ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਉੜੀ: ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਦੋ ਅਤਿਵਾਦੀ ਹਲਾਕ

07:24 AM Jun 23, 2024 IST

ਸ੍ਰੀਨਗਰ: ਸੁਰੱਖਿਆ ਬਲਾਂ ਨੇ ਅੱਜ ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਸੈਕਟਰ ਵਿੱਚ ਕੰਟਰੋਲ ਰੇਖਾ (ਐੱਲਓਸੀ) ਨੇੜੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਦੋ ਅਤਿਵਾਦੀ ਮਾਰੇ ਗਏ। ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਉੱਤਰੀ ਕਸ਼ਮੀਰ ਦੇ ਉੜੀ ਸੈਕਟਰ ਦੇ ਗੋਹੱਲਾ ਖੇਤਰ ਵਿੱਚ ਸ਼ੱਕੀ ਗਤੀਵਿਧੀਆਂ ਦਾ ਪਤਾ ਲੱਗਿਆ। ਤਲਾਸ਼ੀ ਮੁਹਿੰਮ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ’ਤੇ ਫੌਜ ਨੇ ਜਵਾਬੀ ਕਾਰਵਾਈ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਕੁੱਝ ਸਮੇਂ ਤੱਕ ਹੋਈ ਗੋਲੀਬਾਰੀ ਹੁਣ ਬੰਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਨਿਆ ਜਾ ਰਿਹਾ ਹੈ ਕਿ ਮੁਕਾਬਲੇ ਦੌਰਾਨ ਦੋ ਅਤਿਵਾਦੀ ਮਾਰੇ ਗਏ ਪਰ ਅਜੇ ਤੱਕ ਉਨ੍ਹਾਂ ਦੀਆਂ ਲਾਸ਼ਾਂ ਬਰਾਮਦ ਨਹੀਂ ਹੋਈਆਂ ਹਨ। -ਪੀਟੀਆਈ

Advertisement

Advertisement
Advertisement