For the best experience, open
https://m.punjabitribuneonline.com
on your mobile browser.
Advertisement

ਪਿੰਡ ਬੱਸੂਵਾਲ ’ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਚੋਣ

07:20 AM Aug 21, 2024 IST
ਪਿੰਡ ਬੱਸੂਵਾਲ ’ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਚੋਣ
ਬੱਸੂਵਾਲ ਗੁਰਦੁਆਰਾ ਸਾਹਿਬ ਦੀ ਨਵੀਂ ਕਮੇਟੀ ਪਿੰਡ ਵਾਸੀਆਂ ਨਾਲ।-ਫੋਟੋ: ਢਿੱਲੋਂ
Advertisement

ਪੱਤਰ ਪ੍ਰੇਰਕ
ਜਗਰਾਉਂ, 20 ਅਗਸਤ
ਪਿੰਡ ਬੱਸੂਵਾਲ ’ਚ 40 ਵਰ੍ਹੇ ਪਹਿਲਾਂ ਨਗਰ ਦੀਆਂ ਸੰਗਤਾਂ ਵੱਲੋਂ ਬਣਾਏ ਗਏ ਗੁਰੂ ਘਰ ਦੀ ਕਮੇਟੀ ਦੀ 35 ਸਾਲਾਂ ਬਾਅਦ ਸਰਬਸੰਮਤੀ ਨਾਲ ਚੋਣ ਕੀਤੀ ਗਈ। ਇਸ ਬਾਰੇ ਤਰਸੇਮ ਸਿੰਘ ਨੇ ਦੱਸਿਆ ਕਿ ਪਿੰਡ ਦੇ ਪੁਰਖਿਆਂ ਨੇ 40 ਸਾਲ ਪਹਿਲਾਂ ਪਿੰਡ ਵਿੱਚ ਗੁਰੂ ਘਰ ਦਸਮੇਸ਼ ਦਰਬਾਰ ਦੀ ਸਥਾਪਨਾ ਕੀਤੀ ਸੀ। ਗੁਰਦੁਆਰਾ ਸਾਹਿਬ ਦੀ ਇਮਾਰਤ ਬਣਾਉਣ ਦੀ ਸੇਵਾ ਕਰਨ ਲਈ ਪਿੰਡ ਵਾਸੀਆਂ ਵੱਲੋਂ ਚੁਣੀ ਕਮੇਟੀ ਦੇ ਮੈਂਬਰਾਂ ਨੇ ਤਨਦੇਹੀ ਨਾਲ ਜ਼ਿੰਮੇਵਾਰੀਆਂ ਨਿਭਾਈਆਂ। ਪਿੰਡ ਵਾਸੀਆਂ ਨੇ ਹੁਣ ਗੁਰੂ ਘਰ ਦੀ ਸੇਵਾ ਸੰਭਾਲ ਲਈ 11 ਮੈਂਬਰਾਂ ਦੀ ਚੋਣ ਕੀਤੀ ਹੈ। ਨਵੀਂ ਕਮੇਟੀ ’ਚ ਸੁਰਿੰਦਰ ਸਿੰਘ, ਨਿਰਮਲ ਸਿੰਘ, ਗੁਰਸ਼ਰਨ ਸਿੰਘ, ਤਰਸੇਮ ਸਿੰਘ, ਨਛੱਤਰ ਸਿੰਘ, ਭਗਵੰਤ ਸਿੰਘ, ਗੁਰਦੇਵ ਸਿੰਘ, ਪ੍ਰਕਾਸ਼ ਸਿੰਘ, ਦਰਸ਼ਨ ਸਿੰਘ, ਪ੍ਰਗਟ ਸਿੰਘ, ਗੁਰਬਚਨ ਸਿੰਘ ਅਤੇ ਇੰਦਰਜੀਤ ਸਿੰਘ ਆਦਿ ਦੀ ਚੋਣ ਕੀਤੀ ਗਈ।
ਇਸ ਤੋਂ ਇਲਾਵਾ ਬਾਬਾ ਚਰਨ ਸਿੰਘ ਤੇ ਬਾਬਾ ਸਾਧੂ ਸਿੰਘ ਮੁੱਖ ਸੇਵਾਦਾਰ ਵਜੋਂ ਸੇਵਾਵਾਂ ਨਿਭਾਉਣਗੇ। ਪਿੰਡ ਵਾਸੀਆਂ ਨੇ ਨਵੀਂ ਕਮੇਟੀ ਨੂੰ ਵਧਾਈ ਦਿੱਤੀ ਅਤੇ ਕਮੇਟੀ ਨੇ ਸੌਂਪੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦਾ ਵਾਅਦਾ ਕੀਤਾ।

Advertisement

Advertisement
Advertisement
Author Image

Advertisement