ਸਰਬਸੰਮਤੀ ਨਾਲ ਚੁਣੀ ਪੰਜਗਰਾਈਂ ਨਿੱਜਰਾਂ ਦੀ ਪੰਚਾਇਤ
11:25 AM Oct 09, 2024 IST
Advertisement
ਪੱਤਰ ਪ੍ਰੇਰਕ
ਅਜਨਾਲਾ, 8 ਅਕਤੂਬਰ
ਇੱਥੋਂ ਨੇੜਲੇ ਪਿੰਡ ਪੰਜਗਰਾਈਆਂ ਨਿੱਜਰਾਂ ਵਿੱਚ ਦੇਸ਼ ਆਜ਼ਾਦ ਹੋਣ ਤੋਂ ਬਾਅਦ ਪਹਿਲੀ ਵਾਰ ਪਿੰਡ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਪਿੰਡ ਦੀ ਪੰਚਾਇਤ ਦੀ ਚੋਣ ਕੀਤੀ ਗਈ। ਇਸ ਵਿੱਚ ਸੁਖਵਿੰਦਰ ਸਿੰਘ ਨੂੰ ਸਰਪੰਚ ਚੁਣਿਆ ਗਿਆ ਅਤੇ ਪੂਰੀ ਪੰਚਾਇਤ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਇਸ ਮੌਕੇ ਸਰਪੰਚ ਚੁਣੇ ਗਏ ਸੁਖਵਿੰਦਰ ਸਿੰਘ ਨੇ ਕਿਹਾ ਕਿ ਪਿੰਡ ਵਾਸੀਆਂ ਨੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨਗੇ। ਇਸ ਮੌਕੇ ਗੁਰਵਿੰਦਰ ਕੌਰ, ਜਸਵੰਤ ਸਿੰਘ, ਹਰਦੇਵ ਸਿੰਘ ਬਾਠ, ਸੁੱਚਾ ਸਿੰਘ, ਬਲਵਿੰਦਰ ਕੌਰ, ਸ਼ਰਨਜੀਤ ਕੌਰ, ਕੁਲਦੀਪ ਸਿੰਘ ਸਾਰੇ ਪੰਚ ਚੁਣੇ ਗਏ। ਜਿਨ੍ਹਾਂ ਨੂੰ ਬਾਬਾ ਜੋਗਾ ਸਿੰਘ, ਮਨਦੀਪ ਸਿੰਘ ਨਿੱਜਰ, ਬਖਸ਼ੀਸ਼ ਸਿੰਘ ਬਾਜਵਾ, ਮਾਸਟਰ ਸੰਜੀਤ ਸਿੰਘ, ਹਰਜੀਤ ਸਿੰਘ ਬਾਜਵਾ, ਬਲਵਿੰਦਰ ਸਿੰਘ ਬਾਜਵਾ, ਹਰਦੇਵ ਸਿੰਘ ਬਾਜਵਾ, ਨੰਬਰਦਾਰ ਦਲਜੀਤ ਸਿੰਘ ਨੇ ਸਨਮਾਨ ਕੀਤਾ।
Advertisement
Advertisement
Advertisement