ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਹਾਦਸਿਆਂ ਵਿੱਚ ਦੋ ਨੌਜਵਾਨ ਹਲਾਕ

09:06 AM Jul 13, 2024 IST

ਪੱਤਰ ਪ੍ਰੇਰਕ
ਸਮਾਣਾ, 12 ਜੁਲਾਈ
ਸਮਾਣਾ- ਪਟਿਆਲਾ ਸੜਕ ’ਤੇ ਸਥਿਤ ਪਿੰਡ ਬਿਜਲਪੁਰ ਨੇੜੇ ਕਾਰ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ ਹੈ। ਜਾਂਚ ਅਧਿਕਾਰੀ ਏਐੱਸਆਈ ਨਿਰਮਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਜਤਿੰਦਰ ਸਿੰਘ (27) ਨਿਵਾਸੀ ਪਿੰਡ ਬਿਜਲਪੁਰ ਵਜੋਂ ਹੋਈ ਹੈ। ਉਸ ਦੇ ਚਚੇਰੇ ਭਰਾ ਦਮਨਜੀਤ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਜਤਿੰਦਰ ਸਿੰਘ ਵੀਰਵਾਰ ਰਾਤ ਅੱਠ ਵਜੇ ਪਟਿਆਲਾ ਸੜਕ ’ਤੇ ਇੱਕ ਫੈਕਟਰੀ ਵਿੱਚ ਕੰਮ ਕਰਨ ਮਗਰੋਂ ਪਿੰਡ ਪਰਤ ਰਿਹਾ ਸੀ। ਇਸ ਦੌਰਾਨ ਸਮਾਣਾ ਵੱਲੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਸਪਤਾਲ ਲਿਆਂਦੇ ਜਾਣ ’ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਉਪਰੰਤ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲੀਸ ਨੇ ਕਾਰ ਚਾਲਕ ਨਰਿੰਦਰ ਪਾਲ ਸਿੰਘ ਨਿਵਾਸੀ ਸਮਾਣਾ ਖਿਲਾਫ਼ ਕੇਸ ਦਰਜ ਕਰ ਲਿਆਹੈ। ਮ੍ਰਿਤਕ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ।
ਸੁਨਾਮ ਊਧਮ ਸਿੰਘ ਵਾਲਾ (ਪੱਤਰ ਪ੍ਰੇਰਕ): ਸੁਨਾਮ ਤੋਂ ਉੱਪਲੀ-ਚੱਠੇ ਮਾਰਗ ’ਤੇ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਜਦੋਂਕਿ ਲੜਕੀ ਜ਼ਖ਼ਮੀ ਹੋ ਗਈ। ਬਲਜੀਤ ਸਿੰਘ ਵਾਸੀ ਪਿੰਡ ਰਵਿਦਾਸਪੁਰਾ ਟਿੱਬੀ ਨੇ ਇਸ ਸਬੰਧੀ ਦੱਸਿਆ ਕਿ ਉਸਦਾ ਲੜਕਾ ਗੁਰਵਿੰਦਰ ਸਿੰਘ ਆਪਣੀ ਮਾਸੀ ਦੀ ਲੜਕੀ ਸੁਖਦੀਪ ਕੌਰ ਸਮੇਤ ਸੰਗਰੂਰ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖ਼ਲ ਆਪਣੀ ਮਾਤਾ ਨੂੰ ਰੋਟੀ ਦੇ ਕੇ ਮੋਟਰਸਾਈਕਲ ’ਤੇ ਸੁਨਾਮ ਵਾਪਸ ਆ ਰਹੇ ਸਨ। ਰਸਤੇ ਵਿੱਚ ਉਨ੍ਹਾਂ ਨੂੰ ਵਾਹਨ ਨੇ ਟੱਕਰ ਮਾਰ ਦਿੱਤੀ।

Advertisement

Advertisement
Advertisement