ਗ਼ਲਤੀਆਂ ਲਈ ਬਗ਼ੈਰ ਸ਼ਰਤ ਮੁਆਫ਼ੀ ਮੰਗੀ: ਰਾਮਦੇਵ ਤੇ ਬਾਲਕ੍ਰਿਸ਼ਨ ਨੇ ਸੁਪਰੀਮ ਕੋਰਟ ’ਚ ਕਿਹਾ
03:06 PM Apr 23, 2024 IST
ਨਵੀਂ ਦਿੱਲੀ, 23 ਅਪਰੈਲ
ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ (ਐੱਮਡੀ) ਬਾਲਕ੍ਰਿਸ਼ਨ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਨੇ ਭਰਮਾਊ ਇਸ਼ਤਿਹਾਰ ਮਾਮਲੇ ਵਿੱਚ ਉਨ੍ਹਾਂ ਵੱਲੋਂ ਕੀਤੀਆਂ ਗ਼ਲਤੀਆਂ ਲਈ ਅਖ਼ਬਾਰਾਂ ਵਿੱਚ ਬਿਨਾਂ ਸ਼ਰਤ ਮੁਆਫ਼ੀ ਮੰਗੀ ਹੈ। ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੁਦੀਨ ਅਮਾਨਉੱਲ੍ਹਾ ਦੇ ਬੈਂਚ ਨੇ ਰਾਮਦੇਵ ਅਤੇ ਬਾਲਕ੍ਰਿਸ਼ਨ ਦੇ ਵਕੀਲ ਨੂੰ ਦੋ ਦਿਨਾਂ ਦੇ ਅੰਦਰ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਮੁਆਫੀ ਪੱਤਰਾਂ ਨੂੰ ਰਿਕਾਰਡ ਕਰਨ ਲਈ ਕਿਹਾ। ਰਾਮਦੇਵ ਅਤੇ ਬਾਲਕ੍ਰਿਸ਼ਨ ਦੇ ਵਕੀਲ ਨੇ ਬੈਂਚ ਨੂੰ ਕਿਹਾ ਕਿ ਉਹ ਆਪਣੀਆਂ ਗਲਤੀਆਂ ਲਈ ਬਿਨਾਂ ਸ਼ਰਤ ਮੁਆਫੀ ਮੰਗਣ ਲਈ ਵਾਧੂ ਇਸ਼ਤਿਹਾਰ ਵੀ ਜਾਰੀ ਕਰਨਗੇ। ਦੋਵਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਉਨ੍ਹਾਂ ਨੇ ਸੋਮਵਾਰ ਨੂੰ ਦੇਸ਼ ਭਰ ਦੇ 67 ਅਖਬਾਰਾਂ 'ਚ ਮੁਆਫੀਨਾਮਾ ਪ੍ਰਕਾਸ਼ਿਤ ਕੀਤਾ ਹੈ। ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ 30 ਅਪਰੈਲ ਤੈਅ ਕੀਤੀ ਹੈ।
Advertisement
Advertisement