ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲਾਵਾਰਿਸ ਪਸ਼ੂ ਬਣ ਰਹੇ ਨੇ ਲੋਕਾਂ ਦੀ ਜਾਨ ਦਾ ਖੌਅ

07:31 AM Jul 22, 2024 IST
ਸ਼ਹਿਰ ਦੀ ਸੜਕ ’ਤੇ ਬੈਠਾ ਲਾਵਾਰਿਸ ਪਸ਼ੂਆਂ ਦਾ ਝੁੰਡ।

ਰਮੇਸ਼ ਭਾਰਦਵਾਜ
ਲਹਿਰਾਗਾਗਾ, 21 ਜੁਲਾਈ
ਸ਼ਹਿਰ ਵਿੱਚ ਆਵਾਰਾ ਪਸ਼ੂਆਂ ਦੀ ਵੱਧ ਰਹੀ ਗਿਣਤੀ ਕਾਰਨ ਆਮ ਲੋਕ ਤੇ ਰਾਹਗੀਰ ਪ੍ਰੇਸ਼ਾਨ ਹੋ ਰਹੇ ਹਨ। ਸੜਕਾਂ ’ਤੇ ਖੁੱਲ੍ਹੇਆਮ ਘੁੰਮਦੇ ਉਹ ਲਾਵਾਰਿਸ ਪਸ਼ੂ ਆਏ ਦਿਨ ਹਾਦਸਿਆਂ ਨੂੰ ਸੱਦਾ ਦਿੰਦੇ ਹਨ ਅਤੇ ਲੋਕਾਂ ਦੀ ਜਾਨ ਦਾ ਖੌਅ ਬਣ ਰਹੇ ਹਨ। ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਸ਼ਹਿਰ ਵਿੱਚ ਟਾਵਾਂ-ਟਾਵਾਂ ਆਵਾਰਾ ਪਸ਼ੂ ਸੀ ਪਰ ਹੁਣ ਥੋੜ੍ਹੇ ਦਿਨਾਂ ਤੋਂ ਇਨ੍ਹਾਂ ਦੀ ਗਿਣਤੀ ਵਿੱਚ ਬਹੁਤ ਵਾਧਾ ਹੋਇਆ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਪਿੰਡਾਂ ’ਚੋਂ ਕੁਝ ਲੋਕ ਟਰਾਲੀਆਂ ਭਰ ਕੇ ਇਨ੍ਹਾਂ ਪਸ਼ੂਆਂ ਨੂੰ ਸ਼ਹਿਰ ਦੀਆਂ ਸੜਕਾਂ ’ਤੇ ਛੱਡ ਜਾਂਦੇ ਹਨ। ਇਸੇ ਕਾਰਨ ਦਰਜਨਾਂ ਦੀ ਗਿਣਤੀ ਵਿੱਚ ਪਸ਼ੂਆਂ ਦੇ ਝੁੰਡ ਸੜਕਾਂ ’ਤੇ ਘੁੰਮਦੇ ਦਿਖਾਈ ਦਿੰਦੇ ਹਨ। ਦੂਜੇ ਪਾਸੇ ਸ਼ਹਿਰ ਦੀਆਂ ਜਥੇਬੰਦੀਆਂ ਮੰਗ ਕਰ ਰਹੀਆਂ ਹਨ ਕਿ ਇਨ੍ਹਾਂ ਨੂੰ ਕਰੀਬ ਦੋ ਹਜ਼ਾਰ ਪਸ਼ੂਆਂ ਵਾਲੀ ਗਊਸ਼ਾਲਾ ਵਿੱਚ ਲਿਜਾਇਆ ਜਾਵੇ ਤਾਂ ਜੋ ਇਨ੍ਹਾਂ ਕਾਰਨ ਕੋਈ ਵੱਡਾ ਹਾਦਸਾ ਨਾ ਵਾਪਰ ਸਕੇ ਪਰ ਗਊਸ਼ਾਲਾ ਪ੍ਰਬੰਧਕ ਇਸ ਤੋਂ ਮੁਨਕਰ ਹਨ।
ਇਸ ਸ਼ਹਿਰ ਦੀ ਪੁਰਾਣੀ ਅਨਾਜ ਮੰਡੀ ਵਿੱਚ ਸ਼ਾਮ ਵੇਲੇ ਇਕੱਠੇ ਹੋਏ ਢੱਠੇ ਆਪਸ ਵਿੱਚ ਭਿੜਦੇ ਰਹਿੰਦੇ ਹਨ, ਜਿਨ੍ਹਾਂ ਨੇ ਕਈ ਵਾਰ ਦੁਕਾਨਾਂ ਦੇ ਬਾਹਰ ਲੱਗੇ ਪਾਈਪ ਅਤੇ ਸ਼ਟਰ ਤੱਕ ਵੀ ਤੋੜ ਦਿੱਤੇ ਹਨ। ਇਹ ਢੱਠੇ ਇਕੱਠੇ ਹੋ ਕੇ ਲੜਦੇ ਹੋਏ ਇੰਨੇ ਹਿੰਸਕ ਹੋ ਜਾਂਦੇ ਹਨ ਕਿ ਸਬਜ਼ੀ-ਫਲਾਂ ਆਦਿ ਦੀਆਂ ਰੇਹੜੀਆਂ ਤੱਕ ਵੀ ਪਲਟਾ ਦਿੰਦੇ ਹਨ, ਜਿਸ ਨਾਲ ਗਰੀਬ ਰੇਹੜੀ ਫੜ੍ਹੀ ਵਾਲਿਆਂ ਦਾ ਭਾਰੀ ਨੁਕਸਾਨ ਹੁੰਦਾ ਹੈ। ਸ਼ਹਿਰ ਵਾਸੀਆਂ ਨੇ ਮੰਗ ਕੀਤੀ ਕਿ ਇਨ੍ਹਾਂ ਲਾਵਾਰਿਸ ਪਸ਼ੂਆਂ ਨੂੰ ਸਥਾਨਕ ਗਊਸ਼ਾਲਾ ਜਾਂ ਹੋਰ ਕਿਸੇ ਵੱਡੀ ਗਊਸ਼ਾਲਾ ਵਿੱਚ ਭੇਜਿਆ ਜਾਵੇ ਤਾਂ ਜੋ ਕਿਸੇ ਵੱਡੀ ਦੁਰਘਟਨਾ ਤੋਂ ਬਚਾਅ ਹੋ ਸਕੇ।

Advertisement

Advertisement
Advertisement