ਨਵੀਂ ਦਿੱਲੀ, 13 ਜਨਵਰੀਮਾਘੀ ਅਤੇ ਪੋਂਗਲ ਸਣੇ ਹੋਰ ਤਿਉਹਾਰਾਂ ਦੇ ਮੱਦੇਨਜ਼ਰ ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਨੇ 15 ਜਨਵਰੀ ਨੂੰ ਹੋਣ ਵਾਲੀ ਯੂਜੀਸੀ-ਕੌਮੀ ਯੋਗਤਾ ਪ੍ਰੀਖਿਆ (ਨੈੱਟ) ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ।ਐੱਨਟੀਏ ਨੇ ਕਿਹਾ ਕਿ ਪ੍ਰੀਖਿਆ ਦੀ ਅਗਲੀ ਮਿਤੀ ਦਾ ਐਲਾਨ ਜਲਦੀ ਕੀਤਾ ਜਾਵੇਗਾ। ਇਸ ਤੋਂ ਇਲਾਵਾ 16 ਜਨਵਰੀ ਤੋਂ ਹੋਣ ਵਾਲੀਆਂ ਪ੍ਰੀਖਿਆਵਾਂ ਪਹਿਲਾ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਹੀ ਹੋਣਗੀਆਂ।ਪੀਐੱਚਡੀ ਪ੍ਰੋਗਰਾਮਾਂ ਵਿੱਚ ਦਾਖ਼ਲਾ, ਜੂਨੀਅਰ ਰਿਸਰਚ ਫੈਲੋਸ਼ਿਪ (ਜੇਆਰਐੱਫ) ਅਤੇ ਸਹਾਇਕ ਪ੍ਰੋਫੈਸਰ ਵਜੋਂ ਨਿਯੁਕਤੀ ਲਈ ਪ੍ਰੀਖਿਆ 3 ਜਨਵਰੀ ਤੋਂ 16 ਜਨਵਰੀ ਤੱਕ 85 ਵਿਸ਼ਿਆਂ ਲਈ ਕੰਪਿਊਟਰ ਆਧਾਰਿਤ ਟੈਸਟ (ਸੀਬੀਟੀ) ਮੋਡ ਵਿੱਚ ਲਈ ਜਾ ਰਹੀ ਹੈ। -ਪੀਟੀਆਈ