ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਮਾਰਟ ਸਿਟੀ ਤਹਿਤ ਘੁਮਾਰ ਮੰਡੀ ਮਾਰਕੀਟ ਤੇ ਨੈਸ਼ਨਲ ਰੋਡ ਹੋਣਗੇ ਵਿਕਸਤ: ਮੰਤਰੀ ਆਸ਼ੂ

07:39 AM Jul 26, 2020 IST

ਟ੍ਰਬਿਿਊਨ ਨਿਊਜ਼ ਸਰਵਿਸ
ਲੁਧਿਆਣਾ, 25 ਜੁਲਾਈ

Advertisement

ਸਨਅਤੀ ਸ਼ਹਿਰ ਵਿੱਚ ਸਮਾਰਟ ਸਿਟੀ ਤਹਿਤ ਘੁਮਾਰ ਮੰਡੀ ਮਾਰਕੀਟ ਰੋਡ ਅਤੇ ਨੈਸ਼ਨਲ ਰੋਡ ਨੂੰ ਸ਼ਹਿਰ ਵਾਸੀਆਂ ਦੀ ਭਲਾਈ ਲਈ ਸਮਾਰਟ ਸੜਕਾਂ ਵਜੋਂ ਵਿਕਸਤ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦਿੱਤੀ।  ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੀ ਕੁਲ ਲਾਗਤ 18.93 ਕਰੋੜ ਰੁਪਏ ਹੈ। ਮੰਤਰੀ ਆਸ਼ੂ ਨੇ ਦੱਸਿਆ ਕਿ ਇਸ ਪ੍ਰਾਜੈਕਟ ਨੂੰ ਸਮਾਰਟ ਰੋਡ ਦੇ ਨਾਲ ਮਾਡਲ ਮਾਰਕੀਟ ਲਈ ਚੁਣਿਆ ਗਿਆ ਹੈ ਜਿਸ ਵਿੱਚ ਸਾਰੀਆਂ ਸਹੂਲਤਾਂ, ਪੈਦਲ ਯਾਤਰੀਆਂ ਨੂੰ ਸਮਰਪਿਤ ਜਗ੍ਹਾ ਮੁਹੱਈਆ ਕਰਵਾਉਣਾ ਅਤੇ ਲੈਂਡਸਕੇਪ, ਸਾਈਕਲ ਟਰੈਕ, ਭੂਮੀਗਤ ਬਿਜਲੀ ਸੇਵਾਵਾਂ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਦੋਵੇਂ ਸੜਕਾਂ ’ਤੇ ਅਕਸਰ ਹੀ ਹੋਰ ਜ਼ਿਲ੍ਹਿਆਂ ਤੇ ਰਾਜਾਂ ਦੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਆਉਣਾ ਜਾਣਾ ਬਣਿਆ ਹੋਇਆ ਹੈ ਅਤੇ ਇਸੇ ਕਰਕੇ ਇਨ੍ਹਾਂ ਸੜਕਾਂ ਨੂੰ ਸਮਾਰਟ ਸੜਕਾਂ ਵਜੋਂ ਵਿਕਸਤ ਕੀਤਾ ਜਾਵੇਗਾ ਤਾਂ ਜੋ ਇਹ ਸਮਾਰਟ ਸਿਟੀ ਦੀ ਚੰਗੀ ਤਸਵੀਰ ਪੇਸ਼ ਕਰ ਸਕਣ। ਉਨ੍ਹਾਂ ਕਿਹਾ ਕਿ ਅਗਲੇ ਪੜਾਅ ’ਚ ਸਰਾਭਾ ਨਗਰ, ਮਾਲ ਰੋਡ, ਰਾਣੀ ਝਾਂਸੀ ਰੋਡ, ਦੀਪਕ ਹਸਪਤਾਲ ਰੋਡ, ਕੋਚਰ ਮਾਰਕੀਟ ਰੋਡ, ਕਾਲਜ ਰੋਡ, ਇਸ਼ਮੀਤ ਸਿੰਘ ਰੋਡ, ਕਲੱਬ ਰੋਡ, ਮੰਦਰ-ਗੁਰੂਦੁਆਰਾ ਰੋਡ ਨੂੰ ਵੀ ਸਮਾਰਟ ਸੜਕਾਂ ਵਜੋਂ ਵਿਕਸਤ ਕੀਤਾ ਜਾਵੇਗਾ। ਮੰਤਰੀ ਆਸ਼ੂ ਨੇ ਕਿਹਾ ਕਿ ਉਹ ਹਰ ਹਫ਼ਤੇ ਲੁਧਿਆਣਾ ਸਮਾਰਟ ਸਿਟੀ ਅਧੀਨ ਚੱਲ ਰਹੇ ਸਾਰੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਨਿਗਰਾਨੀ ਕਰਨਗੇ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਤਰਫੋਂ ਕੋਈ ਖਾਮੀ ਪਾਈ ਗਈ ਤਾਂ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

Advertisement
Advertisement
Tags :
ਸਮਾਰਟਸਿਟੀਹੋਣਗੇਘੁਮਾਰਤਹਿਤਨੈਸ਼ਨਲਮੰਡੀਮੰਤਰੀਮਾਰਕੀਟਵਿਕਸਤ
Advertisement