ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਦੀ ਦੀ ਅਗਵਾਈ ’ਚ ਦੇਸ਼ ਨੇ ਬੇਮਿਸਾਲ ਤਰੱਕੀ ਕੀਤੀ: ਤੰਵਰ

07:01 AM Apr 29, 2024 IST

ਕੇਕੇ ਬਾਂਸਲ
ਰਤੀਆ, 28 ਅਪਰੈਲ
ਸਿਰਸਾ ਲੋਕ ਸਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾ. ਅਸ਼ੋਕ ਤੰਵਰ ਨੇ ਅੱਜ ਇਥੇ ਇੱਕ ਦਰਜਨ ਤੋਂ ਵੱਧ ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਲੋਕਾਂ ਨੇ ਉਨ੍ਹਾਂ ਦਾ ਜੋਸ਼ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ। ਡਾ. ਅਸ਼ੋਕ ਤੰਵਰ ਨੇ ਰਤੀਆ ਬਲਾਕ ਦੇ ਸਰਪੰਚ ਐਸੋਸੀਏਸ਼ਨ ਨਾਲ ਕੰਬੋਜ ਧਰਮਸ਼ਾਲਾ ਵਿੱਚ ਮੀਟਿੰਗ ਕੀਤੀ ਅਤੇ ਰਤੀਆ ਦੇ ਹੀ ਹੋਟਲ ਕ੍ਰਿਸ਼ਨਾ ਵਿੱਚ ਵਰਕਰਾਂ ਨਾਲ ਬੈਠਕ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਕਮਲ ਦੇ ਫੁੱਲ ਵਾਲੇ ਬਟਨ ’ਤੇ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਤੁਹਾਡੇ ਬੱਚਿਆਂ ਦੇ ਉਜਵਲ ਭਵਿੱਖ ਲਈ ਜ਼ਰੂਰੀ ਹੈ ਕਿ ਨਰਿੰਦਰ ਮੋਦੀ ਮੁੜ ਦੇਸ਼ ਦੀ ਵਾਂਗਡੋਰ ਸੰਭਾਲਣ। ਇਸ ਤੋਂ ਬਾਅਦ ਉਨ੍ਹਾਂ ਨੇ ਫਤਿਹਾਬਾਦ ਸਥਿਤ ਭਾਜਪਾ ਦਫਤਰ ’ਚ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਡਾ. ਤੰਵਰ ਨੇ ਕਿਹਾ ਕਿ ਸਿਰਫ਼ ਇੱਕ ਮਹੀਨੇ ਦਾ ਸਮਾਂ ਹੈ, ਸਾਰੇ ਵਰਕਰਾਂ ਨੂੰ ਇਕਜੁੱਟ ਹੋ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ ਨੂੰ ਲੈ ਕੇ ਲੋਕਾਂ ਵਿੱਚ ਜਾਣਾ ਚਾਹੀਦਾ ਹੈ ਅਤੇ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕਰਨੀ ਚਾਹੀਦੀ ਹੈ। ਉਨ੍ਹਾਂ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ ਤਾਂ ਜੋ ਵੋਟ ਦੀ ਤਾਕਤ ਨਾਲ ਮਜ਼ਬੂਤ ​​ਸਰਕਾਰ ਬਣਾਈ ਜਾ ਸਕੇ। ਡਾ. ਅਸ਼ੋਕ ਤੰਵਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਨਵੀਂ ਦਿਸ਼ਾ ਅਤੇ ਦਸ਼ਾ ਦਿੱਤੀ ਹੈ।
ਇਸ ਦੌਰਾਨ ਰਤੀਆ ਦੇ ਵਿਧਾਇਕ ਲਕਸ਼ਮਣ ਨਾਪਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਪਣੇ 10 ਸਾਲਾਂ ਦੇ ਸ਼ਾਸਨ ਦੌਰਾਨ ਇੰਨੇ ਵਿਕਾਸ ਕਾਰਜ ਕਰਵਾਏ ਹਨ, ਜਿਨ੍ਹਾਂ ਦੀ ਗਿਣਤੀ ਵੀ ਨਹੀਂ ਕੀਤੀ ਜਾ ਸਕਦੀ।

Advertisement

Advertisement
Advertisement