ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਉਮਰ ਅਬਦੁੱਲ੍ਹਾ ਵੱਲੋਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼

07:13 AM Oct 12, 2024 IST
ਜੰਮੂ ਕਸ਼ਮੀਰ ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲ੍ਹਾ ਉਪ ਰਾਜਪਾਲ ਮਨੋਜ ਸਿਨਹਾ ਨੂੰ ਹਮਾਇਤ ਵਾਲਾ ਪੱਤਰ ਸੌਂਪਦੇ ਹੋਏ। -ਫੋਟੋ: ਪੀਟੀਆਈ

ਸ੍ਰੀਨਗਰ, 11 ਅਕਤੂਬਰ
ਨੈਸ਼ਨਲ ਕਾਨਰਫੰਸ ਦੇ ਉਪ ਪ੍ਰਧਾਨ ਉਮਰ ਅਬਦੁੱਲ੍ਹਾ ਨੇ ਅੱਜ ਇੱਥੇ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕਰਕੇ ਨੈਸ਼ਨਲ ਕਾਨਫਰੰਸ-ਕਾਂਗਰਸ ਗੱਠਜੋੜ ਦੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਉਮਰ ਨੇ ਸਿਨਹਾ ਨਾਲ ਮੁਲਾਕਾਤ ਦੌਰਾਨ ਗੱਠਜੋੜ ਸਹਿਯੋਗੀਆਂ ਵੱਲੋਂ ਸਮਰਥਣ ਪੱਤਰ ਵੀ ਪੇਸ਼ ਕੀਤਾ।
ਅਬਦੁੱਲ੍ਹਾ ਨੇ ਰਾਜ ਭਵਨ ਤੋਂ ਵਾਪਸ ਆਉਣ ਮਗਰੋਂ ਪੱਤਰਕਾਰਾਂ ਨੂੰ ਕਿਹਾ ਕਿ ਉਨ੍ਹਾਂ ਉਪ ਰਾਜਪਾਲ ਨੂੰ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਦੀ ਤਰੀਕ ਜਲਦੀ ਤੋਂ ਜਲਦੀ ਤੈਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ, ‘ਮੈਂ ਉਪ ਰਾਜਪਾਲ ਨਾਲ ਮੁਲਾਕਾਤ ਕਰਕੇ ਨੈਸ਼ਨਲ ਕਾਨਫਰੰਸ, ਸੀਪੀਆਈ (ਐੱਮ), ‘ਆਪ’ ਤੇ ਆਜ਼ਾਦ ਵਿਧਾਇਕਾਂ ਦੇ ਹਮਾਇਤ ਪੱਤਰ ਪੇਸ਼ ਕੀਤੇ। ਮੈਂ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਇੱਕ ਤਰੀਕ ਤੈਅ ਕਰਨ ਦੀ ਮੰਗ ਕੀਤੀ ਤਾਂ ਜੋ ਸਹੁੰ ਚੁੱਕ ਸਮਾਗਮ ਹੋ ਸਕੇ ਤੇ ਲੋਕਾਂ ਦੀ ਚੁਣੀ ਹੋਈ ਸਰਕਾਰ ਕੰਮ ਕਰਨਾ ਸ਼ੁਰੂ ਕਰ ਸਕੇ।’ ਉਨ੍ਹਾਂ ਕਿਹਾ ਕਿ ਸਹੁੰ ਚੁੱਕ ਸਮਾਗਮ ਬੁੱਧਵਾਰ ਨੂੰ ਹੋਣ ਦੀ ਸੰਭਾਵਨਾ ਹੈ।ਇਸੇ ਦੌਰਾਨ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫ਼ਾਰੂਕ ਅਬਦੁੱਲਾ ਨੇ ‘ਆਪ’ ਦੇ ਇਕੋ ਇਕ ਵਿਧਾਇਕ ਵੱਲੋਂ ਨੈਸ਼ਨਲ ਕਾਨਫਰੰਸ ਨੂੰ ਦਿੱਤੀ ਹਮਾਇਤ ਬਾਰੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਇੰਡੀਆ ਗੱਠਜੋੜ ਨੂੰ ਜੰਮੂ ਕਸ਼ਮੀਰ ਦੇ ਲੋਕਾਂ ਦੇ ਦਿਲ ਜਿੱਤਣ ਅਤੇ ‘ਕੂੜ ਪ੍ਰਚਾਰ’ ਉੱਤੇ ਕਾਬੂ ਪਾਉਣ ਦੀ ਲੋੜ ਹੈ। ਉਨ੍ਹਾਂ ਕਿਹਾ, ‘ਇਹ ਉਨ੍ਹਾਂ (ਜੰਮੂ ਦੇ ਲੋਕਾਂ) ਦੀ ਗ਼ਲਤੀ ਨਹੀਂ ਹੈ, ਉਨ੍ਹਾਂ ਦੇ ਦਿਮਾਗ ’ਚ ਭਰਿਆ ਗਿਆ ਹੈ ਕਿ ਪੱਥਰਬਾਜ਼ੀ ਸ਼ੁਰੂ ਹੋ ਜਾਵੇਗੀ ਤੇ ਅਤਿਵਾਦ ਵੱਧ ਜਾਵੇਗਾ, ਪਰ ਉਨ੍ਹਾਂ ਨੂੰ ਇਹ ਅਹਿਸਾਸ ਨਹੀਂ ਕਿ ਉਨ੍ਹਾਂ ਦੀਆਂ ਜ਼ਮੀਨਾਂ ਤੇ ਨੌਕਰੀਆਂ ਖੋਹ ਲਈਆਂ ਗਈਆਂ, ਸਭ ਕੁਝ ਖ਼ਤਮ ਹੋ ਗਿਆ ਪਰ ਇਸ ਦੇ ਬਾਵਜੂਦ ਉਹ ਉਨ੍ਹਾਂ ਦੇ ਕੂੜ ਪ੍ਰਚਾਰ ਵਿਚ ਫਸ ਰਹੇ ਹਨ। ਅਸੀਂ ਇਸ ਪ੍ਰਾਪੇਗੰਡੇ ਨੂੰ ਉਨ੍ਹਾਂ ਦੇ ਦਿਲਾਂ ’ਚੋਂ ਖ਼ਤਮ ਕਰਨਾ ਚਾਹੁੰਦੇ ਹਾਂ।’ -ਪੀਟੀਆਈ

