ਚਾਚੇ ਵੱਲੋਂ ਭਤੀਜੇ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ
10:17 AM Jul 25, 2023 IST
ਰਤੀਆ: ਇੱਥੋਂ ਦੇ ਪਿੰਡ ਭੂੰਦੜਵਾਸ ਸਥਿਤ ਇੱਟਾਂ ਵਾਲੇ ਭੱਠੇ ’ਤੇ ਘਰੇਲੂ ਝਗੜੇ ਕਾਰਨ ਚਾਚੇ ਵਲੋਂ ਆਪਣੇ ਭਤੀਜੇ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ। ਹਮਲੇ ਵਿੱਚ ਗਗਨਦੀਪ ਉਰਫ ਗੋਗੀ ਜ਼ਖ਼ਮੀ ਹੋ ਗਿਆ। ਪੁਲੀਸ ਨੇ ਪੀੜਤ ਦੀ ਸ਼ਿਕਾਇਤ ’ਤੇ ਉਸ ਦੇ ਚਾਚਾ ਲਛਮਣ ਉਰਫ ਲਕਸ਼ੂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੂੰ ਸ਼ਿਕਾਇਤ ਦਿੰਦੇ ਹੋਏ ਗਗਨਦੀਪ ਨੇ ਦੱਸਿਆ ਕਿ ਉਹ ਪਿੰਡ ਵਿਚ ਸਥਿਤ ਇਕ ਭੱਠੇ ’ਤੇ ਮਜ਼ਦੂਰੀ ਕਰਦਾ ਹੈ। ਬੀਤੀ ਰਾਤ ਜਦੋਂ ਉਹ ਕੰਮ ਕਰਕੇ ਆਪਣੇ ਘਰ ਆਇਆ ਤਾਂ ਉਸੇ ਦੌਰਾਨ ਹੀ ਗੁਆਂਢ ਵਿਚ ਰਹਿਣ ਵਾਲਾ ਉਸ ਦਾ ਚਾਚਾ ਘਰ ਦੇ ਸਾਹਮਣੇ ਆ ਗਿਆ ਅਤੇ ਸ਼ਰਾਬ ਦੇ ਨਸ਼ੇ ਵਿਚ ਗਾਲ੍ਹਾਂ ਕੱਢਣ ਲੱਗਾ। ਉਨ੍ਹਾਂ ਕਿਹਾ ਕਿ ਜਦੋਂ ਉਹ ਆਪਣੇ ਘਰੋਂ ਬਾਹਰ ਨਿਕਲਿਆ ਤਾਂ ਉਸ ਦੇ ਚਾਚੇ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਮਗਰੋਂ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਅਗਰੋਹਾ ਮੈਡੀਕਲ ਕਾਲਜ ਲਿਜਾਇਆ ਗਿਆ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। -ਪੱਤਰ ਪ੍ਰੇਰਕ
Advertisement
Advertisement