੁੰਚ ਕੇ ਚਲਿਆ ਹੋਇਆ ਖੋਲ ਬਰਾਮਦ ਕਰ ਲਿਆ ਹੈ। ਉਨ੍ਹਾਂ ਨੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement
Advertisement