ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਧਾਲੀਵਾਲ ਦੀ ਅਗਵਾਈ ਹੇਠ ਫੰਡਾਂ ਦੀ ਘਾਟ ਨਹੀਂ ਆਉਣ ਦਿਆਂਗੇ: ਮੀਤ ਹੇਅਰ

11:52 AM Nov 15, 2024 IST
ਬਰਨਾਲਾ ਵਿੱਚ ਪ੍ਰਚਾਰ ਕਰਦੇ ਹੋਏ ਸੰਸਦ ਮੈਂਬਰ ਮੀਤ ਹੇਅਰ।

ਪਰਸ਼ੋਤਮ ਬੱਲੀ
ਬਰਨਾਲਾ, 14 ਨਵੰਬਰ
ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਹਰਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਬਰਨਾਲਾ ਹਲਕੇ ਨੂੰ ਫੰਡਾਂ ਵਿੱਚ ਕੋਈ ਕਮੀ ਨਹੀਂ ਆਉਣ ਦਿਆਂਗੇ। ਉਨ੍ਹਾਂ ਬਰਨਾਲਾ ਸ਼ਹਿਰ ਵਿੱਚ ਵੱਖ-ਵੱਖ ਥਾਵਾਂ, ਪਿੰਡ ਅਮਲਾ ਸਿੰਘ ਵਾਲਾ, ਰੰਗੀਆ ਦੇ ਕੋਠੇ, ਭੱਦਲਵੱਢ ਵਿੱਚ ਇਕੱਠਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਬਰਨਾਲਾ ਹਲਕੇ ਨਾਲ ਉਨ੍ਹਾਂ ਦੀ ਨਿੱਜੀ ਸਾਂਝ ਹੈ ਅਤੇ ਦੋ ਵਾਰ ਵਿਧਾਨ ਸਭਾ ਅਤੇ ਇੱਕ ਵਾਰ ਪਾਰਲੀਮੈਂਟ ਦੀ ਚੋਣ ਵਿੱਚ ਵੱਧ ਚੜ੍ਹ ਕੇ ਉਨ੍ਹਾਂ ਦਾ ਸਾਥ ਦਿੱਤਾ। ਮੀਤ ਹੇਅਰ ਨੇ ਕਿਹਾ ਕਿ ਹਰਿੰਦਰ ਸਿੰਘ ਧਾਲੀਵਾਲ ਨੂੰ ਵਿਧਾਇਕ ਚੁਣੇ ਜਾਣ ਉਤੇ ਇੱਕ ਵਾਰ ਫੇਰ ਸੂਬਾ ਸਰਕਾਰ ਦੇ ਫੰਡਾਂ ਅਤੇ ਮੈਂਬਰ ਪਾਰਲੀਮੈਂਟ ਦੀ ਗਰਾਂਟ ਨਾਲ ਬਰਨਾਲਾ ਹਲਕੇ ਨੂੰ ਨਵੀਆਂ ਉਚਾਈਆਂ ਉਤੇ ਪਹੁੰਚਾਇਆ ਜਾਵੇਗਾ। ਉਨ੍ਹਾਂ ਆਪ ਉਮੀਦਵਾਰ ਨੂੰ ਵੱਡੇ ਫਰਕ ਨਾਲ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਬੀਤੇ ਦਿਨ ਰੈਲੀਆਂ ਵਿੱਚ ਵੀ ਬਰਨਾਲਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਸੀ ਕਿ ਬਰਨਾਲਾ ਨੂੰ ਤਰਜੀਹ ਦੇ ਆਧਾਰ ਉੱਤੇ ਫੰਡ ਮਿਲਣਗੇ। ਆਪ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੇ ਜ਼ਿਮਨੀ ਚੋਣ ਉਮੀਦਵਾਰ ਬਣਾਉਣ ਅਤੇ ਫੇਰ ਚੋਣ ਪ੍ਰਚਾਰ ਲਈ ਆਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਪ੍ਰਗਟਾਏ ਵਿਸ਼ਵਾਸ ਅਤੇ ਬਰਨਾਲਾ ਹਲਕਾ ਵਾਸੀਆਂ ਵੱਲੋਂ ਦਿੱਤੇ ਜਾ ਰਹੇ ਸਾਥ ਤੇ ਭਰੋਸੇ ਉੱਤੇ ਖਰਾ ਉਤਰਨ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਬਰਨਾਲਾ ਹਲਕੇ ਨੂੰ ਸਭ ਤੋਂ ਵਧੀਆ ਹਲਕਾ ਬਣਾਇਆ ਜਾਵੇਗਾ।

Advertisement

Advertisement