For the best experience, open
https://m.punjabitribuneonline.com
on your mobile browser.
Advertisement

ਉਦੈ ਭਾਨੂ ਚਿਬ ਭਾਰਤੀ ਯੂਥ ਕਾਂਗਰਸ ਦੇ ਪ੍ਰਧਾਨ ਨਿਯੁਕਤ

10:46 PM Sep 22, 2024 IST
ਉਦੈ ਭਾਨੂ ਚਿਬ ਭਾਰਤੀ ਯੂਥ ਕਾਂਗਰਸ ਦੇ ਪ੍ਰਧਾਨ ਨਿਯੁਕਤ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਮਿਲਦੇ ਹੋਏ ਇੰਡੀਅਨ ਯੂਥ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਉਦੈ ਭਾਨੂ ਚਿਬ। -ਫੋਟੋ: ਏਐੱਨਆਈ
Advertisement

ਨਵੀਂ ਦਿੱਲੀ, 22 ਸਤੰਬਰ

Advertisement

ਕਾਂਗਰਸ ਨੇ ਉਦੈ ਭਾਨੂ ਚਿਬ ਨੂੰ ਇੰਡੀਅਨ ਯੂਥ ਕਾਂਗਰਸ (ਆਈਵਾਈਸੀ) ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਉਹ ਸ੍ਰੀਨਿਵਾਸ ਬੀ.ਵੀ. ਦੀ ਥਾਂ ਲੈਣਗੇ। ਚਿਬ ਮੌਜੂਦਾ ਸਮੇਂ ਆਈਵਾਈਸੀ ਦੇ ਜਨਰਲ ਸਕੱਤਰ ਸਨ ਅਤੇ ਜੰਮੂ ਕਸ਼ਮੀਰ ਪ੍ਰਦੇਸ਼ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਹਨ। ਪਾਰਟੀ ਨੇ ਇਕ ਬਿਆਨ ਵਿਚ ਕਿਹਾ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਉਦੈ ਭਾਨੂ ਚਿਬ ਨੂੰ ਤੁਰੰਤ ਪ੍ਰਭਾਵ ਤੋਂ ਇੰਡੀਅਨ ਯੂਥ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਨੇ ਅਹੁਦਾ ਛੱਡ ਰਹੇ ਪ੍ਰਧਾਨ ਸ੍ਰੀਨਿਵਾਸ ਬੀਵੀ ਵੱਲੋਂ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ ਹੈ। -ਪੀਟੀਆਈ

Advertisement

Advertisement
Author Image

Advertisement