For the best experience, open
https://m.punjabitribuneonline.com
on your mobile browser.
Advertisement

ਕੈਨੇਡਾ ’ਚ ਬਿਨਾਂ ਮਨਜ਼ੂਰੀ ਸਰੂਪ ਛਾਪਣ ਦਾ ਮਾਮਲਾ ਭਖ਼ਿਆ

06:51 AM Aug 22, 2020 IST
ਕੈਨੇਡਾ ’ਚ ਬਿਨਾਂ ਮਨਜ਼ੂਰੀ ਸਰੂਪ ਛਾਪਣ ਦਾ ਮਾਮਲਾ ਭਖ਼ਿਆ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ , 21 ਅਗਸਤ

Advertisement

ਕੈਨੇਡਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਬਿਨਾਂ ਆਗਿਆ ਛਾਪਣ ਦਾ ਮਾਮਲਾ ਭਖਣ ਲੱਗਾ ਹੈ। ਅੱਜ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੇ ਆਖਿਆ ਹੈ ਕਿ ਕੈਨੇਡਾ ਵਿਚ ਪਾਵਨ ਸਰੂਪ ਛਾਪਣ ਬਾਰੇ ਕਿਸੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਹੈ।

ਕੈਨੇਡਾ ਵਿਚ ਸਤਨਾਮ ਐਜੂਕੇਸ਼ਨ ਟਰਸੱਟ ਵਲੋਂ ਆਪਣੇ ਤੌਰ ’ਤੇ ਪਾਵਨ ਸਰੂਪ ਛਾਪਣ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸਿੱਖ ਸੰਸਥਾ ਨੇ ਇਸ ਸਬੰਧੀ ਕਿਸੇ ਨੂੰ ਵੀ ਪ੍ਰਵਾਨਗੀ ਨਹੀਂ ਦਿੱਤੀ। ਸਤਨਾਮ ਟਰੱਸਟ ਦੇ ਨੁਮਾਇੰਦੇ ਆਖ ਰਹੇ ਹਨ ਕਿ ਉਨ੍ਹਾਂ ਕੋਲ ਸ਼੍ਰੋਮਣੀ ਕਮੇਟੀ ਵਲੋਂ ਦਿੱਤੀ ਹੋਈ ਲਿਖਤੀ ਪ੍ਰਵਾਨਗੀ ਹੈ ਪਰ ਇਹ ਦਾਅਵਾ ਸਰਾਸਰ ਝੂਠ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਉਹ ਸੰਗਤ ਨੂੰ ਗੁੰਮਰਾਹ ਕਰ ਰਹੇ ਹਨ। ਸ੍ਰੀ ਅਕਾਲ ਤਖ਼ਤ ਵਲੋਂ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਛਾਪਣ ਦਾ ਅਧਿਕਾਰ ਸਿਰਫ ਸ਼੍ਰੋਮਣੀ ਕਮੇਟੀ ਨੂੰ ਹੀ ਦਿੱਤਾ ਗਿਆ ਹੈ ਜਿਸ ਵਿਚ ਹੁਕਮ ਦਿੱਤਾ ਗਿਆ ਹੈ ਕਿ ਕੋਈ ਵੀ ਇਹ ਕੰਮ ਨਿੱਜੀ ਤੌਰ ’ਤੇ ਨਹੀਂ ਕਰ ਸਕਦਾ ਪਰ ਕੈਨੇਡਾ ਦੇ ਸਤਨਾਮ ਐਜੂਕੇਸ਼ਨ ਟਰਸਟ ਨੇ ਅਕਾਲ ਤਖ਼ਤ ਦੇ ਹੁਕਮਾਂ ਨੂੰ ਅਣਗੌਲਿਆਂ ਕੀਤਾ ਹੈ। ਸ਼੍ਰੋਮਣੀ ਕਮੇਟੀ ਵਲੋਂ ਕੈਨੇਡਾ ਵਿਚ ਪਾਵਨ ਸਰੂਪ ਛਾਪਣ ਬਾਰੇ ਫਿਲਹਾਲ ਗੱਲ ਚੱਲ ਰਹੀ ਹੈ ਪਰ ਅਜਿਹੇ ਢੰਗ ਨਾਲ ਸਰੂਪ ਛਾਪਣ ਨਾਲ ਇਸ ਦਾ ਕੋਈ ਸਬੰਧ ਨਹੀਂ ਹੈ। ਇਸ ਦੌਰਾਨ ਬ੍ਰਿਟਿਸ਼ ਕੋਲੰਬੀਆ ਗੁਰਦੁਆਰਾ ਕੌਂਸਲ ਨੇ ਵੀ ਸਤਨਾਮ ਟਰੱਸਟ ਨੂੰ ਪੱਤਰ ਭੇਜ ਕੇ ਆਖਿਆ ਹੈ ਕਿ ਇਹ ਕਾਰਵਾਈ ਹੁਕਮਨਾਮੇ ਦੀ ਉਲੰਘਣਾ ਹੈ ਅਤੇ ਸ੍ਰੀ ਅਕਾਲ ਤਖ਼ਤ ਨੂੰ ਚੁਣੌਤੀ ਹੈ ਜਿਸ ਕਾਰਨ ਸਿੱਖ ਸੰਗਤ ਵਿਚ ਰੋਸ ਹੈ। ਉਨ੍ਹਾਂ ਆਖਿਆ ਕਿ ਗੁਰਦੁਆਰਾ ਕੌਂਸਲ ਵਲੋਂ ਮੀਟਿੰਗ ਕਰਕੇ ਫੈਸਲਾ ਕੀਤਾ ਗਿਆ ਹੈ ਕਿ ਜਿੰਨੇ ਵੀ ਸਰੂਪ ਹੁਣ ਤਕ ਛਾਪੇ ਗਏ ਹਨ, ਉਨ੍ਹਾਂ ਨੂੰ 22 ਅਗਸਤ ਦੀ ਸ਼ਾਮ ਤਕ ਗੁਰੂ ਨਾਨਕ ਸਿੱਖ ਗੁਰਦੁਆਰਾ ਵਿਖੇ ਪਹੁੰਚਾ ਦਿੱਤਾ ਜਾਵੇ। ਇਸ ਦੇ ਨਾਲ ਛਪਾਈ ਨਾਲ ਸਬੰਧਤ ਸਾਰਾ ਸਮਾਨ ਵੀ ਪਹੁੰਚਾਇਆ ਜਾਵੇ। ਵੇਰਵਿਆਂ ਮੁਤਾਬਕ ਕੈਨੇਡਾ ਦੇ ਟਰਸੱਟ ਵਲੋਂ ਹੁਣ ਤਕ 20 ਸਰੂਪ ਛਾਪੇ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਅਤਿ ਆਧੁਨਿਕ ਮਸ਼ੀਨਰੀ ਅਤੇ ਛਪਾਈ ਤਕਨੀਕ ਹੈ।

Advertisement
Tags :
Author Image

Courtney Milan writes books about carriages, corsets, and smartwatches. Her books have received starred reviews in Publishers Weekly, Library Journal, and Booklist. She is a New York Times and a USA Today Bestseller.

Advertisement
Advertisement
×