ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਵਾਈ ਫਾਇਰ ਕਰਨ ਵਾਲੇ ਦੋ ਨੌਜਵਾਨ ਗ੍ਰਿਫ਼ਤਾਰ

06:10 AM Jul 05, 2024 IST

ਪੱਤਰ ਪ੍ਰੇਰਕ
ਖਰੜ, 4 ਜੁਲਾਈ
ਪਿੰਡ ਦੇਸੂਮਾਜਰਾ ’ਚ ਲੰਘੀ ਅੱਧੀ ਰਾਤ ਨੂੰ ਹਵਾਈ ਫਾਇਰ ਕਰਨ ਵਾਲੇ ਇੱਕ ਥਾਰ ਗੱਡੀ ਵਿੱਚ ਸਵਾਰ ਦੋ ਨੌਜਵਾਨਾਂ ਨੂੰ ਥਾਣਾ ਸਦਰ ਦੀ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਡੀਐੱਸਪੀ ਕਰਨ ਸਿੰਘ ਸੰਧੂ ਨੇ ਦੱਸਿਆ ਕਿ ਸਰਬਜੀਤ ਕੌਰ ਨੇ ਸ਼ਿਕਾਇਤ ਕੀਤੀ ਸੀ ਕਿ ਇੱਕ ਥਾਰ ਗੱਡੀ ਨੰਬਰ ਪੀਬੀ65ਬੀਡੀ-0059 ਵਿੱਚ ਸਵਾਰ ਦੋ ਨੌਜਵਾਨ ਉਸ ਦੇ ਘਰ ਦੇ ਬਾਹਰ ਹਵਾਈ ਫਾਇਰ ਕਰ ਰਹੇ ਸਨ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਣਕਾਰੀ ਹਾਸਲ ਕਰਨ ਤੋਂ ਬਾਅਦ ਕੇਸ ਦਰਜ ਇਸ ਸਬੰਧ ਵਿੱਚ ਮਨਪ੍ਰੀਤ ਸਿੰਘ ਅਤੇ ਜਸਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਮੁਲਜ਼ਮਾਂ ਕੋਲੋਂ ਗੱਡੀ ਅਤੇ ਰਿਵਾਲਵਰ ਵੀ ਬਰਾਮਦ ਕਰ ਲਈ ਗਈ ਹੈ।

Advertisement

Advertisement
Advertisement