ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਲਾੜ੍ਹੀ ਖੁਰਦ ਦੀ ਸਹਿਕਾਰੀ ਸਭਾ ਦੀ ਸਰਬਸੰਮਤੀ ਨਾਲ ਚੋਣ

09:01 AM Sep 22, 2024 IST
ਸਭਾ ਦੇ ਅਹੁਦੇਦਾਰਾਂ ਦਾ ਸਨਮਾਨ ਕਰਦੇ ਹੋਏ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ।-ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 21 ਸਤੰਬਰ
ਬਲਾੜ੍ਹੀ ਖੁਰਦ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਪ੍ਰਬੰਧਕ ਕਮੇਟੀ ਦੀ ਚੋਣ 30 ਸਾਲ ਬਾਅਦ ਸਰਬਸੰਮਤੀ ਨਾਲ ਹੋਈ। ਫ਼ਤਹਿਗੜ੍ਹ ਸਾਹਿਬ ਹਲਕੇ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਨਵੀ ਚੁਣੀ ਟੀਮ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦਾ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦਾ ਸਰਬਪੱਖੀ ਵਿਕਾਸ ਕਰਨਾ ਚਾਹੁੰਦੀ ਹੈ, ਇਸੇ ਤਹਿਤ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਰਬਸੰਮਤੀ ਨੂੰ ਤਰਜੀਹ ਦਿਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਸਿਆਸੀ ਮੰਤਵਾਂ ਲਈ ਪਿੰਡਾਂ ਵਿੱਚ ਪਾਰਟੀਬਾਜ਼ੀ ਦੇ ਆਧਾਰ ’ਤੇ ਫੁੱਟ ਪਾਈ ਜਾਦੀ ਸੀ, ਜਿਸ ਦਾ ਖਮਿਆਜ਼ਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸੁਸਾਇਟੀਆਂ ਪਿੰਡਾਂ ਦੇ ਸਰਬਪੱਖੀ ਵਿਕਾਸ ਦੇ ਲਈ ਹੁੰਦੀਆਂ ਹਨ। ਇਸ ਚੋਣ ਤਹਿਤ ਜਸਵੀਰ ਸਿੰਘ ਈਸਰਹੇਲ ਨੂੰ ਪ੍ਰਧਾਨ, ਜਸਵਿੰਦਰ ਸਿੰਘ ਬਲਾੜ੍ਹੀ ਕਲਾਂ ਸੀਨੀਅਰ ਮੀਤ ਪ੍ਰਧਾਨ, ਗੁਰਮੁੱਖ ਸਿੰਘ ਬਲਾੜ੍ਹੀ ਕਲਾਂ ਮੀਤ ਪ੍ਰਧਾਨ, ਹਰਜਿੰਦਰ ਸਿੰਘ ਭੈਰੋਂਪੁਰ ਨੂੰ ਜੂਨੀਅਰ ਮੀਤ ਪ੍ਰਧਾਨ ਚੁਣਿਆ ਗਿਆ।

Advertisement

Advertisement