Advertisement

ਸੀਐੱਲਪੀ ਆਗੂ ਦੇ ਨਾਂ ਬਾਰੇ ਫੈਸਲਾ ਹਾਈ ਕਮਾਂਡ ’ਤੇ ਛੱਡਿਆ

ਸ੍ਰੀਨਗਰ: ਜੰਮੂ ਕਸ਼ਮੀਰ ਕਾਂਗਰਸ ਨੇ ਪਾਰਟੀ ਵਿਧਾਇਕ ਦਲ ਦੇ ਆਗੂ ਦੇ ਨਾਂ ਬਾਰੇ ਫੈਸਲਾ ਦਿੱਲੀ ਦੀ ਕੇਂਦਰੀ ਲੀਡਰਸ਼ਿਪ ’ਤੇ ਛੱਡ ਦਿੱਤਾ ਹੈ। ਇਕ ਹੋਰ ਫ਼ੈਸਲੇ ਵਿਚ ਕਾਂਗਰਸ ਵਿਧਾਇਕ ਦਲ (ਸੀਐੱਲਪੀ) ਨੇ ਜੰਮੂ ਕਸ਼ਮੀਰ ਵਿਚ ਸਰਕਾਰ ਦੇ ਗਠਨ ਲਈ ਨੈਸ਼ਨਲ ਕਾਨਫਰੰਸ ਨੂੰ ਹਮਾਇਤ ਦੇਣ ਦਾ ਫੈਸਲਾ ਕੀਤਾ ਹੈ। ਕਾਂਗਰਸ ਦੇ ਛੇ ਨਵੇਂ ਚੁਣੇ ਵਿਧਾਇਕਾਂ ਵਿਚ ਤਾਰਿਕ ਹਮੀਦ ਕਾਰਾ, ਗੁਲਾਮ ਅਹਿਮਦ ਮੀਰ, ਨਿਜ਼ਾਮੂਦੀਨ ਭੱਟ, ਪੀਰਜ਼ਾਦਾ ਮੁਹੰਮਦ ਸਈਦ, ਇਰਫਾਨ ਹਫੀਜ਼ ਲੋਨ ਤੇ ਇਫ਼ਤਕਾਰ ਅਹਿਮਦ ਸ਼ਾਮਲ ਹਨ। -ਪੀਟੀਆਈ

Advertisement
Advertisement