ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖਾਦ ਡੀਲਰਾਂ ਦੀ ਅਚਨਚੇਤ ਚੈਕਿੰਗ

07:38 AM Feb 05, 2025 IST
featuredImage featuredImage

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 4 ਫਰਵਰੀ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੁਹਾਲੀ ਦੀ ਜ਼ਿਲ੍ਹਾ ਪੱਧਰੀ ਟੀਮ ਨੇ ਕਿਸਾਨਾਂ ਨੂੰ ਉੱਚ ਗੁਣਵੱਤਾ ਦੇ ਬੀਜ ਅਤੇ ਖੇਤੀ ਸਮੱਗਰੀ ਉਪਲਬਧ ਕਰਵਾਉਣ ਲਈ ਮਾਜਰੀ ਬਲਾਕ ਅਤੇ ਡੇਰਾਬੱਸੀ ਖੇਤਰ ਵਿੱਚ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ। ਚੈਕਿੰਗ ਦੌਰਾਨ ਮੱਕੀ ਦੀ ਫ਼ਸਲ ਲਈ ਬੀਜ ਮੁਹੱਈਆ ਕਰਵਾਉਣ ਵਾਲੀਆ ਕੰਪਨੀਆਂ ਦੇ ਸਟਾਕ ਦਾ ਨਿਰੀਖਣ ਕੀਤਾ। ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਬਹਾਰ ਰੁੱਤ ਦੀ ਮੱਕੀ ਲਈ ਬੀਜ ਦੇ ਡੀਲਰਾਂ ਕੋਲ ਲੋੜੀਂਦਾ ਸਟਾਕ ਮੌਜੂਦ ਹੈ। ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਸਾਉਣੀ ਦੌਰਾਨ ਮੱਕੀ ਦੀ ਫ਼ਸਲ ਨੂੰ ਖੇਤੀ ਵਿਭਿੰਨਤਾ ਅਧੀਨ ਕਾਸ਼ਤ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਲਗਪਗ 5000 ਹੈਕਟੇਅਰ ਰਕਬੇ ਵਿੱਚ ਸਾਉਣੀ ਦੀ ਮੱਕੀ ਦੀ ਫ਼ਸਲ ਦੀ ਕਾਸ਼ਤ ਹੋਣ ਦਾ ਅਨੁਮਾਨ ਹੈ ਅਤੇ ਲੋੜੀਂਦੇ ਬੀਜ ਲਈ ਯੋਗ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਡੀਲਰਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਖ਼ਤ ਆਦੇਸ਼ ਜਾਰੀ ਕੀਤੇ ਹੋਏ ਹਨ ਕਿ ਜੇਕਰ ਕੋਈ ਦੁਕਾਨਦਾਰ ਡੁਪਲੀਕੇਟ/ਘਟੀਆਂ ਖੇਤੀ ਸਮੱਗਰੀ ਵੇਚਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇ। ਡਾ. ਸ਼ੁਭਕਰਨ ਸਿੰਘ ਨੇ ਪੀਏਯੂ ਲੁਧਿਆਣਾ ਵੱਲੋਂ ਸਿਫ਼ਾਰਸ਼ ਕੀਤੇ ਬੀਜ, ਖਾਦ ਅਤੇ ਕੀਟਨਾਸ਼ਕ ਦਵਾਈਆਂ ਵੇਚਣ ’ਤੇ ਜ਼ੋਰ ਦਿੰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖ਼ਰੀਦੀ ਗਈ ਖੇਤੀ ਸਮੱਗਰੀ ਦਾ ਬਿੱਲ ਲਿਆ ਜਾਵੇ, ਜੇ ਕੋਈ ਦੁਕਾਨਦਾਰ ਬਿੱਲ ਨਹੀਂ ਦਿੰਦਾ ਤਾਂ ਖੇਤੀਬਾੜੀ ਵਿਭਾਗ ਨਾਲ ਸੰਪਰਕ ਕੀਤਾ ਜਾਵੇ। ਇਸ ਮੌਕੇ ਡਾ. ਗੁਰਦਿਆਲ ਕੁਮਾਰ, ਡਾ. ਜਸਵਿੰਦਰ ਸਿੰਘ ਅਤੇ ਡਾ. ਜਸਪ੍ਰੀਤ ਸਿੰਘ ਹਾਜ਼ਰ ਸਨ।

Advertisement

Advertisement