For the best experience, open
https://m.punjabitribuneonline.com
on your mobile browser.
Advertisement

ਯੂਏਪੀਏ ਮਾਮਲੇ ’ਚ ਉਮਰ ਖਾਲਿਦ ਨੇ ਜ਼ਮਾਨਤ ਅਰਜ਼ੀ ਵਾਪਸ ਲਈ

07:46 AM Feb 15, 2024 IST
ਯੂਏਪੀਏ ਮਾਮਲੇ ’ਚ ਉਮਰ ਖਾਲਿਦ ਨੇ ਜ਼ਮਾਨਤ ਅਰਜ਼ੀ ਵਾਪਸ ਲਈ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਨਵੀਂ ਦਿੱਲੀ, 14 ਫਰਵਰੀ
ਜਵਾਹਰਲਾਲ ਨਹਿਰੂ ਯੂਨੀਵਰਸਿਟੀ (ਜੇਐੱਨਯੂ) ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਨੇ ਫਰਵਰੀ 2020 ਵਿੱਚ ਉੱਤਰ-ਪੂਰਬੀ ਦਿੱਲੀ ਵਿੱਚ ਹੋਏ ਦੰਗਿਆਂ ਦੀ ਸਾਜ਼ਿਸ਼ ਵਿੱਚ ਕਥਿਤ ਤੌਰ ’ਤੇ ਸ਼ਾਮਲ ਹੋਣ ਸਬੰਧੀ ਅਤਿਵਾਦ ਵਿਰੋਧੀ ਕਾਨੂੰਨ (ਯੂਏਪੀਏ) ਤਹਿਤ ਦਰਜ ਇਕ ਮਾਮਲੇ ਵਿੱਚ ਆਪਣੀ ਜ਼ਮਾਨਤ ਅਰਜ਼ੀ ਅੱਜ ਸੁਪਰੀਮ ਕੋਰਟ ਤੋਂ ਵਾਪਸ ਲੈ ਲਈ ਹੈ। ਖਾਲਿਦ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਜਸਟਿਸ ਬੇਲਾ ਐੱਮ ਤ੍ਰਿਵੇਦੀ ਅਤੇ ਜਸਟਿਸ ਪੰਕਜ ਮਿੱਤਲ ਦੇ ਬੈਂਚ ਨੂੰ ਕਿਹਾ ਕਿ ਉਹ ‘ਹਾਲਾਤ ਵਿੱਚ ਬਦਲਾਅ’ ਕਾਰਨ ਆਪਣੀ ਜ਼ਮਾਨਤ ਅਰਜ਼ੀ ਵਾਪਸ ਲੈਣਾ ਚਾਹੁੰਦੇ ਹਨ। ਸਿੱਬਲ ਨੇ ਕਿਹਾ, ‘‘ਮੈਂ ਕਾਨੂੰਨੀ ਸਵਾਲ (ਯੂਏਪੀਏ ਦੇ ਪ੍ਰਬੰਧਾਂ ਨੂੰ ਚੁਣੌਤੀ ਦੇਣ) ’ਤੇ ਬਹਿਸ ਕਰਨਾ ਚਾਹੁੰਦਾ ਹਾਂ ਪਰ ਹਾਲਾਤ ਵਿੱਚ ਬਦਲਾਅ ਕਾਰਨ ਆਪਣੀ ਜ਼ਮਾਨਤ ਅਰਜ਼ੀ ਵਾਪਸ ਲੈਣਾ ਚਾਹੁੰਦਾ ਹਾਂ। ਅਸੀਂ ਹੇਠਲੀ ਅਦਾਲਤ ਵਿੱਚ ਆਪਣੀ ਕਿਸਮਤ ਅਜਮਾਵਾਂਗੇ।’’ -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×