ਚਾਰ ਪਿੰਡਾਂ ਵਿੱਚ ਪੰਚਾਇਤਾਂ ਦੀ ਸਰਬਸੰਮਤੀ ਨਾਲ ਚੋਣ
ਰਾਜਿੰਦਰ ਜੈਦਕਾ
ਅਮਰਗੜ੍ਹ, 30 ਸਤੰਬਰ
ਇੱਥੋਂ ਦੇ ਪਿੰਡ ਮੰਨਵੀਂ ਵਿੱਚ ਸਰਬਸੰਮਤੀ ਨਾਲ ਨਵੀਂ ਪੰਚਾਇਤ ਦੀ ਚੋਣ ਲਈ ਗੁਰਦੁਆਰਾ ਸਾਹਿਬ ਵਿਖੇ ਇਕੱਠ ਹੋਇਆ। ਇਸ ਦੌਰਾਨ ਸਾਰੀਆਂ ਪਾਰਟੀਆਂ ਦੇ ਆਗੂਆਂ ਜਸਵੀਰ ਸਿੰਘ ਜੱਸੀ, ਸਾਬਕਾ ਸਰਪੰਚ ਗੁਰਮੇਲ ਸਿੰਘ ਮੇਲੀ, ਸਾਬਕਾ ਸਰਪੰਚ ਨਰਿੰਦਰ ਸਿੰਘ, ਸਾਬਕਾ ਸਰਪੰਚ ਰਾਮ ਸਿੰਘ ਰਾਮਾ, ਸੀਨੀਅਰ ਆਗੂ ਬਲਵਿੰਦਰ ਸਿੰਘ ਤੇ ਹਰਮਿੰਦਰ ਸਿੰਘ ਨਿੱਕਾ ਆਦਿ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਸਰਬਸੰਮਤੀ ਨਾਲ ਬੀਰਇੰਦਰ ਸਿੰਘ ਨੂੰ ਸਰਪੰਚ ਚੁਣਿਆ ਗਿਆ, ਜਦੋਂਕਿ ਹਰਦੀਪ ਕੌਰ, ਕਰਮਜੀਤ ਕੌਰ, ਸੋਹਨ ਸਿੰਘ ਰਾਜਪੂਤ, ਗੁਰਚਰਨ ਸਿੰਘ, ਦੇਵ ਸਿੰਘ ਨੰਬਰਦਾਰ, ਬਿੰਦਰ ਸਿੰਘ ਸੇਖੋਂਪੱਤੀ, ਜੰਗ ਸਿੰਘ, ਬਲਜੀਤ ਕੌਰ ਤੇ ਜਿੰਦਰ ਸਿੰਘ ਨੂੰ ਪੰਚ ਚੁਣਿਆ ਗਿਆ। ਸਿਆਸੀ ਆਗੂਆਂ ਨੇ ਭਰੋਸਾ ਦਿੱਤਾ ਕਿ ਉਹ ਪੰਚਾਇਤ ਨੂੰ ਪੂਰਾ ਸਹਿਯੋਗ ਦੇਣਗੇ।
ਘਨੌਰ (ਸਰਬਜੀਤ ਭੰਗੂ): ਬਲਾਕ ਘਨੌਰ ਦੇ ਪਿੰਡ ਬਘੌਰਾ ਵਿੱਚ ਪਿੰਡ ਵਾਸੀਆਂ ਦੀ ਹੋਈ ਇਕੱਤਰਤਾ ਦੌਰਾਨ ਨੌਜਵਾਨ ਆਗੂ ਹਰਪਿੰਦਰ ਸਿੰਘ ਸੇਖੋਂ ਨੂੰ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ ਗਿਆ। ਇਹ ਫੈਸਲਾ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਲਿਆ। ਦੂਜੇ ਪਾਸੇ ਸਰਪੰਚ ਚੁਣੇ ਜਾਣ ’ਤੇ ਪਿੰਡ ਵਾਸੀਆਂ ਵਲੋਂ ਹਰਪਿੰਦਰ ਸਿੰਘ ਸੇਖੋਂ ਅਤੇ ਸਮੁੱਚੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਸਰਬਜੀਤ ਸਿੰਘ ਸਾਬਕਾ ਚੇਅਰਮੈਨ, ਵਿਰਸਾ ਸਿੰਘ ਬਘੌਰਾ ਪ੍ਰਧਾਨ ਗੁਰਦੁਆਰਾ ਸਾਹਿਬ, ਸੁਖਜੀਤ ਸਿੰਘ ਬਘੌਰਾ, ਜਸਵੰਤ ਸਿੰਘ ਤੇ ਦੀਦਾਰ ਸਿੰਘ ਆਦਿ ਮੌਜੂਦ ਸਨ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਬਲਾਕ ਪੰਚਾਇਤ ਤੇ ਵਿਕਾਸ ਅਫ਼ਸਰ ਲਹਿਰਾਗਾਗਾ ਦੇ ਹਲਕਾ ਦਿੜ੍ਹਬਾ ਅਧੀਨ ਪੈਂਦੇ ਨੇੜਲੇ ਪਿੰਡ ਗੁਰੂ ਤੇਗ ਬਹਾਦਰ ਨਗਰ ਵਿੱਚ ਪੰਚਾਇਤ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਮੌਕੇ ਕੁਲਵਿੰਦਰ ਕੌਰ ਪਤਨੀ ਸਵਰਾਜ ਸਿੰਘ ਨੂੰ ਸਰਪੰਚ ਚੁਣਿਆ ਗਿਆ।
