For the best experience, open
https://m.punjabitribuneonline.com
on your mobile browser.
Advertisement

ਸੀਟੀਯੂ ਪੰਜਾਬ ਦੇ ਬੈਨਰ ਹੇਠ ਮਜ਼ਦੂਰਾਂ ਦੇ ਮਸਲੇ ਵਿਚਾਰੇ

09:47 AM Aug 18, 2024 IST
ਸੀਟੀਯੂ ਪੰਜਾਬ ਦੇ ਬੈਨਰ ਹੇਠ ਮਜ਼ਦੂਰਾਂ ਦੇ ਮਸਲੇ ਵਿਚਾਰੇ
ਮੰਗਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਮਜ਼ਦੂਰ। -ਫੋਟੋ: ਇੰਦਰਜੀਤ ਵਰਮਾ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 17 ਅਗਸਤ
ਲਾਲ ਝੰਡਾ ਬਜਾਜ ਸੰਨਜ਼ ਮਜ਼ਦੂਰ ਯੂਨੀਅਨ ਵੱਲੋਂ ਸੀਟੀਯੂ ਪੰਜਾਬ ਦੇ ਬੈਨਰ ਹੇਠ ਸਮਾਗਮ ਕਰ ਕੇ ਮਜ਼ਦੂਰਾਂ ਦੇ ਮਸਲੇ ਵਿਚਾਰੇ ਗਏ। ਜ਼ਿਲ੍ਹਾ ਪ੍ਰਧਾਨ ਕਾ. ਪ੍ਰਮਜੀਤ ਸਿੰਘ ਅਤੇ ਕਾ. ਜਗਦੀਸ਼ ਚੰਦ ਦੀ ਅਗਵਾਈ ਵਿੱਚ ਫੋਕਲ ਪੁਆਇੰਟ ਵਿੱਚ ਕਰਵਾਏ ਸਮਾਗਮ ਦੌਰਾਨ ਕਾ. ਜਗਦੀਸ਼ ਚੰਦ ਨੇ ਕਿਹਾ ਕਿ ਐੱਨਡੀਏ ਦੀ ਕੇਂਦਰ ਸਰਕਾਰ ਮਜ਼ਦੂਰ ਜਮਾਤ ਵੱਲੋਂ ਵੱਡੀ ਜੱਦੋ-ਜਹਿਦ ਤੋਂ ਬਾਅਦ ਪ੍ਰਾਪਤ ਕੀਤੇ 44 ਕਾਨੂੰਨਾਂ ਨੂੰ ਤੋੜ ਕੇ 4 ਕੋਡ ਬਿੱਲ ਲਾਗੂ ਕਰਨ ਦਾ ਐਲਾਨ ਕਰ ਚੁੱਕੀ ਹੈ ਜਿਸ ਨੂੰ ਮਜ਼ਦੂਰ ਜਮਾਤ ਹਰਗਿਜ਼ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਮਜ਼ਦੂਰ ਜਮਾਤ ਦੀ ਤਨਖਾਹ 26 ਹਜ਼ਾਰ ਰੁਪਏ ਕੀਤੀ ਜਾਵੇ, ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਵੇ, ਫੈਕਟਰੀਆਂ, ਭੱਠਿਆਂ ਅਤੇ ਸਕਿਓਰਿਟੀ ਏਜੰਸੀਆਂ ਅੰਦਰ ਠੇਕੇਦਾਰੀ ਪ੍ਰਥਾ ਖਤਮ ਕਰਕੇ ਕਿਰਤ ਕਾਨੂੰਨ ਲਾਗੂ ਕੀਤੇ ਜਾਣ।ਇਸ ਮੌਕੇ ਕਾ. ਪਰਮਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੈਰ-ਜਮਹੂਰੀ ਤੇ ਤਾਨਾਸ਼ਾਹੀ ਤੁਗਲਕੀ ਫ਼ਰਮਾਨ ਮਜ਼ਦੂਰਾਂ ਦੀ ਦਿਹਾੜੀ 12 ਘੰਟੇ ਦੇ ਨੋਟੀਫਿਕੇਸ਼ਨ ਨੂੰ ਤੁਰੰਤ ਰੱਦ ਕੀਤਾ ਜਾਵੇ। ਇਸ ਮੌਕੇ ਬਲਰਾਮ ਸਿੰਘ, ਦੇਵ ਰਾਜ ਵਰਮਾ, ਅਬਦੇਸ਼ ਪਾਂਡੇ, ਰਾਮ ਧਨੀ, ਤਹਿਸੀਲਦਾਰ, ਸ਼ੁਦੇਸ਼ਵਰ ਤਿਵਾੜੀ, ਅਜੀਤ ਕੁਮਾਰ, ਅਮਰਦੀਪ ਅਤੇ ਮੁਕੇਸ਼ ਕੁਮਾਰ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement
Author Image

Advertisement