For the best experience, open
https://m.punjabitribuneonline.com
on your mobile browser.
Advertisement

ਯੂਕੇ: ਸਕੂਲੀ ਪਾਠਕ੍ਰਮ ’ਚ ਤਾਲਬਿਾਨੀਆਂ ਨਾਲ ਸਿੱਖੀ ਸਰੂਪ ਵਾਲੀਆਂ ਤਸਵੀਰਾਂ ਲਾਉਣ ਦਾ ਵਿਰੋਧ

10:22 AM Mar 31, 2024 IST
ਯੂਕੇ  ਸਕੂਲੀ ਪਾਠਕ੍ਰਮ ’ਚ ਤਾਲਬਿਾਨੀਆਂ ਨਾਲ ਸਿੱਖੀ ਸਰੂਪ ਵਾਲੀਆਂ ਤਸਵੀਰਾਂ ਲਾਉਣ ਦਾ ਵਿਰੋਧ
Advertisement

ਪੱਤਰ ਪ੍ਰੇਰਕ
ਅੰਮ੍ਰਿਤਸਰ, 30 ਮਾਰਚ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਯੂਕੇ ਦੇ ਕੁਝ ਸਕੂਲਾਂ ਵਿੱਚ ਧਾਰਮਿਕ ਸਿੱਖਿਆ ਦੇ ਪਾਠਕ੍ਰਮ ’ਚ ਤਾਲਬਿਾਨ ਵਰਗੇ ਕੱਟੜਵਾਦੀ ਸਮੂਹਾਂ ਨਾਲ ਸਿੱਖੀ ਸਰੂਪ ਵਾਲੀਆਂ ਤਸਵੀਰਾਂ ਲਾਉਣ ਦਾ ਵਿਰੋਧ ਕੀਤਾ ਹੈ। ਉਨ੍ਹਾਂ ਆਖਿਆ ਕਿ ਸਿੱਖ ‘ਸਰਬੱਤ ਦਾ ਭਲਾ’ ਮੰਗਣ ਵਾਲੀ ਪੂਰੀ ਦੁਨੀਆ ਤੋਂ ਵੱਖਰੀ ਅਤੇ ਨਿਆਰੀ ਕੌਮ ਹੈ ਅਤੇ ਤਾਲਬਿਾਨ ਵਰਗੀਆਂ ਕੱਟੜਵਾਦੀ ਤਾਕਤਾਂ ਦੇ ਨਾਲ ਸਿੱਖਾਂ ਦਾ ਕੋਈ ਸਬੰਧ ਨਹੀਂ ਹੈ।
ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਯੂਕੇ ਦੇ ਸਿੱਖਾਂ ਵੱਲੋਂ ਵਿਰੋਧ ਜਤਾਏ ਜਾਣ ਤੋਂ ਬਾਅਦ ‘ਓਏਸਿਸ ਕਮਿਊਨਿਟੀ ਲਰਨਿੰਗ ਮਲਟੀ ਅਕੈਡਮੀ ਟਰੱਸਟ’ ਵੱਲੋਂ ਆਪਣੀ ਗ਼ਲਤੀ ਲਈ ਮੁਆਫ਼ੀ ਮੰਗਦਿਆਂ ਉਕਤ ਤਸਵੀਰ ਨੂੰ ਹਟਾਉਣ ਦਾ ਦਾਅਵਾ ਕੀਤਾ ਗਿਆ ਹੈ ਪਰ ਕਿਸੇ ਭੁਲੇਖੇ ਜਾਂ ਗ਼ਲਤੀ ਨਾਲ ਵੀ ਕਿਸੇ ਸਿੱਖ ਦੀ ਤਸਵੀਰ ਨੂੰ ਉਨ੍ਹਾਂ ਸਮੂਹਾਂ ਦੇ ਨਾਲ ਦਿਖਾਇਆ ਜਾਣਾ ਮੰਦਭਾਗੀ ਕਾਰਵਾਈ ਹੀ ਨਹੀਂ ਸਗੋਂ ਇਹ ਸਿੱਖ ਵਿਰੋਧੀ ਕੱਟੜਤਾ ਦਾ ਖ਼ਤਰਨਾਕ ਰੂਪ ਹੈ। ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਦਿੱਤਾ ਹੈ ਕਿ ਉਹ ਭਾਰਤ ਸਥਿਤ ਯੂਕੇ ਦੂਤਾਵਾਸ ਅਤੇ ਭਾਰਤੀ ਵਿਦੇਸ਼ ਮੰਤਰਾਲੇ ਰਾਹੀਂ ਯੂਕੇ ਸਰਕਾਰ ਨਾਲ ਸੰਪਰਕ ਕਰ ਕੇ ਸਿੱਖਾਂ ਦੀਆਂ ਭਾਵਨਾਵਾਂ ਦੀ ਗੱਲ ਕਰਨ ਤਾਂ ਜੋ ਭਵਿੱਖ ਵਿੱਚ ਸਿੱਖਾਂ ਨੂੰ ਕਿਸੇ ਵੀ ਇਹੋ ਜਿਹੀ ਕਾਰਵਾਈ ਦੇ ਨਾਲ ਨਾ ਜੋੜਿਆ ਜਾਵੇ।

Advertisement

Advertisement
Author Image

sukhwinder singh

View all posts

Advertisement
Advertisement
×