ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੇਰੁਜ਼ਗਾਰ ਈਟੀਟੀ 5994 ਯੂਨੀਅਨ ਦਾ ਧਰਨਾ ਜਾਰੀ

07:03 AM Aug 26, 2024 IST
ਧਰਨੇ ’ਤੇ ਬੈਠੇ ਹੋਏ ਬੇਰੁਜ਼ਗਾਰ ਈਟੀਟੀ ਅਧਿਆਪਕ।

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 25 ਅਗਸਤ
ਆਪਣੀ ਜੁਆਇਨਿੰਗ ਦੀ ਪਿਛਲੇ ਲਗਪਗ ਡੇਢ ਸਾਲ ਤੋਂ ਉਡੀਕ ਕਰ ਰਹੀ ਈਟੀਟੀ ਟੈਟ ਪਾਸ ਬੇਰੁਜ਼ਗਾਰ 5994 ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸ਼ਨਿਚਰਵਾਰ ਨੂੰ ਸਿੱਖਿਆ ਮੰਤਰੀ ਦੇ ਪਿੰਡ ਵਿੱਚ ਸ਼ੁਰੂ ਕੀਤਾ ਰੋਸ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਐਤਵਾਰ ਨੂੰ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਨੇ ਸ੍ਰੀ ਆਨੰਦਪੁਰ ਸਾਹਿਬ-ਨੰਗਲ ਹਾਈਵੇਅ ਦੇ ਕਿਨਾਰਿਆਂ ’ਤੇ ਬੈਠ ਕੇ ਸੂਬਾ ਸਰਕਾਰ ਖ਼ਿਲਾਫ਼ ਆਪਣਾ ਗੁੱਸਾ ਕੱਢਿਆ ਤੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਬੱਗਾ ਖੁਡਾਲ, ਪਰਮਪਾਲ ਫਾਜ਼ਿਲਕਾ, ਬਲਿਹਾਰ ਸਿੰਘ, ਬੰਟੀ ਕੰਬੋਜ, ਕੁਲਵਿੰਦਰ ਬਰੇਟਾ, ਡਾ. ਪਰਵਿੰਦਰ ਸਿੰਘ ਲਾਹੌਰੀਆ, ਹਰੀਸ਼ ਫ਼ਾਜ਼ਿਲਕਾ ਅਤੇ ਪ੍ਰਗਟ ਬੋਹਾ ਨੇ ਦੱਸਿਆ ਕਿ ਪਿਛਲੇ ਡੇਢ ਸਾਲ ਤੋਂ ਲਟਕ ਰਹੀ ਈਟੀਟੀ ਕਾਡਰ ਦੀ 5994 ਭਰਤੀ ਨੂੰ ਪੂਰਾ ਕਰਨ ਵੱਲ ਪੰਜਾਬ ਸਰਕਾਰ ਅਜੇ ਵੀ ਬਹੁਤਾ ਧਿਆਨ ਨਹੀਂ ਦੇ ਰਹੀ। ਉਨ੍ਹਾਂ ਆਖਿਆ ਕਿ ਯੂਨੀਅਨ ਆਗੂਆਂ ਵੱਲੋਂ ਇਸ ਮਸਲੇ ਸਬੰਧੀ ਕਈ ਮੀਟਿੰਗ ਉੱਚ ਅਧਿਕਾਰੀਆਂ ਨਾਲ ਕੀਤੀਆਂ ਜਾ ਚੁੱਕੀਆਂ ਹਨ ਪਰ ਮੀਟਿੰਗ ਕਰ ਕੇ ਹਰ ਵਾਰ ਉਨ੍ਹਾਂ ਨੂੰ ਟਾਲ ਦਿੱਤਾ ਜਾਂਦਾ ਹੈ ਤੇ ਜੁਆਇਨਿੰਗ ਨੂੰ ਲੈ ਕੇ ਕੁਝ ਸਪੱਸ਼ਟ ਨਹੀਂ ਕੀਤਾ ਜਾ ਰਿਹਾ। ਇਸ ਦੇ ਰੋਸ ਵਜੋਂ ਯੂਨੀਅਨ ਨੂੰ ਸਿੱਖਿਆ ਮੰਤਰੀ ਦੇ ਪਿੰਡ ਵਿੱਚ ਰੋਸ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ ਹੈ। ਆਗੂਆਂ ਨੇ ਸਪਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਜੁਆਇਨ ਨਹੀਂ ਕਰਵਾਉਂਦੀ, ਉਦੋਂ ਤੱਕ ਪਿੰਡ ਗੰਭੀਰਪੁਰ ਵਿੱਚ ਰੋਸ ਧਰਨਾ ਜਾਰੀ ਰਹੇਗਾ।
ਆਗੂਆਂ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਈਟੀਟੀ 5994 ਕਾਡਰ ਨੂੰ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਜਾਂ ਇਸ ਤੋਂ ਪਹਿਲਾਂ ਜੁਆਇਨ ਕਰਵਾਏ।

Advertisement

Advertisement