ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਰ ਤੇ ਟਰੈਕਟਰ-ਟਰਾਲੀ ਵਿਚਾਲੇ ਟੱਕਰ ਵਿੱਚ ਦੋ ਨੌਜਵਾਨ ਹਲਾਕ

07:00 AM Nov 26, 2024 IST
ਹਾਦਸੇ ਵਿੱਚ ਨੁਕਸਾਨੀ ਕਾਰ।

ਜਸਵੰਤ ਜੱਸ
ਫ਼ਰੀਦਕੋਟ, 25 ਨਵੰਬਰ
ਇੱਥੇ ਫ਼ਰੀਦਕੋਟ-ਸਾਦਿਕ ਸੜਕ ’ਤੇ ਸ਼ੈਲਰਾਂ ਦੇ ਨਜ਼ਦੀਕ ਦੇਰ ਸ਼ਾਮ ਹਾਦਸੇ ਵਿੱਚ ਪਿੰਡ ਕੰਮੇਆਣੇ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਇਨ੍ਹਾਂ ਦੇ ਤੀਜੇ ਸਾਥੀ ਦਾ ਬਚਾਅ ਹੋ ਗਿਆ। ਮ੍ਰਿਤਕਾਂ ਦੀ ਪਛਾਣ ਪਰਮਦੀਪ ਸਿੰਘ (23) ਪੁੱਤਰ ਸ਼ਹੀਦ ਪਰਮਜੀਤ ਸਿੰਘ ਅਤੇ ਸੁਖਰਾਜ ਸਿੰਘ (21) ਵਜੋਂ ਹੋਈ ਹੈ। ਇਹ ਦੋਵੇਂ ਨੌਜਵਾਨ ਆਪਣੀ ਕਰੂਜ਼ ਕਾਰ (ਐੱਚਆਰ 24ਏਈ 2321) ਵਿੱਚ ਕਿਤੇ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਕਾਰ ਝੋਨੇ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ-ਟਰਾਲੀ ਨਾਲ ਟਕਰਾ ਗਈ।
ਟੱਕਰ ਇੰਨੀ ਭਿਆਨਕ ਸੀ ਕਿ ਝੋਨੇ ਦੀਆਂ ਬੋਰੀਆਂ ਨਾਲ ਲੱਦੀ ਟਰਾਲੀ ਦਾ ਹਿੱਸਾ ਟਰਾਲੀ ਤੋਂ ਅਲੱਗ ਹੋ ਗਿਆ ਅਤੇ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ।
ਹਾਦਸੇ ਵਿੱਚ ਦੋਵੇਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਉਨ੍ਹਾਂ ਦੇ ਤੀਜੇ ਦੋਸਤ ਦਾ ਬਚਾਅ ਹੋ ਗਿਆ। ਜ਼ਿਕਰਯੋਗ ਹੈ ਕਿ ਹਾਦਸੇ ’ਚ ਹਲਾਕ ਹੋਇਆ ਪਰਮਦੀਪ ਸਿੰਘ ਦੋ ਭੈਣਾਂ ਦਾ ਭਰਾ ਅਤੇ ਕਾਰਗਿਲ ਸ਼ਹੀਦ ਫੌਜੀ ਪਰਮਜੀਤ ਸਿੰਘ ਦਾ ਇੱਕਲੌਤਾ ਪੁੱਤਰ ਸੀ। ਦੂਸਰੇ ਨੌਜਵਾਨ ਸੁਖਰਾਜ ਸਿੰਘ ਦੇ ਪਿਤਾ ਦੀ ਵੀ ਕੁਝ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ। ਪੁਲੀਸ ਨੇ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾ ਕੇ ਉਨ੍ਹਾਂ ਦੀਆਂ ਲਾਸ਼ਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਹਨ ਤੇ ਟਰੈਕਟਰ-ਟਰਾਲੀ ਦੇ ਚਾਲਕ ਪਰਚਾ ਦਰਜ ਕਰ ਲਿਆ ਹੈ। ਸਥਾਨਕ ਪੁਲੀਸ ਅਨੁਸਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisement

ਵਿਆਹ ਦੀ ਖਰੀਦਦਾਰੀ ਕਰ ਕੇ ਪਰਤਦੇ ਦੋ ਨੌਜਵਾਨ ਹਾਦਸੇ ’ਚ ਹਲਾਕ

ਸ੍ਰੀ ਗੋਇੰਦਵਾਲ ਸਾਹਿਬ (ਜਤਿੰਦਰ ਬਾਵਾ):

ਇੱਥੇ ਵਿਆਹ ਸਮਾਗਮ ਸਬੰਧੀ ਖਰੀਦਦਾਰੀ ਕਰ ਕੇ ਘਰ ਪਰਤ ਰਹੇ ਦੋ ਨੌਜਵਾਨਾਂ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪਿੰਡ ਕੰਗ ਵਾਸੀ ਮੁਹੱਬਤਦੀਪ ਸਿੰਘ (22) ਪੁੱਤਰ ਕੁਲਦੀਪ ਸਿੰਘ ਅਤੇ ਹਰਮਨਦੀਪ ਸਿੰਘ (21) ਪੁੱਤਰ ਅੰਗਰੇਜ ਸਿੰਘ ਵਜੋਂ ਹੋਈ ਹੈ। ਥਾਣਾ ਗੋਇੰਦਵਾਲ ਸਾਹਿਬ ਦੇ ਐੱਸਐੱਚਓ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਕੰਗ ਵਾਸੀ ਮੁਹੱਬਤਦੀਪ ਸਿੰਘ ਅਤੇ ਹਰਮਨਦੀਪ ਸਿੰਘ ਘਰ ’ਚ ਰੱਖੇ ਵਿਆਹ ਸਮਾਗਮ ਦੀ ਖਰੀਦਦਾਰੀ ਕਰਨ ਤਰਨ ਤਾਰਨ ਗਏ ਸਨ। ਆਪਣੇ ਪਿੰਡ ਪਰਤਣ ਮੌਕੇ ਰਫ਼ਤਾਰ ਜ਼ਿਆਦਾ ਹੋਣ ਕਾਰਨ ਪਿੰਡ ਮਾਲਚੱਕ ਨੇੜੇ ਕਾਰ ਦਾ ਅਚਾਨਕ ਸੰਤੁਲਨ ਵਿਗੜ ਗਿਆ ਤੇ ਕਾਰ ਦਰੱਖ਼ਤ ਨਾਲ ਟਕਰਾਅ ਗਈ। ਕਾਰ ਦਰੱਖ਼ਤ ਨਾਲ ਟਕਰਾਉਣ ਕਾਰਨ ਵਾਪਰੇ ਹਾਦਸੇ ’ਚ ਦੋਵਾਂ ਦੀ ਮੌਕੇ ’ਤੇ ਮੌਤ ਹੋ ਗਈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement