ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕ ਸਭਾ ਚੋਣਾਂ ਦੇ ਨਤੀਜਿਆਂ ਦੇ 15 ਦਿਨਾਂ ਬਾਅਦ ਮੋਦੀ ਸਰਕਾਰ ’ਚ ਸ਼ਾਮਲ ਹੋਣਗੇ ਊਧਵ ਠਾਕਰੇ: ਵਿਧਾਇਕ ਰਵੀ ਰਾਣਾ

10:45 PM Jun 03, 2024 IST

ਅਮਰਾਵਤੀ (ਮਹਾਰਾਸ਼ਟਰ), 3 ਜੂਨ
ਅਮਰਾਵਤੀ ਦੇ ਵਿਧਾਇਕ ਰਵੀ ਰਾਣਾ ਨੇ ਦਾਅਵਾ ਕੀਤਾ ਹੈ ਕਿ ਸ਼ਿਵ ਸੈਨਾ (ਯੂਬੀਟੀ) ਦੇ ਮੁਖੀ ਸੰਜੇ ਰਾਉਤ ਅਤੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ ਲੋਕ ਸਭਾ ਚੋਣ ਨਤੀਜੇ ਆਉਣ ਦੇ 15 ਦਿਨਾਂ ਬਾਅਦ ਮੋਦੀ ਸਰਕਾਰ ’ਚ ਸ਼ਾਮਲ ਹੋਣਗੇ। ਜ਼ਿਕਰਯੋਗ ਹੈ ਕਿ ਅਮਰਾਵਤੀ ਤੋਂ ਮੌਜੂਦਾ ਸੰਸਦ ਮੈਂਬਰ ਤੇ ਰਵੀ ਰਾਣਾ ਦੀ ਪਤਨੀ ਨਵਨੀਤ ਰਾਣਾ ਨੇ ਇਸ ਵਾਰ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਦੀ ਟਿਕਟ ’ਤੇ ਇਸ ਸੀਟ ਤੋਂ ਲੋਕ ਸਭਾ ਚੋਣ ਲੜੀ ਸੀ। ਨਵਨੀਤ ਰਾਣਾ ਨੇ 2019 ਵਿੱਚ ਆਜ਼ਾਦ ਉਮੀਦਵਾਰ ਵਜੋਂ ਅਮਰਾਵਤੀ ਤੋਂ ਲੋਕ ਸਭਾ ਚੋਣ ਜਿੱਤੀ ਸੀ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਰਾਵਤੀ ਜ਼ਿਲ੍ਹੇ ਦੇ ਬਦਨੇਰਾ ਤੋਂ ਵਿਧਾਇਕ ਨੇ ਕਿਹਾ ਕਿ ਉਹ ਜਾਣਦੇ ਹਨ ਕਿ ਊਧਵ ਠਾਕਰੇ ਅਤੇ ਸ਼ਿਵ ਸੈਨਾ (ਯੂਬੀਟੀ) ਆਗੂ ਸੰਜੇ ਰਾਉਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਗੱਲ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ, ‘ਮੈਂ ਭਰੋਸੇ ਨਾਲ ਕਹਿ ਸਕਦਾ ਹਾਂ ਕਿ ਮੋਦੀ ਜੀ ਦੇ ਮੁੜ ਪ੍ਰਧਾਨ ਮੰਤਰੀ ਬਣਨ ਦੇ 15 ਦਿਨਾਂ ਬਾਅਦ ਊਧਵ ਠਾਕਰੇ ਮੋਦੀ ਸਰਕਾਰ ਨਾਲ ਨਜ਼ਰ ਆਉਣਗੇ ਕਿਉਂਕਿ ਆਉਣ ਵਾਲਾ ਦੌਰ ਮੋਦੀ ਜੀ ਦਾ ਹੈ ਅਤੇ ਊਧਵ ਠਾਕਰੇ ਇਸ ਨੂੰ ਜਾਣਦੇ ਹਨ। ਪੀਟੀਆਈ

Advertisement

Advertisement