For the best experience, open
https://m.punjabitribuneonline.com
on your mobile browser.
Advertisement

ਉਗਰਾਹਾਂ ਗਰੁੱਪ ਵੱਲੋਂ ਥਾਣਾ ਭਵਾਨੀਗੜ੍ਹ ਅੱਗੇ ਪੱਕਾ ਮੋਰਚਾ ਜਾਰੀ

06:35 AM Mar 29, 2024 IST
ਉਗਰਾਹਾਂ ਗਰੁੱਪ ਵੱਲੋਂ ਥਾਣਾ ਭਵਾਨੀਗੜ੍ਹ ਅੱਗੇ ਪੱਕਾ ਮੋਰਚਾ ਜਾਰੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਭਵਾਨੀਗੜ੍ਹ, 28 ਮਾਰਚ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਦੀ ਅਗਵਾਈ ਹੇਠ ਥਾਣਾ ਭਵਾਨੀਗੜ੍ਹ ਅੱਗੇ ਪੱਕਾ ਮੋਰਚਾ ਅੱਜ ਤੀਜੇ ਦਿਨ ਵੀ ਜਾਰੀ ਰੱਖਿਆ ਗਿਆ। ਯੂਨੀਅਨ ਦੇ ਸੂਬਾ ਪ੍ਰਚਾਰਕ ਸਕੱਤਰ ਜਗਤਾਰ ਸਿੰਘ ਕਾਲਾਝਾੜ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਤੇ ਬਲਾਕ ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਤਾੜਨਾ ਕੀਤੀ ਕਿ ਜੇਕਰ 29 ਮਾਰਚ ਨੂੰ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਪਿੰਡ ਜੌਲੀਆਂ ਅਤੇ ਪਿੰਡ ਜਹਾਂਗੀਰ ਦੇ ਕਿਸਾਨੀ ਮਸਲਿਆਂ ਦਾ ਹੱਲ ਨਹੀਂ ਕੱਢਿਆ ਗਿਆ ਤਾਂ ਸੰਗਰੂਰ ਚੋਣ ਦੌਰਾਨ ਸਰਕਾਰ ਨੂੰ ਖਮਿਆਜ਼ਾ ਭੁਗਤਣਾ ਪਵੇਗਾ। ਕਿਸਾਨ ਆਗੂਆਂ ਨੇ ਪਿੰਡ ਕਾਲਾਝਾੜ ਦੇ ਧਰਮਿੰਦਰ ਸਿੰਘ ਤੇ ਉਸ ਦੀ ਪਤਨੀ ’ਤੇ ਦਰਜ ਕਤਲ ਦਾ ਮਾਮਲਾ, ਪਿੰਡ ਆਲੋਅਰਖ ਦੇ ਪ੍ਰਧਾਨ ਗੁਰਦੇਵ ਸਿੰਘ ਤੇ ਦਰਜ ਪਰਚਾ ਵੀ ਰੱਦ ਕਰਨ ਦੀ ਮੰਗ ਕੀਤੀ। ਪਿੰਡ ਬਾਲਦ ਕਲਾਂ ਦੀ ਔਰਤ ਬਲਜੀਤ ਕੌਰ ਦਾ ਜ਼ਮੀਨੀ ਮਸਲਾ ਹੱਲ ਕਰਨ ਦੀ ਮੰਗ ਕੀਤੀ। ਧਰਨੇ ਵਿੱਚ ਬਲਾਕ ਆਗੂ ਹਰਜੀਤ ਸਿੰਘ ਮਹਿਲਾਂ ਚੌਂਕ, ਜਸਬੀਰ ਸਿੰਘ ਗੱਗੜਪੁਰ, ਸੰਗਰੂਰ ਬਲਾਕ ਦੇ ਜਨਰਲ ਸਕੱਤਰ ਜਗਤਾਰ ਸਿੰਘ ਲੱਡੀ, ਚਮਕੌਰ ਸਿੰਘ ਲੱਡੀ, ਅਮਨਦੀਪ ਸਿੰਘ ਮਹਿਲਾਂ ਚੌਂਕ, ਕਰਮਜੀਤ ਕੌਰ ਭਿੰਡਰਾਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਤੇ ਔਰਤਾਂ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×