ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਸਰਕਾਰ ਆਪ ਦੇ ਦੁਆਰ’ ਤਹਿਤ ਕੈਂਪ ਲਾਏ

06:44 AM Feb 18, 2024 IST
ਵਿਸ਼ੇਸ਼ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਵਿਧਾਇਕ ਭਰਾਜ। -ਫੋਟੋ: ਮੱਟਰਾਂ

ਪੱਤਰ ਪ੍ਰੇਰਕ
ਭਵਾਨੀਗੜ੍ਹ, 17 ਫਰਵਰੀ
‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਇਲਾਕੇ ਦੇ ਪਿੰਡ ਸੰਤੋਖਪੁਰਾ, ਪੰਨਵਾਂ, ਭੱਟੀਵਾਲ ਖੁਰਦ, ਭਵਾਨੀਗੜ੍ਹ, ਬਖੋਪੀਰ, ਬਖਤੜੀ, ਨੂਰਪੁਰਾ ਅਤੇ ਰੌਸ਼ਨਵਾਲਾ ਵਿੱਚ ਲਗਾਏ ਕੈਂਪਾਂ ਦਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਜਾਇਜ਼ਾ ਲਿਆ ਗਿਆ।
ਵਿਧਾਇਕ ਭਰਾਜ ਨੇ ਕਿਹਾ ਕਿ ਲੋਕਾਂ ਦੇ ਮਸਲੇ ਹੱਲ ਕਰਨ ਲਈ ਵੱਖ ਵੱਖ ਮਹਿਕਮਿਆਂ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਇਨ੍ਹਾਂ ਕੈਂਪਾਂ ਵਿੱਚ ਸ਼ਿਰਕਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਆਪਣੇ ਮਸਲਿਆਂ ਲਈ ਦਫ਼ਤਰਾਂ ਵਿੱਚ ਖੱਜਲ ਖੁਆਰ ਨਹੀਂ ਹੋਣਾ ਪਵੇਗਾ।
ਧੂਰੀ (ਖੇਤਰੀ ਪ੍ਰਤੀਨਿਧ): ‘ਸਰਕਾਰ ਤੁਹਾਡੇ ਦੁਆਰ’ ਤਹਿਤ ਨੇੜਲੇ ਪਿੰਡ ਭਲਵਾਨ ਵਿੱਚ ਲਾਭਪਾਤਰੀਆਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਦੇਣ ਅਤੇ ਮਾਲ ਵਿਭਾਗ ਦੇ ਬਕਾਇਆ ਪਏ ਇੰਤਕਾਲਾਂ, ਪੈਨਸ਼ਨਾਂ ਲਗਵਾਉਣ ਆਦਿ ਵਰਗੇ ਕੰਮਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਵਾਉਣ ਲਈ ਕੈਂਪ ਸਰਪੰਚ ਬਲਦੇਵ ਕੌਰ ਦੀ ਅਗਵਾਈ ਹੇਠ ਲਗਾਇਆ ਗਿਆ। ਕੈਂਪ ਵਿੱਚ ਸਿਹਤ ਵਿਭਾਗ, ਲੇਬਰ ਡਿਪਾਰਟਮੈਂਟ, ਮਾਲ ਵਿਭਾਗ, ਆਂਗਨਵਾੜੀ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ, ਬੀ.ਐੱਲ.ਈ.ਓ., ਖੁਰਾਕ ਤੇ ਸਪਲਾਈ ਵਿਭਾਗ, ਨਰੇਗਾ ਅਤੇ ਸੇਵਾ ਕੇਂਦਰ ਆਦਿ ਨਾਲ ਸਬੰਧਤ ਵਿਭਾਗਾਂ ਦੇ ਕਰਮਚਾਰੀ ਪਹੁੰਚੇ ਹੋਏ ਸਨ।
ਇਸ ਕੈਂਪ ਵਿੱਚ ਪਹੁੰਚੇ ਲੋਕਾਂ ਦੀਆਂ ਪੈਨਸ਼ਨਾਂ ਲਗਵਾਉਣ, ਇੰਤਕਾਲਾਂ ਦੇ ਬਕਾਇਆ ਨਿਪਟਾਰੇ, ਵੋਟਾਂ ਬਣਾਉਣ ਤੇ ਸੋਧ ਕਰਵਾਉਣ, ਲਾਲ ਕਾਪੀਆਂ ਬਣਾਉਣ ਆਦਿ ਵਰਗੇ ਕੰਮਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਵਾਇਆ ਜਾ ਰਿਹਾ ਸੀ।
ਇਸ ਮੌਕੇ ਐੱਸਡੀਐੱਮ ਧੂਰੀ ਅਮਿਤ ਗੁਪਤਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਲਕੇ ਦੇ ਲੋਕ ਇਨ੍ਹਾਂ ਕੈਂਪਾਂ ਦਾ ਲਾਭ ਲੈਣ।

Advertisement

Advertisement