ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੂਬੇ ’ਚ 3,44,472 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ

07:37 AM Jun 27, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਜੂਨ
ਪੰਜਾਬ ਸਰਕਾਰ ਨੇ ਸੂਬੇ ਵਿੱਚ ਦਿਵਿਆਂਗਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਯਕੀਨੀ ਪਹੁੰਚਾਉਣ ਲਈ ਅਪਰੈਲ 2024 ਤੱਕ 344472 ਦਿਵਿਆਂਗਾਂ ਨੂੰ ਯੂਡੀਆਈਡੀ ਕਾਰਡ ਕਰ ਦਿੱਤੇ ਹਨ। ਇਸ ਗੱਲ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਦਿਵਿਆਂਗਤਾ ਪਛਾਣ ਪੱਤਰ (ਯੂਡੀਆਈਡੀ) ਜਨਰੇਟ ਕੀਤੇ ਜਾਂਦੇ ਹਨ। ਇਸ ਦਾ ਡੇਟਾਬੇਸ ਰਾਸ਼ਟਰ ਪੱਧਰ ’ਤੇ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂਡੀਆਈਡੀ ਪ੍ਰਾਜੈਕਟਰ ਤਹਿਤ ਰਾਜ ਦੇ 102 ਹਸਪਤਾਲਾਂ ਵਿੱਚ ਕੈਂਪ ਲਗਾ ਕੇ ਇਹ ਪਛਾਣ ਪੱਤਰ ਜਾਰੀ ਕੀਤੇ ਜਾ ਰਹੇ ਹਨ।

Advertisement

Advertisement
Advertisement