ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਹਾਦਸਿਆਂ ਵਿੱਚ ਦੋ ਨੌਜਵਾਨ ਹਲਾਕ; ਇੱਕ ਗੰਭੀਰ ਜ਼ਖ਼ਮੀ

08:01 AM Jun 25, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 24 ਜੂਨ
ਇੱਥੋਂ ਦੀ ਚੰਡੀਗੜ੍ਹ ਰੋਡ ’ਤੇ ਇੱਕ ਕਾਰ ਦੀ ਮੋਟਰਸਾਈਕਲ ਨਾਲ ਹੋਈ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ ਜਦਕਿ ਇੱਕ ਹੋਰ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਥਾਣਾ ਜਮਾਲਪੁਰ ਅਧੀਨ ਆਉਂਦੇ ਝਾਬੇਵਾਲ ਚੌਕ ਕੋਲ ਕਾਰ ਚਾਲਕ ਨੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ। ਪਿੰਡ ਭੋਲਾਪੁਰ (ਝਾਬੇਵਾਲ) ਵਾਸੀ ਕਪਲ ਦੇਵ ਸਿੰਘ ਨੇ ਦੱਸਿਆ ਹੈ ਕਿ ਉਸ ਦਾ ਲੜਕਾ ਗੋਬਿੰਦ ਕੁਮਾਰ ਘਰੋਂ ਆਪਣੇ ਦੋਸਤ ਵਿਕਰਮ ਕੁਮਾਰ ਨਾਲ ਰਾਮਗੜ੍ਹ ਚੌਕ ਵੱਲ ਜਾ ਰਿਹਾ ਸੀ ਅਤੇ ਉਹ ਵੀ ਆਪਣੀ ਡਿਊਟੀ ਤੋਂ ਵਾਪਸ ਆਪਣੇ ਘਰ ਜਾ ਰਿਹਾ ਸੀ। ਜਦੋਂ ਉਹ ਝਾਬੇਵਾਲ ਚੌਕ ਨੇੜੇ ਬੌਨ ਬਰੈਡ ਫੈਕਟਰੀ ਕੋਲ ਪੁੱਜੇ ਤਾਂ ਇੱਕ ਤੇਜ਼ ਰਫਤਾਰ ਨਾਲ ਆ ਰਹੇ ਕਾਰ ਡਰਾਈਵਰ ਨੇ ਮੋਟਰਸਾਈਕਲ ਨੂੰ ਫੇਟ ਮਾਰੀ ਜਿਸ ਨਾਲ ਦੋਵੇਂ ਜਣੇ ਗੰਭੀਰ ਜ਼ਖ਼ਮੀ ਹੋ ਗਏ। ਇਸ ਮੌਕੇ ਗੋਬਿੰਦ ਕੁਮਾਰ ਦੀ ਮੌਤ ਹੋ ਗਈ ਜਦਕਿ ਉਸ ਦੇ ਦੋਸਤ ਵਿਕਰਮ ਕੁਮਾਰ ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਵੀ ਮੌਤ ਹੋ ਗਈ। ਥਾਣੇਦਾਰ ਮੁਖਤਿਆਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਨੇ ਅਰਜਨ ਸਿੰਘ ਵਾਸੀ ਬਾਲਾ ਜੀ ਇਨਕਲੇਵ ਰਾਮਗੜ੍ਹ ਰੋਡ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਲਾਸ਼ਾਂ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ।
ਇਸੇ ਤਰ੍ਹਾਂ ਥਾਣਾ ਸਾਹਨੇਵਾਲ ਦੇ ਇਲਾਕੇ ਵਿੱਚ ਪੈਂਦੇ ਪਿੰਡ ਜਸਪਾਲ ਬਾਂਗਰ ਦੇ ਸਰਕਾਰੀ ਸਕੂਲ ਨੇੜੇ ਇੱਕ ਟਰੈਕਟਰ ਦੀ ਐਕਟਿਵਾ ਸਕੂਟਰ ਨਾਲ ਟੱਕਰ ਵਿੱਚ ਸਕੂਟਰ ਸਵਾਰ ਜ਼ਖਮੀ ਹੋ ਗਿਆ। ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਅਣਪਛਾਤੇ ਟਰੈਕਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
Advertisement