For the best experience, open
https://m.punjabitribuneonline.com
on your mobile browser.
Advertisement

ਤਿੰਨ ਪਿੰਡਾਂ ਦੀਆਂ ਪੰਚਾਇਤਾਂ ਦੀ ਸਰਬਸੰਮਤੀ ਨਾਲ ਚੋਣ

08:37 AM Sep 29, 2024 IST
ਤਿੰਨ ਪਿੰਡਾਂ ਦੀਆਂ ਪੰਚਾਇਤਾਂ ਦੀ ਸਰਬਸੰਮਤੀ ਨਾਲ ਚੋਣ
ਪਿੰਡ ਹਰਿਆਊ ਵਿੱਚ ਪੰਚਾਇਤ ਦਾ ਸਨਮਾਨ ਕਰਦੇ ਹੋਏ ਵਿਧਾਇਕਾ ਨੀਨਾ ਮਿੱਤਲ।
Advertisement

ਦਰਸ਼ਨ ਸਿੰਘ ਮਿੱਠਾ
ਰਾਜਪੁਰਾ, 28 ਸਤੰਬਰ
ਗ੍ਰਾਮ ਪੰਚਾਇਤ ਚੋਣਾਂ ਮੱਦੇਨਜ਼ਰ ਜਿੱਥੇ ਦਿਹਾਤੀ ਖੇਤਰਾਂ ’ਚ ਹਲਚਲ ਤੇਜ਼ ਹੋ ਗਈ ਹੈ, ਉਥੇ ਇਸ ਵਾਰ ਜ਼ਿਆਦਾਤਰ ਪਿੰਡਾਂ ’ਚ ਸਰਬਸੰਮਤੀ ਨਾਲ ਗ੍ਰਾਮ ਪੰਚਾਇਤਾਂ ਚੁਣਨ ਦਾ ਰੁਝਾਨ ਵਧਿਆ ਹੈ। ਇਸੇ ਤਹਿਤ ਹਲਕਾ ਵਿਧਾਇਕਾ ਨੀਨਾ ਮਿੱਤਲ ਦੀ ਪ੍ਰੇਰਨਾ ਸਦਕਾ ਪਿੰਡ ਹਰਿਆਊ ਵਾਸੀਆਂ ਨੇ ਸਰਪੰਚ ਸਮੇਤ ਸਮੂਹ ਪੰਚਾਇਤਾਂ ਮੈਂਬਰਾਂ ਨੂੰ ਸਰਬਸੰਮਤੀ ਨਾਲ ਚੁਣ ਲਿਆ। ਜਾਣਕਾਰੀ ਅਨੁਸਾਰ ਪਿੰਡ ਵਾਸੀਆਂ ਨੇ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦਿਆਂ ਸਰਬਸੰਮਤੀ ਨਾਲ ਸੁਖਬੀਰ ਸਿੰਘ ਨੂੰ ਸਰਪੰਚ ਅਤੇ ਚਰਨ ਸਿੰਘ, ਹਰਭਜਨ ਸਿੰਘ, ਜਸਵਿੰਦਰ ਸਿੰਘ, ਰਾਜਵਿੰਦਰ ਕੌਰ ਤੇ ਰਣਜੀਤ ਕੌਰ ਪੰਚ ਚੁਣ ਲਿਆ। ਇਸ ਮੌਕੇ ਵਿਧਾਇਕਾ ਨੀਨਾ ਮਿੱਤਲ ਨੇ ਪਿੰਡ ਹਰਿਆਊ ਦੀ ਸਮੁੱਚੀ ਗ੍ਰਾਮ ਪੰਚਾਇਤ ਦਾ ਸਨਮਾਨ ਕਰਦੇ ਹੋਏ ਵਧਾਈਆਂ ਦਿੱਤੀਆਂ। ਵਿਧਾਇਕਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਬਸੰਮਤੀ ਨਾਲ ਅਤੇ ਪਾਰਟੀਬਾਜ਼ੀ ਤੋਂ ਉੱਠ ਕੇ ਚੁਣੀਆਂ ਗ੍ਰਾਮ ਪੰਚਾਇਤਾਂ ਨੂੰ ਪੰਜ ਲੱਖ ਰੁਪਏ ਦੀ ਵਾਧੂ ਗ੍ਰਾਂਟ ਰਾਸ਼ੀ ਦਿੱਤੀ ਜਾਵੇਗੀ। ਵਿਧਾਇਕਾ ਨੇ ਹਲਕਾ ਰਾਜਪੁਰਾ ਦੇ ਸਮੂਹ ਪਿੰਡਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਪਿੰਡ ਦੀ ਭਲਾਈ ਲਈ ਕਾਰਜ ਕਰਨ ਵਾਲੇ ਇਨਸਾਨ ਨੂੰ ਸਰਬਸੰਮਤੀ ਨਾਲ ਸਰਪੰਚ ਚੁਣਿਆ ਜਾਵੇ ਤਾਂ ਜੋ ਪਿੰਡ ਦੇ ਵਿਕਾਸ ਕਾਰਜ ਤੇਜ਼ ਗਤੀ ਨਾਲ ਹੋ ਸਕਣ। ਇਸ ਮੌਕੇ ਅਮਰਿੰਦਰ ਮੀਰੀ, ਦਿਲਬਾਗ ਸਿੰਘ ਸਾਬਕਾ ਸਰਪੰਚ, ਜ਼ੈਲ ਸਿੰਘ ਨੰਬਰਦਾਰ, ਵਰਿੰਦਰ ਸਿੰਘ ਨੰਬਰਦਾਰ, ਕਰਨੈਲ ਸਿੰਘ ਸਾਬਕਾ ਸਰਪੰਚ ਤੇ ਰਣਜੀਤ ਸਿੰਘ ਸਾਬਕਾ ਪੰਚ ਆਦਿ ਮੌਜੂਦ ਸਨ।
ਸ਼ੇਰਪੁਰ (ਬੀਰਬਲ ਰਿਸ਼ੀ): ਬਲਾਕ ਸ਼ੇਰਪੁਰ ਦੇ ਪਿੰਡ ਗੋਬਿੰਦਰਪੁਰਾ (ਵੱਡਾ ਬ੍ਰਾਹਮਣਆਲਾ) ਵਿੱਚ ਲੋਕਾਂ ਨੇ ਪਹਿਲਕਦਮੀ ਕਰਦਿਆਂ ਪਿੰਡ ਦੀ ਸੱਥ ’ਚ ਇਕੱਠ ਕਰਕੇ ਸਰਪੰਚ ਅਤੇ ਪੰਜ ਪੰਚਾਂ ਦੀ ਸਰਬਸੰਮਤੀ ਨਾਲ ਚੋਣ ਕਰਕੇ ਲੱਡੂ ਵੰਡੇ। ਜਾਣਕਾਰੀ ਅਨੁਸਾਰ 500 ਤੋਂ ਘੱਟ ਵੋਟਾਂ ਵਾਲੇ ਪਿੰਡ ਗੋਬਿੰਦਪੁਰਾ ਦੀ ਸਰਪੰਚੀ ਜਨਰਲ ਇਸਤਰੀ ਲਈ ਰਾਖਵੀਂ ਹੈ ਜਿੱਥੋਂ ਮੋਹਤਵਰ ਦਵਿੰਦਰ ਸਿੰਘ ਪਤਨੀ ਕਰਮਜੀਤ ਕੌਰ ਤੋਂ ਇਲਾਵਾ ਸਰਪੰਚੀ ਲਈ ਰਾਜ ਰਾਣੀ ਅਤੇ ਸੁਖਵਿੰਦਰ ਕੌਰ ਦੇ ਚੋਣ ਮੈਦਾਨ ’ਚ ਆਉਣ ਦੇ ਚਰਚੇ ਸਨ ਪਰ ਪਿੰਡ ਦੇ ਲੋਕਾਂ ਨੇ ਸਿਆਣਪ ਤੋਂ ਕੰਮ ਲੈਂਦਿਆਂ ਪਿੰਡ ਦੀ ਐਸਸੀ ਧਰਮਸ਼ਾਲਾ |ਚ ਇਕੱਠ ਕਰਕੇ ਸਰਬਸੰਮਤੀ ਨਾਲ ਪੰਚਾਇਤ ਚੁਣ ਦਿੱਤੀ। ਪੰਚਾਇਤ ਦੀ ਚੋਣ ਦੌਰਾਨ ਸਰਪੰਚ ਵਜੋਂ ਕਰਮਜੀਤ ਕੌਰ, ਗਗਨਦੀਪ ਅੱਤਰੀ, ਯਾਦਵਿੰਦਰ ਅੱਤਰੀ, ਰੁਪਿੰਦਰ ਕੌਰ ਚਹਿਲ, ਰਾਜਦੀਪ ਕੌਰ ਦਿਓਲ (ਸਾਰੇ ਜਨਰਲ ਪੰਚ) ਅਤੇ ਐਸਸੀ ਵਰਗ ’ਚੋਂ ਅਵਤਾਰ ਸਿੰਘ ਨੂੰ ਪੰਚ ਚੁਣਿਆ ਗਿਆ। ਪਿੰਡ ਦੇ ਮੋਹਤਵਰ ਨਰਿੰਦਰ ਅੱਤਰੀ ਅਤੇ ਦਵਿੰਦਰ ਸਿੰਘ ਨੇ ਦੱਸਿਆ ਕਿ ਚੋਣ ਮਗਰੋਂ ਚੁਣੇ ਨੁਮਾਇੰਦੇ ਪਿੰਡ ਦੇ ਧਾਰਮਿਕ ਸਥਾਨ ਸਮਾਧਾ ਅਤੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਪਿੰਡ ਵਾਸੀਆਂ ਨੇ ਇਨ੍ਹਾਂ ਦਾ ਸਨਮਾਨ ਕੀਤਾ। ਦੂਜੇ ਪਾਸੇ ਬੀਡੀਪੀਓ ਦਫ਼ਤਰ ਸ਼ੇਰਪੁਰ ਵਿਖੇ ਸਬੰਧਤ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵੀ ਸਰਬਸੰਮਤੀ ਸਬੰਧੀ ਪਤਾ ਲੱਗਿਆ ਹੈ ਪਰ ਇਸ ਲਈ ਸਮੂਹ ਮੈਂਬਰਾਂ ਨੂੰ ਨਾਮਜ਼ਦਗੀ ਪੱਤਰ ਭਰਨਾ ਕਿਉਂਕਿ ਨਿਰਧਾਰਤ ਸਮੇਂ ਤੱਕ ਕਿਸੇ ਨੂੰ ਵੀ ਆਪਣੀ ਨਾਮਜ਼ਦਗੀ ਭਰਨ ਦਾ ਅਧਿਕਾਰ ਹੈ।

