ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੋ ਗੁੱਟਾਂ ਦੀ ਲੜਾਈ ’ਚ ਦੋ ਨੌਜਵਾਨ ਗੰਭੀਰ ਜ਼ਖ਼ਮੀ

07:13 AM Jun 19, 2024 IST

ਪੱਤਰ ਪ੍ਰੇਰਕ
ਸ਼ਾਹਕੋਟ, 18 ਜੂਨ
ਇੱਥੇ ਦੋ ਗੁੱਟਾਂ ਦਰਮਿਆਨ ਹੋਈ ਲੜਾਈ ’ਚ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਨਜ਼ਦੀਕ ਪਰੋ-ਫਿਟਨੈੱਸ ਜਿਮ ਵਿੱਚ ਨੌਜਵਾਨਾਂ ਦੀਆਂ ਦੋ ਧਿਰਾਂ ਆਪਸ ਵਿੱਚ ਘਸੁੰਨ-ਮੁੱਕੀ ਹੋ ਗਈਆਂ। ਇਸ ਝਗੜੇ ਤੋਂ ਬਾਅਦ ਦੋ ਨੌਜਵਾਨ ਬਾਹਰ ਆ ਕੇ ਇੱਕ ਨਜ਼ਦੀਕੀ ਰੈਸਟੋਰੈਂਟ ’ਚ ਬੈਠ ਗਏ। ਦੂਜੀ ਧਿਰ ਦੇ ਨੌਜਵਾਨ ਨੇ ਫੋਨ ਕਰ ਕੇ ਆਪਣੇ 10-12 ਸਾਥੀਆਂ ਨੂੰ ਬੁਲਾ ਲਿਆ, ਜਿਨ੍ਹਾਂ ਵਿੱਚ ਇੱਕ ਗਾਇਕ ਵੀ ਸ਼ਾਮਲ ਸੀ।
ਥਾਰ ’ਚ ਆਏ ਇਨ੍ਹਾਂ ਨੌਜਵਾਨਾਂ ਕੋਲ ਤੇਜ਼ਧਾਰ ਹਥਿਆਰ ਸਨ ਜਿਨ੍ਹਾਂ ਜਬਰੀ ਜਿਮ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ, ਜਿਸਨੂੰ ਜਿਮ ਮਾਲਕ ਨੇ ਨਾਕਾਮ ਕਰ ਦਿਤਾ। ਇਸ ਦੌਰਾਨ ਪਹਿਲੀ ਧਿਰ ਦੇ ਨੌਜਵਾਨ ਰੈਸਟੋਰੈਂਟ ਦੀ ਰਸੋਈ ਵਿੱਚ ਲੁਕ ਗਏ। ਦੂਜੀ ਧਿਰ ਦੇ ਨੌਜਵਾਨ ਦਰਵਾਜ਼ਾ ਭੰਨ ਕੇ ਰਸੋਈ ਅੰਦਰ ਚਲੇ ਗਏ ਤੇ ਲੁਕੇ ਨੌਜਵਾਨਾਂ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਮਨੀਸ਼ ਕੁਮਾਰ ਪੁੱਤਰ ਦਿਨੇਸ਼ ਕੁਮਾਰ ਵਾਸੀ ਮੁਹੱਲਾ ਚੋਪੜਾ ਸ਼ਾਹਕੋਟ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਸਥਾਨਕ ਸੀਐੱਚਸੀ ਵਿੱਚ ਮੁੱਢਲੀ ਸਹਾਇਤਾ ਦੇਣ ਉਪਰੰਤ ਅਗਲੇ ਇਲਾਜ ਲਈ ਉਨ੍ਹਾਂ ਨੂੰ ਜਲੰਧਰ ਭੇਜ ਦਿੱਤਾ ਗਿਆ ਹੈ।
ਇਸ ਦੌਰਾਨ ਐੱਸਐੱਚਓ ਸ਼ਾਹਕੋਟ ਅਮਨ ਸੈਣੀ ਨੇ ਦੱਸਿਆ ਕਿ ਜਿਮ ਦੇ ਬਾਹਰ ਹੋਈ ਲੜਾਈ ਦੀ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਤੋਂ ਪਤਾ ਲੱਗਿਆ ਹੈ ਕਿ ਹਮਲਾਵਰ ਥਾਰ ਗੱਡੀ ’ਚ, ਹਥਿਆਰਾਂ ਸਮੇਤ ਆਏ ਸਨ। ਕੁੱਟਮਾਰ ਕਰਨ ਵਾਲੇ ਨੌਜਵਾਨ ਵੀ ਸੀਐੱਚਸੀ ਵਿੱਚ ਮੁੱਢਲੀ ਸਹਾਇਤਾ ਲੈਣ ਉਪਰੰਤ ਦਾਖਲ ਹੋਣ ਤੋਂ ਬਗੈਰ ਚਲੇ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਇਸ ਸਬੰਧੀ ਕੋਈ ਸ਼ਿਕਾਇਤ ਨਹੀਂ ਮਿਲੀ, ਪਰ ਉਹ ਘਟਨਾ ਦੀ ਜਾਂਚ ਕਰ ਰਹੇ ਹਨ।

Advertisement

Advertisement
Advertisement