ਯੂਏਪੀਏ: ਸਿੱਖ ਨੌਜਵਾਨਾਂ ’ਤੇ ਕੇਸ ਦਰਜ ਕਰਨ ਦਾ ਵਿਰੋਧ
ਪੱਤਰ ਪ੍ਰੇਰਕ
ਸ਼ਹਿਣਾ, 28 ਜੁਲਾਈ
ਪਿਛਲੇ ਕੁਝ ਦਨਿਾਂ ਤੋਂ ਸਮੁੱਚੇ ਪੰਜਾਬ ਵਿੱਚ ਸਿੱਖ ਨੌਜਵਾਨਾਂ ਨੂੰ ਬਨਿਾਂ ਕਾਰਨ ਝੂਠੇ ਪਰਚੇ ਦਰਜ ਕਰਕੇ ਯੂਏਪੀਏ ਤਹਿਤ ਜੇਲ੍ਹਾਂ ’ਚ ਡੱਕਣ ਦੇ ਵਿਰੋਧ ’ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਵਰਕਰਾਂ ਨੇ ਅੱਜ ਥਾਣਾ ਸ਼ਹਿਣਾ ਵਿੱਚ ਮੰਗ ਪੱਤਰ ਦਿੱਤਾ ਅਤੇ ਮੰਗ ਕੀਤੀ ਕਿ ਨੌਜਵਾਨਾਂ ਨੂੰ ਬਨਿਾਂ ਵਜ੍ਹਾ ਤੰਗ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ। ਮੰਗ ਪੱਤਰ ਦੇਣ ਮਗਰੋਂ ਜਥੇਦਾਰ ਦਰਸ਼ਨ ਸਿੰਘ ਮੰਡੇਰ ਨੇ ਕਿਹਾ ਕਿ ਸਿੱਖਾਂ ਨੂੰ ਬਨਿਾਂ ਕਾਰਨ ਥਾਣਿਆਂ ਵਿੱਚ ਬੁਲਾ ਕੇ ਕੇਵਲ ਜ਼ਲੀਲ ਹੀ ਨਹੀਂ ਕੀਤਾ ਜਾ ਰਿਹਾ, ਸਗੋਂ ਪਰਚੇ ਦਰਜ ਕਰਕੇ ਜੇਲ੍ਹਾਂ ’ਚ ਡੱਕਿਆ ਜਾ ਰਿਹਾ ਹੈ। ਉਨ੍ਹਾਂ ਬਾਰੇ ਦਸਤਾਵੇਜ਼ ਪ੍ਰਾਪਤ ਕਰਨ, ਫਿੰਗਰ ਪ੍ਰਿੰਟ ਲੈਣ ਦੇ ਗੈਰ-ਵਿਧਾਨਿਕ ਅਮਲ ਕਰਕੇ ਸਮੁੱਚੇ ਪੰਜਾਬ ਵਿੱਚ ਵਿਸ਼ੇਸ਼ ਤੌਰ ’ਤੇ ਸਿੱਖ ਕੌਮ ਵਿੱਚ ਦਹਿਸ਼ਤ ਪਾਉਣ ਦਾ ਜੋ ਕੰਮ ਹੋ ਰਿਹਾ ਹੈ, ਉਹ ਬਹੁਤ ਹੀ ਘਟੀਆ ਤੇ ਨਿੰਦਣਯੋਗ ਹੈ। ਸ਼੍ਰੋਮਣੀ ਅਕਾਲੀ ਦਲ (ਅ) ਇਸ ਦਾ ਸਖ਼ਤ ਵਿਰੋਧ ਕਰਦੀ ਹੈ। ਇਸ ਮੌਕੇ ਨਿਰਮਲ ਸਿੰਘ ਸ਼ਹਿਣਾ, ਸੁਰਜੀਤ ਸਿੰਘ ਸ਼ਹਿਣਾ, ਕੁਲਵੰਤ ਸਿੰਘ, ਮੱਖਣ ਸਿੰਘ, ਮਹਿੰਦਰ ਸਿੰਘ, ਸੰਧੂਰਾ ਸਿੰਘ, ਹਰਬੰਸ ਸਿੰਘ, ਭੋਲਾ ਸਿੰਘ, ਜਿੰਦਰ ਸਿੰਘ, ਸੁਰਜੀਤ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਵੱਡੀ ਗਿਣਤੀ ’ਚ ਵਰਕਰ ਹਾਜ਼ਰ ਸਨ।