ਵਿਆਹ ਸਮਾਗਮ ਤੋਂ ਪਰਤ ਰਹੇ ਦੋ ਨੌਜਵਾਨਾਂ ਦੀ ਹਾਦਸੇ ਵਿੱਚ ਮੌਤ
10:11 AM Nov 19, 2023 IST
ਨਿੱਜੀ ਪੱਤਰ ਪ੍ਰੇਰਕ
ਖੰਨਾ, 18 ਨਵੰਬਰ
ਇਥੋਂ ਦੇ ਲਲਹੇੜੀ ਰੋਡ ’ਤੇ ਪੈਟਰੋਲ ਪੰਪ ਨੇੜੇ ਬੀਤੀ ਦੇਰ ਰਾਤ ਵਾਪਰੇ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ। ਮਿਤਕਾਂ ਦੀ ਪਛਾਣ ਰੋਹਿਤ (21) ਅਤੇ ਨਵੀ ਵਾਸੀ ਲੋਹਾਰੀ ਕਲਾਂ ਵਜੋਂ ਹੋਈ ਹੈ। ਜ਼ਖ਼ਮੀ ਹਰਪ੍ਰੀਤ ਸਿੰਘ (18) ਵਾਸੀ ਰਾਮਪੁਰ ਕਲੇਰਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਤਿੰਨੇ ਨੌਜਵਾਨ ਇਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਪਰਤ ਰਹੇ ਸਨ। ਇਸ ਦੌਰਾਨ ਜਦੋਂ ਉਹ ਲਲਹੇੜੀ ਰੋਡ ਖੰਨਾ ਨੇੜੇ ਪੁੱਜੇ ਤਾਂ ਇਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਰੋਹਿਤ ਅਤੇ ਨਵੀ ਦੀ ਥਾਂ ’ਤੇ ਹੀ ਮੌਤ ਹੋ ਗਈ ਅਤੇ ਹਰਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਬਾਅਦ ਵਿੱਚ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਸੂਚਨਾ ਮਿਲਣ ਮਗਰੋਂ ਪੁਲੀਸ ਨੇ ਵਾਹਨ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement