For the best experience, open
https://m.punjabitribuneonline.com
on your mobile browser.
Advertisement

ਰਾਮਪੁਰ ਕਲਾਂ ਦੀ ਪੰਚਾਇਤ ਦੀ ਸਰਬਸੰਮਤੀ ਨਾਲ ਚੋਣ

07:57 AM Oct 03, 2024 IST
ਰਾਮਪੁਰ ਕਲਾਂ ਦੀ ਪੰਚਾਇਤ ਦੀ ਸਰਬਸੰਮਤੀ ਨਾਲ ਚੋਣ
ਪਿੰਡ ਰਾਮਪੁਰ ਕਲਾਂ ਦੀ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ।
Advertisement

ਕਰਮਜੀਤ ਸਿੰਘ ਚਿੱਲਾ
ਬਨੂੜ, 2 ਅਕਤੂਬਰ
ਪਿੰਡ ਰਾਮਪੁਰ ਕਲਾਂ ਦੀ ਪੰਚਾਇਤ ਦੀ ਸਰਬਸੰਮਤੀ ਨਾਲ ਚੋਣ ਹੋ ਗਈ ਹੈ। ਇਸ ਵਿੱਚ ਸੁਰਜੀਤ ਸਿੰਘ ਸਰਪੰਚ, ਗੁਰਪਾਲ ਸਿੰਘ, ਸੁਰਿੰਦਰ ਸਿੰਘ ਕਾਕਾ, ਗੁਰਵਿੰਦਰ ਸਿੰਘ, ਕਰਮਜੀਤ ਕੌਰ, ਰਣਧੀਰ ਸਿੰਘ, ਗੁਰਪ੍ਰੀਤ ਕੌਰ, ਬੀਨਾ ਕੌਰ, ਰਾਮਕਰਨ ਪੰਚਾਇਤ ਮੈਂਬਰ ਚੁਣੇ ਗਏ ਹਨ। ਸਰਬਸੰਮਤੀ ਨਾਲ ਚੁਣੇ ਗਏ ਸਰਪੰਚ ਅਤੇ ਪੰਚਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪਿੰਡ ਦੇ ਵਿਕਾਸ ਅਤੇ ਭਲਾਈ ਲਈ ਕੰਮ ਕਰਨ ਦਾ ਅਹਿਦ ਲੈਣ ਲਈ ਅਰਦਾਸ ਕਰਾਈ।
ਫ਼ਤਹਿਗੜ੍ਹ ਸਾਹਿਬ (ਡਾ. ਹਿਮਾਂਸ਼ੂ ਸੂਦ): ਇਥੇ ਪਿੰਡ ਪਤਾਰਸੀ ਕਲਾਂ ਅਤੇ ਬਹਿਲੋਲਪੁਰ ਵਿੱਚ ਸਰਬਸੰਮਤੀ ਨਾਲ ਚੋਣ ਹੋਈ ਜਿਥੇ ਦੋਵੇਂ ਹੀ ਪੰਚਾਇਤਾਂ ਨੂੰ ਵਿਧਾਇਕ ਲਖਵੀਰ ਸਿੰਘ ਰਾਏ ਨੇ ਸਿਰੋਪਾਓ ਨਾਲ ਸਨਮਾਨਿਤ ਕੀਤਾ। ਉਨ੍ਹਾਂ ਦੱਸਿਆ ਕਿ ਪਿੰਡ ਪਤਾਰਸੀ ਕਲਾਂ ਵਿੱਚ ਜਤਿੰਦਰ ਪਾਲ ਸਿੰਘ ਦੇ ਸਹਿਯੋਗ ਸਦਕਾ ਪਿੰਡ ਵਾਸੀਆਂ ਦੀ ਸਹਿਮਤੀ ਦੇ ਨਾਲ ਅੰਮ੍ਰਿਤਪਾਲ ਸਿੰਘ ਨੂੰ ਸਰਪੰਚ, ਜਗਤਾਰ ਸਿੰਘ, ਹਰਪਾਲ ਸਿੰਘ, ਜਸਵਿੰਦਰ ਸਿੰਘ ਅਤੇ ਸ਼ਰਨ ਕੌਰ ਨੂੰ ਪੰਜ ਚੁਣਿਆ ਗਿਆ ਹੈ। ਇਸੇ ਤਰ੍ਹਾਂ ਬਹਿਲੋਲਪੁਰ ਪਿੰਡ ਦੇ ਵਿੱਚ ਸਿਕੰਦਰ ਸਿੰਘ ਨੂੰ ਸਰਬ ਸੰਮਤੀ ਦੇ ਨਾਲ ਸਰਪੰਚ, ਰਣਵੀਰ ਸਿੰਘ ਵਿਰਕ, ਜੈ ਇੰਦਰ ਕੌਰ, ਸੁਖਵਿੰਦਰ ਕੌਰ, ਸੁਖਵੀਰ ਸਿੰਘ, ਜਗੀਰ ਸਿੰਘ ਨੂੰ ਪੰਚ ਚੁਣਿਆ ਗਿਆ ਹੈ।

Advertisement

ਸਰਬਸੰਮਤੀ ਨਾਲ ਚੁਣੀ ਦਾਊਦਪੁਰ ਖੁਰਦ ਦੀ ਪੰਚਾਇਤ
ਚਮਕੌਰ ਸਾਹਿਬ (ਸੰਜੀਵ ਬੱਬੀ): ਇਥੇ ਪਿੰਡ ਦਾਊਦਪੁਰ ਖੁਰਦ ਅਤੇ ਮਾਲੇਵਾਲ ਪਿੰਡ ਦੀ ਸਾਂਝੀ ਪੰਚਾਇਤ ਪਤਵੰਤਿਆਂ ਦੀ ਹਾਜਰੀ ਵਿੱਚ ਸਰਬਸੰਮਤੀ ਨਾਲ ਚੁਣੀ ਗਈ। ਇਸ ਚੁਣੀ ਗਈ ਪੰਚਾਇਤ ਵਿੱਚ ਰਾਜਵੰਤ ਕੌਰ ਪਤਨੀ ਜਸਵੀਰ ਸਿੰਘ ਨੂੰ ਸਰਪੰਚ ਚੁਣਿਆ ਗਿਆ ਹੈ । ਇਸ ਤੋਂ ਇਲਾਵਾ ਮਨਦੀਪ ਕੌਰ , ਸਵਰਨਜੀਤ ਕੌਰ , ਕੁਲਦੀਪ ਕੌਰ , ਭਗਵੰਤ ਸਿੰਘ ਅਤੇ ਮਲਕੀਤ ਸਿੰਘ ਨੂੰ ਬਤੌਰ ਮੈਂਬਰ ਪੰਚਾਇਤ ਚੁਣਿਆਂ ਚੁਣਿਆ ਗਿਆ ਹੈ। ਉਕਤ ਚੁਣੇ ਗਏ ਮੈਬਰ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤੇ।

Advertisement

ਕੁਲਦੀਪ ਸਿੰਘ ਸਰਬਸੰਮਤੀ ਨਾਲ ਸਿੰਘਪੁਰਾ ਦੇ ਸਰਪੰਚ ਬਣੇ
ਕੁਰਾਲੀ (ਮਿਹਰ ਸਿੰਘ): ਨੇੜਲੇ ਪਿੰਡ ਸਿੰਘਪੁਰਾ ਦੀ ਪੰਚਾਇਤ ਦੀ ਸਰਬਸੰਮਤੀ ਨਾਲ ਚੋਣ ਲਈ ਅੱਜ ਪਿੰਡ ਵਾਸੀਆਂ ਦੀ ਮੀਟਿੰਗ ਹੋਈ ਜਿਸ ਦੌਰਾਨ ਸਰਬਸੰਮਤੀ ਨਾਲ ਪ੍ਰਿੰਸੀਪਲ ਕੁਲਦੀਪ ਸਿੰਘ ਨੂੰ ਪਿੰਡ ਦਾ ਨਵਾਂ ਸਰਪੰਚ ਚੁਣ ਲਿਆ ਗਿਆ। ਪੰਚਾਂ ਦੀ ਚੋਣ ਵੀ ਸਰਬਸੰਮਤੀ ਨਾਲ ਕਰਨ ਲਈ ਪਿੰਡ ਦੇ ਪਤਵੰਤਿਆਂ ਵਲੋਂ ਯਤਨ ਜਾਰੀ ਹਨ। ਪਤਵੰਤਿਆਂ ਨੇ ਦੱਸਿਆ ਕਿ ਪਿੰਡ ਦੇ ਸੱਤ ਵਾਰਡ ਹਨ ਜਿਨ੍ਹਾਂ ਤੋਂ ਪੰਚਾਂ ਦੀ ਚੋਣ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਪੰਚਾਂ ਦੀ ਸਰਬਸੰਮਤੀ ਲਈ ਵੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

Advertisement
Author Image

Advertisement