ਬੇਰੁਜ਼ਗਾਰਾਂ ਵੱਲੋਂ ਮੰਗਾਂ ਉਭਾਰਦੇ ਨਾਅਰੇ ਲਿਖਣ ਦੀ ਮੁਹਿੰਮ ਸ਼ੁਰੂ
08:50 AM Jul 29, 2020 IST
ਪੱਤਰ ਪ੍ਰੇਰਕ
ਤਪਾ ਮੰਡੀ, 28 ਜੁਲਾਈ
Advertisement
ਕਰੋਨਾ ਕਰ ਕੇ ਸਰਕਾਰ ਵੱਲੋਂ ਰੈਲੀਆਂ ਅਤੇ ਮੁਜ਼ਾਹਰਿਆਂ ’ਤੇ ਪਾਬੰਦੀਆਂ ਦੇ ਬਾਵਜੂਦ ਬੇਰੁਜ਼ਗਾਰਾਂ ਨੇ ਸੰਘਰਸ਼ ਦਾ ਨਵਾਂ ਰਾਹ ਲੱਭਿਆ ਹੈ। ਪਿੰਡਾਂ ’ਚ ਰੁਜ਼ਗਾਰ ਦੀਆਂ ਮੰਗਾਂ ਉਭਾਰਦੇ ਨਾਅਰੇ ਲਿਖਣ ਦੀ ਮੁਹਿੰਮ ਸ਼ੁਰੂ ਕਰਦਿਆਂ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਜ਼ ਯੂਨੀਅਨ ਨੇ ਆਪਣੇ ਵਰਕਰਾਂ ਨੂੰ ਇਹ ਮੁਹਿੰਮ ਵਧਾਉਣ ਦਾ ਸੱਦਾ ਦਿੱਤਾ ਹੈ। ਯੂਨੀਅਨ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਸਾਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਬਦਲਵੇਂ ਤਰੀਕੇ ਲੱਭ ਕੇ ਪਿੰਡਾਂ ’ਚ ਰੁਜ਼ਗਾਰ ਦੀ ਮੰਗ ਦੇ ਨਾਅਰੇ ਲਿਖਣੇ ਪਏ ਹਨ। ਮਲਟੀਪਰਪਜ਼-ਹੈਲਥ ਵਰਕਰਾ ਦੀਆਂ ਅਸਾਮੀਆਂ ’ਚ ਉਮਰ-ਹੱਦ 37 ਤੋਂ 42 ਸਾਲ ਕਰਨ ਅਤੇ ਅਸਾਮੀਆਂ ਦੀ ਗਿਣਤੀ ਵਧਾਉਣ ਦੀ ਮੰਗ ਕੀਤੀ।
Advertisement
Advertisement