ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਦੇ ਦਬਾਅ ਹੇਠ ਝੋਨੇ ਦੀ ਖ਼ਰੀਦ ਸ਼ੁਰੂ

07:01 AM Oct 18, 2024 IST
ਚੀਮਾ ਕਲਾਂ ਦੀ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਉਂਦੇ ਹੋਏ ਅਧਿਕਾਰੀ| ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਤਰਨ ਤਾਰਨ, 17 ਅਕਤੂਬਰ
ਜਮਹੂਰੀ ਕਿਸਾਨ ਸਭਾ ਵੱਲੋਂ ਚੀਮਾ ਕਲਾਂ ਦੀ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ ਨਾ ਕਰਨ ਖਿਲਾਫ਼ ਅੱਜ ਰੋਸ ਵਿਖਾਵਾ ਕੀਤਾ ਅਤੇ ਕਿਸਾਨ ਦੀ ਮੰਡੀ ਵਿੱਚ ਕੀਤੀ ਜਾਣ ਵਾਲੀ ਲੁੱਟ ਖਿਲਾਫ਼ ਚਿਤਾਵਨੀ ਦਿੱਤੀ ਗਈ| ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਕੀਤੇ ਰੋਸ ਵਿਖਾਵੇ ਵਿੱਚ ਸ਼ਾਮਲ ਕਿਸਾਨਾਂ ਨੂੰ ਬਚਿੱਤਰ ਸਿੰਘ, ਬਲਜਿੰਦਰ ਸਿੰਘ ਕਾਕਾ, ਹਰਦੀਪ ਸਿੰਘ ਸਮੇਤ ਹੋਰਨਾਂ ਨੇ ਸੰਬੋਧਨ ਕੀਤਾ| ਮੌਕੇ ’ਤੇ ਮੰਡੀ ਦੇ ਆੜ੍ਹਤੀ ਵੀ ਬੁਲਾ ਲਏ ਗਏ| ਖਰੀਦ ਏਜੰਸੀ ਦੇ ਇੰਸਪੈਕਟਰ ਜਸਪਾਲ ਸਿੰਘ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀ ਹਰਮਨਪਾਲ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਮੰਡੀ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਾ ਆਉਣ ਦਾ ਯਕੀਨ ਦਿੱਤਾ| ਅਧਿਕਾਰੀਆਂ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਅਤੇ ਕਿਹਾ ਕਿ ਬਾਰਦਾਨੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ| ਕਿਸਾਨਾਂ ਮੰਡੀ ਵਿੱਚੋਂ ਖਰੀਦ ਕੀਤੇ ਝੋਨੇ ਦੀ ਬਿਨਾਂ ਦੇਰੀ ਦੇ ਲਿਫਟਿੰਗ ਕੀਤੇ ਜਾਣ ਦੀ ਵੀ ਮੰਗ ਕੀਤੀ|

Advertisement

Advertisement