ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਉਦੈਪੁਰ ਮਾਮਲਾ: ਪੀੜਤ ਦੇ ਪਰਿਵਾਰਕ ਮੈਂਬਰਾਂ ਨੂੰ ਹਸਪਤਾਲ ਜਾਣ ਤੋਂ ਰੋਕਿਆ

07:18 AM Aug 19, 2024 IST

ਜੈਪੁਰ, 18 ਅਗਸਤ
ਉਦੈਪੁਰ ਦੇ ਇੱਕ ਸਰਕਾਰੀ ਸਕੂਲ ’ਚ 10ਵੀ ਕਲਾਸ ਦੇ ਵਿਦਿਆਰਥੀ ਵੱਲੋਂ ਚਾਕੂ ਮਾਰ ਕੇ ਜ਼ਖਮੀ ਕੀਤੇ ਗਏ ਸਹਿਪਾਠੀ ਦੇ ਪਰਿਵਾਰ ਨੇ ਉਨ੍ਹਾਂ ਨੂੰ ਹਸਪਤਾਲ ’ਚ ਦਾਖਲ ਪੀੜਤ ਨਾਲ ਨਾ ਮਿਲਣ ਦੇਣ ਦਾ ਦੋਸ਼ ਲਾਇਆ ਅਤੇ ਰੋਸ ਵਜੋਂ ਵੱਡੀ ਗਿਣਤੀ ਲੋਕਾਂ ਦੇ ਸਹਿਯੋਗ ਨਾਲ ਰੈਲੀ ਕੱਢੀ। ਦੱਸਣਯੋਗ ਹੈ ਕਿ ਵਿਦਿਆਰਥੀ ਵੱਲੋਂ ਚਾਕੂ ਮਾਰਨ ਦੀ ਇਸ ਘਟਨਾ ਮਗਰੋਂ ਉਦੈਪੁਰ ’ਚ ਹਿੰਸਾ ਭੜਕ ਗਈ ਸੀ। ਇਸ ਦੌਰਾਨ ਅੱਜ ਐਤਵਾਰ ਨੂੰ ਵੀ ਸ਼ਹਿਰ ’ਚ ਇੰਟਰਨੈੱਟ ਸੇਵਾਵਾਂ ਠੱਪ ਰਹੀਆਂ।
ਪੀੜਤ ਦੇ ਲੜਕੇ ਪਰਿਵਾਰ ਅਤੇ ਵੱਡੀ ਗਿਣਤੀ ਲੋਕਾਂ ਨੇ ਅੱਜ ਇੱਥੇ ਮੁਖਰਜੀ ਨਗਰ ਚੌਕ ਤੋਂ ਐੱਮਬੀ ਹਸਪਤਾਲ ਤੱਕ ਰੈਲੀ ਕੱਢੀ ਤੇ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਪਰਿਵਾਰ ਨੂੰ ਜ਼ਖ਼ਮੀ ਲੜਕੇ ਨਾਲ ਮਿਲਣ ਦੀ ਆਗਿਆ ਦਿੱਤੀ ਜਾਵੇ।
ਦੂਜੇ ਪਾਸੇ ਉਦੈਪੁਰ ਦੇ ਐੱਸਪੀ ਯੋਗੇਸ਼ ਗੋਇਲ ਨੇ ਆਖਿਆ, ‘‘ਪਰਿਵਾਰ ਨੂੰ ਜ਼ਖਮੀ ਵਿਦਿਆਰਥੀ ਨਾਲ ਮਿਲਣ ’ਤੇ ਕੋਈ ਰੋਕ ਨਹੀਂ ਹੈ। ਉਹ ਲੜਕੇ ਨੂੰ ਮਿਲ ਸਕਦੇ ਹਨ।’’ ਐੱਸਪੀ ਨੇ ਇਹ ਵੀ ਕਿਹਾ ਕਿ ਵਿਦਿਆਰਥੀ ਦੀ ਹਾਲਤ ਸਥਿਰ ਪਰ ਨਾਜ਼ੁਕ ਹੈ।’’ ਇਸ ਦੌਰਾਨ ਉਨ੍ਹਾਂ ਦੱਸਿਆ ਕਿ ਸ਼ਹਿਰ ’ਚ ਬਾਜ਼ਾਰ ਖੁੱਲ੍ਹੇ ਰਹੇ ਪਰ ਕਾਨੂੰਨ ਤੇ ਅਮਨ ਦੀ ਸਥਿਤੀ ਦੇ ਮੱਦੇਨਜ਼ਰ ਅੱਜ ਵੀ ਇੰਟਰਨੈੱਟ ਸੇਵਾਵਾਂ ਬੰਦ ਰਹੀਆਂ। ਸੁਰੱਖਿਆ ਕਦਮਾਂ ਵਜੋਂ ਇਲਾਕੇ ’ਚ ਹੋਰ ਪੁਲੀਸ ਬਲ ਤਾਇਨਾਤ ਕੀਤਾ ਗਿਆ ਹੈ। -ਪੀਟੀਆਈ

Advertisement

Advertisement
Advertisement