ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੋ ਨੌਜਵਾਨਾਂ ਨੂੰ ਘਰੋਂ ਬਾਹਰ ਸੱਦ ਕੇ ਗੋਲੀਆਂ ਮਾਰੀਆਂ, ਹਾਲਤ ਗੰਭੀਰ

06:57 AM Jul 15, 2023 IST

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 14 ਜੁਲਾਈ
ਇੱਥੇ ਅਕਾਲ ਆਸ਼ਰਮ ਕਲੋਨੀ ਸੋਹਾਣਾ ਵਿੱਚ ਮੋਟਰਸਾਈਕਲਾਂ ’ਤੇ ਸਵਾਰ ਚਾਰ ਨੌਜਵਾਨਾਂ ਨੇ ਆਪਣੇ ਘਰ ’ਚ ਸੁੱਤੇ ਪਏ ਦੋ ਭਰਾਵਾਂ ਨੂੰ ਬਾਹਰ ਸੱਦ ਕੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਦੋਵੇਂ ਭਰਾ ਚੰਦਨ ਅਤੇ ਸੂਰਜ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਸੈਕਟਰ-32 ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਇੱਕ ਨੌਜਵਾਨ ਦੀ ਲੱਤ ਅਤੇ ਦੂਜੇ ਦੀ ਗਰਦਨ ਵਿੱਚ ਗੋਲੀ ਵੱਜੀ ਹੈ।
ਮੁਹਾਲੀ ਦੇ ਡੀਐੱਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਉਨ੍ਹਾਂ ਇਸ ਸਬੰਧੀ ਕੇਸ ਦਰਜ ਕਰ ਕੇ ਹਮਲਾਵਰਾਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਦੇਰ ਰਾਤ ਕਰੀਬ ਡੇਢ ਵਜੇ ਚਾਰ ਨੌਜਵਾਨਾਂ ਨੇ ਅਕਾਲ ਆਸ਼ਰਮ ਕਲੋਨੀ ਵਿੱਚ ਪਹੁੰਚ ਕੇ ਸੂਰਜ ਤੇ ਚੰਦਨ ਨੂੰ ਘਰੋਂ ਬਾਹਰ ਸੱਦਿਆ। ਇਹ ਸਾਰੇ ਪਹਿਲਾਂ ਕੁਝ ਦੇਰ ਗੱਲਾਂ ਕਰਦੇ ਰਹੇ ਅਤੇ ਮਗਰੋਂ ਅਚਾਨਕ ਹਮਲਾਵਰਾਂ ਨੇ ਪਿਸਤੌਲ ਕੱਢ ਕੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਸਾਰੇ ਹਮਲਾਵਰ ਆਪੋ-ਆਪਣੇ ਮੋਟਰਸਾਈਕਲਾਂ ’ਤੇ ਫਰਾਰ ਹੋ ਗਏ। ਸੂਚਨਾ ਮਿਲਦੇ ਹੀ ਪੁਲੀਸ ਮੁਲਾਜ਼ਮਾਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਜ਼ਖ਼ਮੀ ਭਰਾਵਾਂ ਨੂੰ ਸੋਹਾਣਾ ਹਸਪਤਾਲ ਦਾਖ਼ਲ ਕਰਵਾਇਆ। ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਮੁਢਲੀ ਮੈਡੀਕਲ ਸਹਾਇਤਾ ਦੇਣ ਤੋਂ ਬਾਅਦ ਉਨ੍ਹਾਂ ਨੂੰ ਸੈਕਟਰ-32 ਹਸਪਤਾਲ ਰੈਫ਼ਰ ਕਰ ਦਿੱਤਾ। ਪੁਲੀਸ ਅਨੁਸਾਰ ਇਹ ਮਾਮਲਾ ਨਿੱਜੀ ਰੰਜਿਸ਼ ਦਾ ਜਾਪਦਾ ਹੈ। ਡੀਐੱਸਪੀ ਨੇ ਦੱਸਿਆ ਕਿ ਪੁਲੀਸ ਨੇ ਹਮਲਾਵਰਾਂ ਦੀ ਪਛਾਣ ਕਰ ਲਈ ਹੈ। ਉਨ੍ਹਾਂ ਜਲਦੀ ਹੀ ਸਾਰੇ ਹਮਲਾਵਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ।

Advertisement

Advertisement
Tags :
ਹਾਲਤਗੰਭੀਰਗੋਲੀਆਂਘਰੋਂਨੌਜਵਾਨਾਂਬਾਹਰਮਾਰੀਆਂ
Advertisement