ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਈਐੱਮਏ ਦੀ ਅਗਵਾਈ ਹੇਠ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਠੱਪ ਕਰ ਕੇ ਪ੍ਰਦਰਸ਼ਨ

10:31 AM Aug 18, 2024 IST
ਸੰਗਰੂਰ ’ਚ ਦਿੱਲੀ-ਲੁਧਿਆਣਾ ਹਾਈਵੇਅ ’ਤੇ ਸਥਿਤ ਭਗਵਾਨ ਮਹਾਵੀਰ ਚੌਕ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਡਾਕਟਰ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 17 ਅਗਸਤ
ਕਲਕੱਤਾ ਦੇ ਇੱਕ ਮੈਡੀਕਲ ਕਾਲਜ ਵਿੱਚ ਮਹਿਲਾ ਡਾਕਟਰ ਨਾਲ ਜਬਰ-ਜਨਾਹ ਮਗਰੋਂ ਕਤਲ ਦੀ ਵਾਪਰੀ ਘਟਨਾ ਖ਼ਿਲਾਫ਼ ਅੱਜ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਅਗਵਾਈ ਹੇਠ ਡਾਕਟਰਾਂ ਵਲੋਂ ਸਿਹਤ ਸੇਵਾਵਾਂ ਠੱਪ ਕਰਦਿਆਂ ਸਿਵਲ ਹਸਪਤਾਲ ਵਿਚ ਰੋਸ ਧਰਨਾ ਦਿੱਤਾ ਗਿਆ। ਰੋਸ ਮਾਰਚ ਕਰ ਕੇ ਦਿੱਲੀ-ਲੁਧਿਆਣਾ ਹਾਈਵੇਅ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਡਾਕਟਰਾਂ ਵੱਲੋਂ ਸਿਰਫ਼ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਮੁੱਚਾ ਕੰਮਕਾਜ ਮੁਕੰਮਲ ਤੌਰ ’ਤੇ ਠੱਪ ਰੱਖਿਆ। ਜ਼ਿਲ੍ਹਾ ਭਰ ਵਿਚ ਕਰੀਬ ਡੇਢ ਸੌ ਪ੍ਰਾਈਵੇਟ ਹਸਪਤਾਲਾਂ ਵਿੱਚ ਸੇਵਾਵਾਂ ਠੱਪ ਰਹੀਆਂ। ਇੰਡੀਅਨ ਮੈਡੀਕਲ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਡਾ. ਅਮਿਤ ਸਿੰਗਲਾ ਨੇ ਕੋਲਕਾਤਾ ’ਚ ਮਹਿਲਾ ਡਾਕਟਰ ਨਾਲ ਵਾਪਰੇ ਘਿਨਾਉਣੇ ਅਪਰਾਧ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦੇ ਪੜ੍ਹਾਈ ਦੇ ਮੰਦਿਰਾਂ ਨੂੰ ਵੀ ਸੁਰੱਖਿਆ ਨਹੀਂ ਦਿੱਤੀ ਜਾ ਸਕਦੀ ਤਾਂ ਇਹ ਪ੍ਰਸ਼ਾਸਨ ਦੀ ਨਾਕਾਮੀ ਦਾ ਹੀ ਸਬੂਤ ਹੈ। ਐਸੋਸੀਏਸ਼ਨ ਦੀ ਜਨਰਲ ਸਕੱਤਰ ਡਾ. ਅੰਜੂ ਜੈਨ ਨੇ ਕਿਹਾ ਕਿ ਆਈਐੱਮਏ ਪੀੜਤ ਪਰਿਵਾਰ ਨਾਲ ਡਟ ਕੇ ਖੜ੍ਹੀ ਹੈ। ਐਸੋਸੀਏਸ਼ਨ ਨੇ ਮੰਗ ਕੀਤੀ ਕਿ ਦੇਸ਼ ਭਰ ਵਿੱਚ ਹਸਪਤਾਲਾਂ ਨੂੰ ‘ਸੇਫ਼ ਜ਼ੋਨ’ ਐਲਾਨਿਆ ਜਾਵੇ, ਸਾਰੇ ਵੱਡੇ ਸਰਕਾਰੀ ਹਸਪਤਾਲਾਂ ਵਿੱਚ ਪੁਲੀਸ ਕੈਂਪ ਸਥਾਪਿਤ ਕੀਤੇ ਜਾਣ, ਕੇਂਦਰ ਸਰਕਾਰ ਡਾਕਟਰਾਂ ਦੀ ਸੁਰੱਖਿਆ ਲਈ ਮੁੜ ਹੈਲਥ ਕੇਅਰ ਸਰਵਿਸ ਪਰਸਨਲ ਐਂਡ ਕਲੀਨੀਕਲ ਅਸਟੈਬਲਿਸਮੈਂਟ ਬਿਲ-2019 ਲਾਗੂ ਕਨ ਬਾਰੇ ਵਿਚਾਰ ਕਰੇ।

