ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯੂਏਪੀਏ: ਸਿੱਖ ਨੌਜਵਾਨਾਂ ਨੂੰ ਜੇਲ੍ਹਾਂ ਵਿੱਚ ਡੱਕਣਾ ਮਨੁੱਖੀ ਅਧਿਕਾਰਾਂ ਦੀ ਊਲੰਘਣਾ: ਸੁਖਬੀਰ

08:34 AM Jul 29, 2020 IST
featuredImage featuredImage

Advertisement

ਦਵਿੰਦਰ ਪਾਲ

ਚੰਡੀਗੜ੍ਹ, 28 ਜੁਲਾਈ

Advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬਾਈ ਪੁਲੀਸ ਦੇ ਮੁਖੀ ਦਨਿਕਰ ਗੁਪਤਾ ਨੂੰ ਸਿੱਖ ਵਿਰੋਧੀ ਮਾਨਸਿਕਤਾ ਵਾਲਾ ਪੁਲੀਸ ਅਫਸਰ ਕਰਾਰ ਦਿੱਤਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਬਿਆਨ ਜਾਰੀ ਕਰਦਿਆਂ ਪੰਜਾਬ ਪੁਲੀਸ ’ਤੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ) ਦੀ ਅੰਨ੍ਹੇਵਾਹ ਵਰਤੋਂ ਦੇ ਦੋਸ਼ ਲਾਉਂਦਿਆਂ ਚਿਤਾਵਨੀ ਵੀ ਦਿੱਤੀ ਹੈ। ਸ੍ਰੀ ਬਾਦਲ ਨੇ ਕਿਹਾ ਕਿ ਸੂਬੇ ਦੇ ਪੁਲੀਸ ਮੁਖੀ ਨੂੰ ਸਪਸ਼ਟ ਹਦਾਇਤਾਂ ਹੋਣੀਆਂ ਚਾਹੀਦੀਆਂ ਹਨ ਕਿ  ਛੋਟੀਆਂ ਗਲਤੀਆਂ ਲਈ ਸਿੱਖ ਨੌਜਵਾਨਾਂ ’ਤੇ ਯੂਏਪੀਏ ਤਹਿਤ ਕੇਸ ਦਰਜ ਨਾ ਕੀਤੇ ਜਾਣ। 

ਸਿੱਖ ਨੌਜਵਾਨਾਂ ਨੂੰ ਅਜਿਹੇ ਮਾਮਲਿਆਂ ਵਿਚ ਗ੍ਰਿਫਤਾਰ ਕਰ ਕੇ ਜੇਲ੍ਹਾਂ ਵਿਚ ਡੱਕੇ ਜਾਣ ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਨਾਲ ਸਪਸ਼ਟ ਹੈ ਕਿ ਸੂਬੇ ਦੀ ਪੁਲੀਸ ਯੂਏਪੀਏ ਦੀ ਦੁਰਵਰਤੋਂ ਕਰ ਰਹੀ ਹੈ ਜਿਸ ’ਤੇ ਤੁਰੰਤ ਰੋਕ ਲਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਡੀਜੀਪੀ ਨੂੰ ਸਪਸ਼ਟ ਹਦਾਇਤਾਂ ਦੇਣ ਕਿ ਸੋਸ਼ਲ ਮੀਡੀਆ ’ਤੇ ਕੁਝ ਵੀ ਵੇਖਣ ਜਾਂ ਉਸ ਨੂੰ ਸ਼ੇਅਰ ਕਰਨ ’ਤੇ ਕਿਸੇ ਵੀ ਸਿੱਖ ਨੌਜਵਾਨ ਨੂੰ ਚੁੱਕ ਕੇ ਉਸ ’ਤੇ ਕੇਸ ਦਰਜ ਨਾ ਕੀਤਾ ਜਾਵੇ। 

ਰਾਜਪਾਲ ਨੂੰ ਮਿਲੇਗਾ ‘ਆਪ’ ਦਾ ਵਫ਼ਦ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਦੀ ਆੜ ’ਚ ਮਨੁੱਖੀ ਅਧਿਕਾਰਾਂ ਦੀ ਕੀਤੀ ਜਾ ਰਹੀ ਉਲੰਘਣਾ ਬਾਰੇ ਪੰਜਾਬ ਦੇ ਰਾਜਪਾਲ ਨੂੰ ਮਿਲਣ ਦਾ ਫ਼ੈਸਲਾ ਕੀਤਾ ਹੈ। ਪਾਰਟੀ ਦੇ ਬੁਲਾਰੇ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸਪਸ਼ਟ ਕੀਤਾ ਕਿ ‘ਆਪ’ ਦੇਸ਼ ਵਿਰੋਧੀ ਗਤੀਵਿਧੀਆਂ ਅਤੇ ਕਾਨੂੰਨ ਨੂੰ ਆਪਣੇ ਹੱਥ ’ਚ ਲੈਣ ਵਾਲੇ ਕਿਸੇ ਵੀ ਅਨਸਰ ਦੀ ਪੈਰਵੀ ਨਹੀਂ ਕਰਦੀ ਪਰ ਜਦੋਂ ਪੁਲੀਸ ਹੀ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈ ਕੇ ਨਿਰਦੋਸ਼ ਨੌਜਵਾਨਾਂ ਨੂੰ ਤੰਗ ਪ੍ਰੇਸ਼ਾਨ ਕਰੇਗੀ ਤਾਂ ‘ਆਪ’ ਇਸ ਵਿਰੁੱਧ ਹਰ ਪੱਧਰ ’ਤੇ ਆਵਾਜ਼ ਬੁਲੰਦ ਕਰੇਗੀ।  

Advertisement
Tags :
ਊਲੰਘਣਾਅਧਿਕਾਰਾਂਸਿੱਖਸੁਖਬੀਰਡੱਕਣਾਨੂੰ ਜੇਲ੍ਹਾਂਨੌਜਵਾਨਾਂਮਨੁੱਖੀਯੂਏਪੀਏਵਿੱਚ