ਇਸ ਮੌਕੇ ਯਾਦਵਿੰਦਰ ਸਿੰਘ, ਨਾਜਰ ਸਿੰਘ, ਸੁਖਵਿੰਦਰ ਸਿੰਘ, ਜਰਨੈਲ ਸਿੰਘ ਤੇ ਬੂਟਾ ਸਿੰਘ ਪੰਚ ਚੁਣੇ ਗਏ।
ਸਰਪੰਚ ਕੁਲਵਿੰਦਰ ਕੌਰ ਨੇ ਕਿਹਾ ਕਿ ਉਹ ਪਿੰਡ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹਨ।
ਪਿੰਡ ਖੇੜੀ ਰਣਵਾਂ ਦੀ ਸਰਪੰਚ ਬਣੀ ਬਲਜੀਤ ਕੌਰ
ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਯਤਨਾ ਸਦਕਾ ਹਲਕੇ ’ਚ ਬਹੁਤ ਸਾਰੀਆਂ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਹੋ ਗਈ ਹੈ ਅਤੇ ਕਈ ਪਿੰਡਾਂ ’ਚ ਸਰਬਸੰਮਤੀ ਕੀਤੀ ਜਾ ਰਹੀ ਹੈ। ਇਨ੍ਹਾਂ ’ਚੋਂ ਬਲਾਕ ਭੁਨਰਹੇੜੀ ਦੇ ਪਿੰਡ ਖੇੜੀ ਰਣਵਾਂ ਦੀ ਪੰਚਾਇਤ ਵੀ ਪਿੰਡ ਵਾਸੀਆਂ ਦੇ ਯਤਨਾਂ ਸਦਕਾ ਸਰਬਸੰਮਤੀ ਨਾਲ ਚੁਣੀ ਗਈ, ਜਿਸ ਵਿੱਚ ਕਰਮਜੀਤ ਸਿੰਘ ਰਣਵਾਂ ਦੇ ਮਾਤਾ ਬਲਜੀਤ ਕੌਰ ਨੂੰ ਸਰਬਸੰਮਤੀ ਨਾਲ ਸਰਪੰਚ ਚੁਣਿਆ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਸਰਬਸੰਮਤੀ ਸਾਰੇ ਪਿੰਡ ਦੇ ਵਿੱਚ ਹੁੰਦੀ ਹੈ, ਜਿਸ ਨਾਲ ਆਪਸੀ ਭਾਈਚਾਰਕ ਸਾਂਝ ਬਰਕਰਾਰ ਰਹਿੰਦੀ ਹੀ ਹੈ। ਇਸ ਮੌਕੇ ਜੋ ਪੰਚਾਇਤ ਸਰਬਸੰਮਤੀ ਨਾਲ ਚੁਣੀ ਗਈ ਹੈ ਉਸ ਵਿੱਚ ਮਾਤਾ ਬਲਜੀਤ ਕੌਰ ਸਰਪੰਚ, ਗੁਰਧਿਆਨ ਸਿੰਘ ਪੰਚ, ਰਾਜਦੀਪ ਕੌਰ ਪੰਚ, ਮਨਜੀਤ ਕੌਰ, ਮਨੋਜ ਕੁਮਾਰ ਤੇ ਨਸੀਬ ਸਿੰਘ ਸ਼ਾਮਲ ਹਨ। ਇਸ ਮੌਕੇ ਕਰਮਜੀਤ ਸਿੰਘ ਰਣਵਾਂ, ਸਵਰਨ ਸਿੰਘ ਰਣਵਾਂ, ਸੁਖਦੇਵ ਕੁਮਾਰ, ਗੁਰਚਰਨ ਸਿੰਘ ਰਣਵਾਂ, ਗੁਰਪ੍ਰੀਤ ਸਿੰਘ ਪ੍ਰਧਾਨ, ਸ਼ਾਲੂ ਸੰਧੂ, ਸਿੰਟੂ ਬਹਿਰੂ, ਗੁਰਸੇਵਕ ਸਿੰਘ ਨੰਬਰਦਾਰ, ਹਰਿੰਦਰ ਸਿੰਘ ਆਦਿ ਪਿੰਡ ਵਾਸੀਆਂ ਨੇ ਨਵੀਂ ਬਣੀ ਸਰਬਸੰਮਤੀ ਨਾਲ ਪੰਚਾਇਤ ਦਾ ਸਵਾਗਤ ਕੀਤਾ।