ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਿਫਾਲਟਰਾਂ ਨੂੰ ਬਕਾਇਆ ਜਮ੍ਹਾਂ ਕਰਵਾਉਣ ਲਈ ਅਲਟੀਮੇਟਮ

11:15 AM Nov 08, 2024 IST

ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 7 ਨਵੰਬਰ
ਚੰਡੀਗੜ੍ਹ ਨਗਰ ਨਿਗਮ ਨੇ ਵੈਂਡਰ ਫੀਸ ਜਮ੍ਹਾਂ ਨਾ ਕਰਾਉਣ ਵਾਲੇ 2832 ਰਜਿਸਟਰਡ ਸਟਰੀਟ ਵੈਂਡਰਾਂ ਨੂੰ 30 ਦਿਨਾਂ ਦੇ ਅੰਦਰ ਬਕਾਇਆ ਫੀਸ ਜਮ੍ਹਾਂ ਕਰਵਾਉਣ ਦਾ ਅਲਟੀਮੇਟਮ ਦਿੱਤਾ ਹੈ। ਜੇਕਰ ਇਹ ਡੀਫਾਲਟਰ ਵੈਂਡਰ ਇਸ ਸਮੇਂ ਦੌਰਾਨ ਫੀਸ ਜਮ੍ਹਾਂ ਨਹੀਂ ਕਰਵਾਉਂਦੇ ਤਾਂ ਉਨ੍ਹਾਂ ਦੀਆਂ ਸਾਈਟਾਂ ਰੱਦ ਕਰ ਦਿੱਤੀਆਂ ਜਾਣਗੀਆਂ। ਪਹਿਲਾਂ ਹੀ ਵਿੱਤੀ ਸੰਕਟ ਵਿੱਚੋਂ ਲੰਘ ਰਹੀ ਨਿਗਮ ਨੂੰ 7,308 ਰਜਿਸਟਰਡ ਰੇਹੜੀ-ਫੜ੍ਹੀ ਵਾਲਿਆਂ ਵੱਲੋਂ ਲਗਪਗ 75 ਕਰੋੜ ਰੁਪਏ ਦੀ ਅਦਾਇਗੀ ਨਾ ਹੋਣ ਕਾਰਨ ਹਰ ਮਹੀਨੇ ਵਿੱਤੀ ਨੁਕਸਾਨ ਹੋ ਰਿਹਾ ਹੈ। ਸ਼ਹਿਰ ਵਿੱਚ ਕੁੱਲ 10,903 ਰਜਿਸਟਰਡ ਸਟਰੀਟ ਵੈਂਡਰ ਹਨ।

Advertisement

Advertisement