ਉੱਜਲ ਸਿੰਘ ਲੌਂਗੀਆ ਸਲਾਹਕਾਰ ਬੋਰਡ ਦੇ ਮੈਂਬਰ ਬਣੇ
08:42 AM Nov 14, 2024 IST
Advertisement
ਖਰੜ:
Advertisement
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸ਼ਹੀਦ ਭਾਈ ਭੁਪਿੰਦਰ ਸਿੰਘ ਲੌਂਗੀਆ ਦੇ ਭਰਾ ਉੱਜਲ ਸਿੰਘ ਲੌਂਗੀਆ ਨੂੰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸਲਾਹਕਾਰ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪੱਤਰ ਸ੍ਰੀ ਲੌਂਗੀਆ ਨੂੰ ਸ਼੍ਰੋਮਣੀ ਅਕਾਲੀ ਦਲ ਸੁਧਾਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਦਿੱਤਾ ਗਿਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਉੱਜਲ ਸਿੰਘ ਲੌਂਗੀਆ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ ਤੇ ਪੰਥ ਦੀ ਚੜ੍ਹਦੀ ਕਲਾ ਲਈ ਬਣਦਾ ਰੋਲ ਅਦਾ ਕਰਨਗੇ। -ਪੱਤਰ ਪ੍ਰੇਰਕ
Advertisement
Advertisement