ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਵਿੱਚ ਦੂਜੇ ਪੜਾਅ ਤਹਿਤ ਝੋਨੇ ਦੀ ਲੁਆਈ ਸ਼ੁਰੂ

10:14 AM Jun 16, 2024 IST
ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋਂ ’ਚ ਝੋਨਾ ਲਾਉਂਦੇ ਹੋਏ ਪਰਵਾਸੀ ਮਜ਼ਦੂਰ।

ਜੋਗਿੰਦਰ ਸਿੰਘ ਮਾਨ
ਮਾਨਸਾ, 15 ਜੂਨ
ਪੰਜਾਬ ਵਿੱਚ ਦੂਜੇ ਪੜਾਅ ਦੇ ਝੋਨੇ ਦੀ ਲੁਆਈ ਅੱਜ 15 ਜੂਨ ਤੋਂ ਆਰੰਭ ਹੋ ਗਈ ਹੈ ਜਦੋਂਕਿ ਇਸ ਤੋਂ ਪਹਿਲਾਂ 11 ਜੂਨ ਤੋਂ ਛੇ ਜ਼ਿਲ੍ਹਿਆਂ- ਮਾਨਸਾ, ਬਠਿੰਡਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ ਤੇ ਫਾਜ਼ਿਲਕਾ ਵਿੱਚ ਆਰੰਭ ਹੋ ਚੁੱਕੀ ਹੈ। ਅੱਜ ਤੋਂ ਮੋਗਾ, ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਪਟਿਆਲਾ, ਸ੍ਰੀ ਫ਼ਤਹਿਗੜ੍ਹ ਸਾਹਿਬ, ਐੱਸਏਐੱਸ ਨਗਰ, ਪਟਿਆਲਾ, ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨ ਤਾਰਨ, ਅੰਮ੍ਰਿਤਸਰ ਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ ਸ਼ੁਰੂ ਹੋ ਚੁੱਕੀ ਹੈ। ਪੰਜਾਬ ਦੇ ਜਿਹੜੇ ਜ਼ਿਲ੍ਹਿਆਂ ਵਿੱਚ ਦੂਜੇ ਪੜਾਅ ਵਜੋਂ ਝੋਨੇ ਦੀ ਲੁਆਈ ਆਰੰਭ ਹੋਈ ਹੈ, ਉਨ੍ਹਾਂ ਨੂੰ ਬੀਤੀ ਅੱਧੀ ਰਾਤ ਤੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਵੱਲੋਂ 8 ਘੰਟੇ ਬਿਜਲੀ ਸਪਲਾਈ ਮਿਲਣੀ ਆਰੰਭ ਹੋ ਗਈ ਹੈ। ਪਿੰਡਾਂ ’ਚੋਂ ਹਾਸਲ ਜਾਣਕਾਰੀ ਮੁਤਾਬਕ ਇਸ ਵਾਰ ਕਿਸਾਨਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਦਾ ਰੁਝਾਨ ਵੀ ਵਧਿਆ ਹੈ ਅਤੇ ਕਈ ਥਾਵਾਂ ’ਤੇ ਇਹ ਬਿਜਾਈ ਕਾਮਯਾਬ ਹੁੰਦੀ ਦਿਖਾਈ ਦੇਣ ਲੱਗੀ ਹੈ। ਬੇਸ਼ੱਕ, ਕਿਸਾਨਾਂ ਦੇ ਇਸ ਰੁਝਾਨ ਤੋਂ ਖੇਤੀ ਮਹਿਕਮੇ ਦੇ ਅਧਿਕਾਰੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ, ਪਰ ਅਜੇ ਵੀ ਕਈ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਸਥਾਨਕ ਪੰਜਾਬੀ ਅਤੇ ਪਰਵਾਸੀ ਮਜ਼ਦੂਰਾਂ ਰਾਹੀਂ ਝੋਨੇ ਦੀ ਲੁਆਈ ਅੱਜ ਤੋਂ ਆਰੰਭ ਕੀਤੇ ਜਾਣ ਦੇ ਵੇਰਵੇ ਮਿਲੇ ਹਨ। ਇਸੇ ਦੌਰਾਨ ਪੀਐੱਸਪੀਸੀਐੱਲ ਦੇ ਇੱਕ ਅਧਿਕਾਰੀ ਦਾ ਕਹਿਣਾ ਹੈ ਕਿ ਸਰਕਾਰੀ ਆਦੇਸ਼ਾਂ ਤਹਿਤ ਅੱਜ ਤੋਂ ਝੋਨੇ ਦੀ ਲੁਆਈ ਲਈ ਪੂਰੇ ਪੰਜਾਬ ਵਿੱਚ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣੀ ਆਰੰਭ ਕੀਤੀ ਜਾ ਚੁੱਕੀ ਹੈ। ਝੋਨੇ ਦੀ ਲੁਆਈ ਲਈ ਵੱਡੀ ਪੱਧਰ ’ਤੇ ਪਰਵਾਸੀ ਮਜ਼ਦੂਰ ਪੰਜਾਬ ਦੇ ਰੇਲਵੇ ਸਟੇਸ਼ਨਾਂ ’ਤੇ ਰਾਤ ਸਮੇਂ ਆਉਂਦੀਆਂ ਰੇਲਗੱਡੀਆਂ ਰਾਹੀਂ ਪੁੱਜ ਰਹੇ ਹਨ।

Advertisement

Advertisement
Advertisement