ਫਤਿਹਪੁਰ ’ਚ ਪੰਚਾਇਤ ਦੀ ਸਰਬਸੰਮਤੀ ਨਾਲ ਚੋਣ
ਪੱਤਰ ਪ੍ਰੇਰਕ
ਪਾਇਲ, 1 ਅਕਤੂਬਰ
ਗੁਰਦੁਆਰਾ ਸ਼ਹੀਦਗੜ੍ਹ ਸਾਹਿਬ ਪਿੰਡ ਫਤਿਹਪੁਰ ਵਿੱਚ ਪਾਰਟੀਬਾਜ਼ੀ ਤੋਂ ਉੱਪਰ ਉੱਠਕੇ ਪੰਚਾਇਤ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਜਾਣਕਾਰੀ ਮੁਤਾਬਕ ਸਿਮਰਨ ਕੌਰ ਨੂੰ ਸਰਪੰਚ ਅਤੇ ਸਤਵੀਰ ਸਿੰਘ ਮੰਡੇਰ, ਹਰਪ੍ਰੀਤ ਸਿੰਘ ਨੋਨੀ, ਸ਼ੇਰ ਸਿੰਘ, ਮਨਪ੍ਰੀਤ ਕੌਰ ਅਤੇ ਕੁਲਵਿੰਦਰ ਕੌਰ ਨੂੰ ਪੰਚ ਚੁਣਿਆ ਗਿਆ। ਇਸ ਮੌਕੇ ਨਵੀਂ ਚੁਣੀ ਪੰਚਾਇਤ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਗ੍ਰੰਥੀ ਸਿੰਘ ਵੱਲੋਂ ਸਰਪੰਚ ਨੂੰ ਸਿਰੋਪਾਓ ਭੇਟ ਕੀਤਾ।
ਇਸ ਮੌਕੇ ਨੰਬਰਦਾਰ ਸੁਖਦੇਵ ਸਿੰਘ, ਨੰਬਰਦਾਰ ਜਗਤਾਰ ਸਿੰਘ, ਕੁਲਵੀਰ ਸਿੰਘ ਚੰਡੀਗੜ੍ਹੀਆ, ਗੁਰਜੀਤ ਸਿੰਘ ਗਰੇਵਾਲ, ਸਾਬਕਾ ਸਰਪੰਚ ਰਾਮਪਾਲ ਸਿੰਘ, ਰਾਜਦੀਪ ਸਿੰਘ ਬੈਨੀਪਾਲ, ਡਾ ਕਮਿੱਕਰ ਸਿੰਘ, ਨਰਿੰਦਰਜੀਤ ਸਿੰਘ ਸਵੈਚ, ਡਾ. ਜਸਪਾਲ ਸਿੰਘ, ਪਰਮਜੀਤ ਸਿੰਘ ਪੰਮੀ, ਸੁਖਦੀਪ ਸਿੰਘ, ਮੱਘਰ ਸਿੰਘ, ਅਮਰਜੀਤ ਸਿੰਘ, ਮਿੰਦਰ ਸਿੰਘ, ਜੀਤ ਸਿੰਘ, ਵਰਿੰਦਰ ਸਿੰਘ ਵਿੰਨੇ, ਪਰਗਟ ਸਿੰਘ, ਬਾਬਾ ਸ਼ਿੰਗਾਰਾ ਸਿੰਘ ਅਤੇ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।
ਰਣਜੀਤ ਮੱਕੜ ਸਰਬਸੰਮਤੀ ਨਾਲ ਮਿੱਠੇਵਾਲ ਦੀ ਸਰਪੰਚ ਬਣੀ
ਮਾਛੀਵਾੜਾ: ਬਲਾਕ ਮਾਛੀਵਾੜਾ ਅਧੀਨ ਪੈਂਦੇ ਪਿੰਡ ਮਿੱਠੇਵਾਲ ਵਿੱਚ ਸਮੂਹ ਨਗਰ ਨਿਵਾਸੀਆਂ ਵਲੋਂ ਇੱਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਸਰਬਸੰਮਤੀ ਨਾਲ ਪੰਚਾਇਤ ਚੁਣ ਲਈ ਗਈ ਹੈ। ਪਿੰਡ ਵਾਸੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਆਗੂ ਜਗਮੀਤ ਸਿੰਘ ਮੱਕੜ ਦੀ ਮਾਤਾ ਰਣਜੀਤ ਕੌਰ ਮੱਕੜ ਨੂੰ ਪਿੰਡ ਦਾ ਸਰਪੰਚ ਚੁਣ ਲਿਆ ਗਿਆ ਹੈ। ਇਸ ਤੋਂ ਇਲਾਵਾ ਐਡਵੋਕੇਟ ਗੁਰਜੀਤ ਸਿੰਘ, ਜਸਵੀਰ ਕੌਰ, ਸੁਰਿੰਦਰ ਕੁਮਾਰ, ਹਰਪ੍ਰੀਤ ਕੌਰ ਤੇ ਜਸਵੀਰ ਸਿੰਘ ਪੰਚਾਇਤ ਮੈਂਬਰ ਚੁਣ ਲਏ ਗਏ ਹਨ। ਪਿੰਡ ਮਿੱਠੇਵਾਲ ਦੀ ਨਵੀਂ ਚੁਣੀ ਪੰਚਾਇਤ ਨੇ ਸਮੂਹ ਨਗਰ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਿੰਡ ਦੇ ਵਿਕਾਸ ਲਈ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਹਮੇਸ਼ਾ ਤਤਪਰ ਰਹਿਣਗੇ। -ਪੱਤਰ ਪ੍ਰੇਰਕ