For the best experience, open
https://m.punjabitribuneonline.com
on your mobile browser.
Advertisement

ਨਕੱਈ ਦੀ ਅਗਵਾਈ ਹੇਠ ਨੌਜਵਾਨ ਭਾਜਪਾ ’ਚ ਸ਼ਾਮਲ

11:27 AM Apr 14, 2024 IST
ਨਕੱਈ ਦੀ ਅਗਵਾਈ ਹੇਠ ਨੌਜਵਾਨ ਭਾਜਪਾ ’ਚ ਸ਼ਾਮਲ
ਜਗਦੀਪ ਨਕੱਈ ਦੀ ਮੌਜੂਦਗੀ ’ਚ ਭਾਜਪਾ ਵਿੱਚ ਸ਼ਾਮਲ ਹੁੰਦੇ ਹੋਏ ਲੋਕ। -ਫੋਟੋ: ਮਾਨ
Advertisement

ਪੱਤਰ ਪ੍ਰੇਰਕ
ਮਾਨਸਾ, 13 ਅਪਰੈਲ
ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਜਗਦੀਪ ਸਿੰਘ ਨਕੱਈ ਦੀ ਅਗਵਾਈ ਹੇਠ ਬਲਬੀਰ ਸਿੰਘ ਮਾਨ ਦੇ ਨਾਲ ਸੈਂਕੜੇ ਨੌਜਵਾਨ ਮਾਨਸਾ ਨੇੜਲੇ ਪਿੰਡ ਬੁਰਜ ਰਾਠੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਪਹੁੰਚੀ ਲੀਡਰਸ਼ਿਪ ਵੱਲੋਂ ਬਲਵੀਰ ਸਿੰਘ ਮਾਨ ਨੂੰ ਯੁਵਾ ਮੋਰਚਾ ਮੰਡਲ ਭੈਣੀਬਾਘਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਸ੍ਰੀ ਨਕੱਈ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਬਠਿੰਡਾ ਲੋਕ ਸਭਾ ਲਈ ਜੋ ਵੀ ਹਾਈਕਮਾਂਡ ਵੱਲੋਂ ਉਮੀਦਵਾਰ ਹੋਵੇਗਾ, ਉਸਦੀ ਸਾਰੇ ਵਰਕਰਾਂ ਵੱਲੋਂ ਤਨਦੇਹੀ ਨਾਲ ਮਦਦ ਕਰ ਕੇ ਜਿੱਤ ਪ੍ਰਾਪਤ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਤੀਜੀ ਵਾਰ ਬਣਨ ਜਾ ਰਹੀ ਮੋਦੀ ਸਰਕਾਰ ਵਿੱਚ ਆਪਣਾ ਯੋਗਦਾਨ ਪਾਉਣਗੇ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੇਂਦਰ ਵਿੱਚ 10 ਵਰ੍ਹੇਂ ਸਰਕਾਰ ਚਲਾ ਕੇ ਅਨੇਕਾਂ ਗਰੀਬ ਪੱਖੀ ਅਤੇ ਲੋਕਪੱਖੀ ਯੋਜਨਾਵਾਂ ਬਣਾਈਆਂ ਹਨ।

Advertisement

Advertisement
Author Image

sukhwinder singh

View all posts

Advertisement
Advertisement
×