Advertisement

ਬਲਾਕ ਧੂਰੀ ਵਿੱਚ ਜਨਰਲ ਓਪੀਡੀ ਸੇਵਾਵਾਂ 24 ਘੰਟਿਆਂ ਲਈ ਠੱਪ ਰੱਖੀਆਂ

ਧੂਰੀ (ਨਿੱਜੀ ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ): ਕੋਲਕਾਤਾ ਵਿੱਚ ਟਰੇਨੀ ਡਾਕਟਰ ਨਾਲ ਵਾਪਰੀ ਜਬਰ-ਜਨਾਹ ਦੀ ਘਟਨਾ ਦੇ ਰੋਸ ਵੱਜੋਂ ਅੱਜ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸੱਦੇ ’ਤੇ ਬਲਾਕ ਧੂਰੀ ਵਿੱਚ ਡਾ. ਜਗਦੀਸ਼ ਰਾਜ, ਪ੍ਰਧਾਨ ਦੀ ਪ੍ਰਧਾਨਗੀ ਹੇਠ ਸਮੂਹ ਡਾਕਟਰ ਅਮਲੇ ਨੇ ਹੜਤਾਲ ਕਰ ਕੇ ਜਨਰਲ ਓਪੀਡੀ ਸੇਵਾਵਾਂ 24 ਘੰਟਿਆਂ ਲਈ ਠੱਪ ਰੱਖੀਆਂ। ਆਈਐੱਮਏ ਧੂਰੀ ਦੇ ਸੈਕਟਰੀ ਡਾ. ਸੁਭਾਸ਼ ਜਿੰਦਲ ਅਤੇ ਜੁਆਇੰਟ ਸੈਕਟਰੀ ਡਾ. ਰਾਜੀਵ ਰਿਸ਼ੀ ਨੇ ਇਸ ਘਟਨਾ ਨੂੰ ਦੇਸ਼ ਅਤੇ ਸਮਾਜ ਲਈ ਮੰਦਭਾਗਾ ਦੱਸਦਿਆਂ ਘਟਨਾ ਲਈ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਭਾਵੇਂ ਡਾਕਟਰ ਨੂੰ ਰੱਬ ਦਾ ਦਰਜਾ ਦਿੱਤਾ ਗਿਆ ਹੈ ਪਰ ਡਾਕਟਰੀ ਅਮਲੇ ਨਾਲ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਦੇਸ਼ ਅਤੇ ਸਮਾਜ ਦੇ ਮੱਥੇ ’ਤੇ ਕਲੰਕ ਹਨ। ਉਨ੍ਹਾਂ ਦੋਸ਼ੀਆਂ ਖ਼ਿਲਾਫ਼ ਸਖ਼ਤ ਸਜ਼ਾਵਾਂ ਅਤੇ ਡਾਕਟਰੀ ਅਮਲੇ ਦੀ ਜਾਨ ਅਤੇ ਮਾਲ ਦੀ ਸੁਰੱਖਿਆ ਲਈ ਸਖਤ ਕਾਨੂੰਨ ਬਣਾਉਣ ਦੀ ਮੰਗ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਡਾਕਟਰੀ ਅਮਲੇ ਦਾ ਹੌਸਲਾ ਪਸਤ ਕਰ ਰਹੀਆਂ ਹਨ। ਇਸ ਮੌਕੇ ਡਾ. ਵਿਜੈ ਗੁਪਤਾ , ਡਾ. ਰਮੇਸ਼ ਸ਼ਰਮਾ, ਡਾ. ਸੁਖਬੀਰ ਸਿੰਘ, ਡਾ. ਬਲਜੀਤ ਸਿੰਘ ਨੱਤ, ਡਾ. ਸ਼ਾਮ ਲਾਲ, ਡਾ. ਕੇਐੱਨ ਸ਼ਰਮਾ, ਡਾ. ਵਿਜੈ ਜਿੰਦਲ, ,ਡਾ. ਨਵਰੰਗ ਸਿੰਘ ਬਾਲੀਆ, ਸਮੇਤ ਵੱਡੀ ਗਿਣਤੀ ਵਿੱਚ ਡਾਕਟਰ ਹਾਜ਼ਰ ਸਨ।

Advertisement
Advertisement
Advertisement