For the best experience, open
https://m.punjabitribuneonline.com
on your mobile browser.
Advertisement

ਮੋਟਰਸਾਈਕਲਾਂ ਦੀ ਟੱਕਰ ’ਚ ਦੋ ਨੌਜਵਾਨ ਹਲਾਕ

07:43 AM Sep 07, 2024 IST
ਮੋਟਰਸਾਈਕਲਾਂ ਦੀ ਟੱਕਰ ’ਚ ਦੋ ਨੌਜਵਾਨ ਹਲਾਕ
Advertisement

ਪੱਤਰ ਪ੍ਰੇਰਕ
ਜਗਰਾਉਂ 6 ਸਤੰਬਰ
ਪਿੰਡ ਲੰਮੇ ਜੱਟਪੁਰਾ ਤੋਂ ਮਾਣੂੰਕੇ ਨੂੰ ਜਾਣ ਵਾਲੀ ਸੜਕ ’ਤੇ ਲੰਘੀ ਦੇਰ ਰਾਤ ਦੋ ਮੋਟਰਸਾਈਕਲਾਂ ਦੀ ਟੱਕਰ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਸ ਸਬੰਧੀ ਸਥਾਨਕ ਸਿਵਲ ਹਸਪਤਾਲ ’ਚ ਰਾਤ ਦੀ ਡਿਊਟੀ ’ਤੇ ਤਾਇਨਾਤ ਡਾ. ਗੁਰਸਿਮਰਨ ਸਿੰਘ ਨੇ ਦੱਸਿਆ ਕਿ ਕੁੱਝ ਲੋਕ ਰਾਤ ਨੂੰ ਉਨ੍ਹਾਂ ਕੋਲ ਹਸਪਤਾਲ ਐਮਰਜੈਂਸੀ ਵਾਰਡ ’ਚ ਦੋ ਗੰਭੀਰ ਜ਼ਖ਼ਮੀ ਨੌਜਵਾਨਾਂ ਨੂੰ ਲੈ ਕੇ ਆਏ। ਡਾਕਟਰਾਂ ਨੇ ਜ਼ਖਮੀਆਂ ਦੀ ਜਾਂਚ ਕੀਤੀ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕਾਂ ਦੀ ਪਛਾਣ ਪਿੰਡ ਮਾਣੂੰਕੇ ਵਾਸੀ ਅਮਨਦੀਪ ਸਿੰਘ ਅਤੇ ਲੰਮੇ ਜੱਟਪੁਰਾ ਵਾਸੀ ਕਮਲਜੀਤ ਸਿੰਘ ਵਜੋਂ ਹੋਈ ਹੈ।

Advertisement

Advertisement
Advertisement
Author Image

joginder kumar

View all posts

Advertisement