For the best experience, open
https://m.punjabitribuneonline.com
on your mobile browser.
Advertisement

ਵਿਦਿਆਰਥੀ ਖੁਦਕੁਸ਼ੀਆਂ ਰੋਕਣ ਲਈ ਐੱਨਐੱਮਸੀ ਨੇ ਟਾਸਕ ਫੋਰਸ ਬਣਾਈ

07:12 AM Feb 28, 2024 IST
ਵਿਦਿਆਰਥੀ ਖੁਦਕੁਸ਼ੀਆਂ ਰੋਕਣ ਲਈ ਐੱਨਐੱਮਸੀ ਨੇ ਟਾਸਕ ਫੋਰਸ ਬਣਾਈ
Advertisement

ਨਵੀਂ ਦਿੱਲੀ, 27 ਫਰਵਰੀ
ਮੈਡੀਕਲ ਵਿਦਿਆਰਥੀਆਂ ਦੇ ਡਿਪਰੈਸ਼ਨ ਤੋਂ ਪੀੜਤ ਹੋਣ ਅਤੇ ਉਨ੍ਹਾਂ ਦੀਆਂ ਖੁਦਕੁਸ਼ੀ ਕਰਨ ਨਾਲ ਜੁੜੀਆਂ ਚਿੰਤਾਵਾਂ ਦੂਰ ਕਰਨ ਲਈ ਨੈਸ਼ਨਲ ਮੈਡੀਕਲ ਕਮਿਸ਼ਨ (ਐੱਨਐੱਮਸੀ) ਨੇ ਇੱਕ ਕੌਮੀ ਟਾਸਕ ਫੋਰਸ ਕਾਇਮ ਕੀਤੀ ਹੈ। ਇਹ ਟਾਸਕ ਫੋਰਸ ਚੁਣੌਤੀਆਂ ਪੈਦਾ ਕਰਨ ਵਾਲੇ ਕਾਰਕਾਂ ਦਾ ਵਿਸ਼ਲੇਸ਼ਣ ਕਰੇਗੀ ਅਤੇ ਮਾਨਸਿਕ ਸਿਹਤ ਦੀ ਬਿਹਤਰੀ ਲਈ ਸਬੂਤ-ਆਧਾਰਿਤ ਰਣਨੀਤੀਆਂ ਦਾ ਪ੍ਰਸਤਾਵ ਪੇਸ਼ ਕਰੇਗੀ। ਇਸ 15 ਮੈਂਬਰੀ ਟਾਸਕ ਫੋਰਸ ਦੇ ਚੇਅਰਮੈਨ ਨੈਸ਼ਨਲ ਇੰਸਟੀਚਿਊਟ ਆਫ ਮੈਂਟਲ ਐਂਡ ਨਿਊਰੋਸਾਇੰਸ ਦੇ ਮਨੋਵਿਗਿਆਨ ਵਿਭਾਗ ਦੇ ਪ੍ਰੋਫੈਸਰ ਡਾਕਟਰ ਬੀ.ਐਮ. ਸੁਰੇਸ਼ ਹੋਣਗੇ। ਇਸ ਬਾਰੇ ਪਿਛਲੇ ਹਫ਼ਤੇ ਜਾਰੀ ਇੱਕ ਸਰਕਾਰੀ ਬਿਆਨ ਵਿੱਚ ਕਿਹਾ ਗਿਆ ਹੈ, “ਅਜੋਕੇ ਸਮੇਂ ਵਿੱਚ ਮੈਡੀਕਲ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਚਿੰਤਾ ਦਾ ਵਿਸ਼ਾ ਹੈ ਜਿਸ ਕਾਰਨ ਉਹ ਨਿਰਾਸ਼ ਹੋ ਰਹੇ ਅਤੇ ਖੁਦਕੁਸ਼ੀਆਂ ਕਰ ਰਹੇ ਹਨ। ਇਸ ਸਮੱਸਿਆ ਨਾਲ ਨਜਿੱਠਣ ਲਈ ਐੱਨਐੱਮਸੀ ਦੀ ਐਂਟੀ ਰੈਗਿੰਗ ਕਮੇਟੀ ਨੇ ਨੈਸ਼ਨਲ ਟਾਸਕ ਫੋਰਸ ਬਣਾਈ ਹੈ।’’ -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×