Advertisement

ਪਿੰਡ ਗੋਬਿੰਦਪੁਰਾ ਦੀ ਸਰਪੰਚ ਬੀਬੀ ਕਰਮਜੀਤ ਕੌਰ ਆਪਣੇ ਪੰਚ ਸਾਥੀਆਂ ਨਾਲ।

ਪਿੰਡ ਬਾਪਲਾ ਵਾਸੀਆਂ ਨੇ ਸਰਬਸੰਮਤੀ ਨਾਲ ਪੰਚਾਇਤ ਚੁਣੀ

ਸੰਦੌੜ (ਮੁਕੰਦ ਸਿੰਘ ਚੀਮਾ): ਇੱਥੋਂ ਦੇ ਪਿੰਡ ਬਾਪਲਾ ਦੇ ਲੋਕਾਂ ਨੇ ਅੱਜ ਸਰਬਸੰਮਤੀ ਨਾਲ ਪਿੰਡ ਦੀ ਪੰਚਾਇਤ ਚੁਣ ਲਈ ਹੈ। ਪਿੰਡ ਦੇ ਮੁੱਖ ਚੌਕ ਵਿਚ ਇਕੱਠੇ ਹੋਏ ਪਿੰਡ ਦੇ ਲੋਕਾਂ ਅਤੇ ਨੌਜਵਾਨਾਂ ਨੇ ਹਰਬੰਸ ਸਿੰਘ ਝੂੰਦ ਦੀ ਪਤਨੀ ਬੀਬੀ ਚਰਨਜੀਤ ਕੌਰ ਨੂੰ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ, ਜਦਕਿ ਗੁਰਜੀਤ ਕੌਰ ਪਤਨੀ ਗੁਰਮੇਲ ਸਿੰਘ, ਕੁਲਵਿੰਦਰ ਸਿੰਘ ਮਹੰਤ, ਗੁਰਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ ਝੂੰਦ, ਹਰਪ੍ਰੀਤ ਸਿੰਘ ਧਾਲੀਵਾਲ, ਅਮਨਦੀਪ ਸਿੰਘ ਅਤੇ ਅਮਰਜੀਤ ਸਿੰਘ ਮਹੰਤ ਨੂੰ ਸਰਬਸੰਮਤੀ ਨਾਲ ਪੰਚ ਚੁਣਿਆ ਹੈ। ਚੋਣ ਉਪਰੰਤ ਪਿੰਡ ਦੇ ਮੋਹਤਵਰਾਂ ਨੇ ਨਵੀਂ ਚੁਣੀ ਗਈ ਪੰਚਾਇਤ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ। ਸਰਬਸੰਮਤੀ ਨਾਲ ਚੁਣੀ ਗਈ ਸਰਪੰਚ ਬੀਬੀ ਚਰਨਜੀਤ ਕੌਰ ਦੇ ਪਤੀ ਹਰਬੰਸ ਸਿੰਘ ਝੂੰਦ ਨੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਮਾਸਟਰ ਨਿਰਮਲ ਸਿੰਘ, ਗੁਰਸੇਵਕ ਸਿੰਘ ਧਾਲੀਵਾਲ ਤੇ ਭਾਈ ਸੁਰਜੀਤ ਸਿੰਘ ਸਮੇਤ ਪਿੰਡ ਦੇ ਪਤਵੰਤੇ ਹਾਜ਼ਰ ਸਨ।

Advertisement

ਪਿੰਡ ਬਾਪਲਾ ਦੀ ਸਰਬਸੰਮਤੀ ਨਾਲ ਚੁਣੀ ਪੰਚਾਇਤ ਦਾ ਸਨਮਾਨ ਕਰਦੇ ਹੋਏ ਪਿੰਡ ਵਾਸੀ।

ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਚੋਣ ਪ੍ਰਬੰਧਾਂ ਦਾ ਜਾਇਜ਼ਾ

ਪਟਿਆਲਾ (ਖੇਤਰੀ ਪ੍ਰਤੀਨਿਧ): 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਸਬੰਧੀ ਅਮਲ ਪੂਰੀ ਨਿਰਪੱਖਤਾ ਨਾਲ ਨੇਪਰੇ ਚੜ੍ਹਾਉਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐੱਸਐੱਸਪੀ ਡਾ. ਨਾਨਕ ਸਿੰਘ ਨੇ ਇੱਥੇ ਸਿਵਲ ਅਤੇ ਪੁਲੀਸ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ। ਪੰਚਾਇਤੀ ਚੋਣਾਂ ਲਈ ਸੁਰੱਖਿਆ ਸਮੇਤ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਇਸ ਮੀਟਿੰਗ ਦੌਰਾਨ ਡੀਸੀ ਅਤੇ ਐੱਸਐੱਸਪੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਸਖ਼ਤੀ ਨਾਲ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਐੱਸਡੀਐਮਜ਼ ਤੇ ਡੀਐੱਸਪੀਜ਼ ਨੂੰ ਆਪਸੀ ਤਾਲਮੇਲ ਨਾਲ ਨਿਭਾਉਣ ਦੇ ਨਿਰਦੇਸ਼ ਜਾਰੀ ਕੀਤੇ।

Advertisement
Author Image

sanam grng

View all posts

Advertisement