ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੇਰੁਜ਼ਗਾਰ ਅਧਿਆਪਕਾਂ ਤੇ ਸਿਹਤ ਕਾਮਿਆਂ ਨੇ ਆਵਾਜਾਈ ਰੋਕੀ

10:51 AM Oct 28, 2024 IST
ਗਿੱਦੜਬਾਹਾ ਵਿਚ ਕੌਮੀ ਮਾਰਗ ’ਤੇ ਆਵਾਜਾਈ ਠੱਪ ਕਰ ਕੇ ਧਰਨਾ ਦਿੰਦੇ ਹੋਏ ਬੇਰੁਜ਼ਗਾਰ। ‌-ਫੋਟੋ: ਪ੍ਰੀਤ

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ
ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਮਾਸਟਰ ਕੇਡਰ, ਲੈਕਚਰਾਰ, ਆਰਟ ਐਂਡ ਕਰਾਫਟ, ਮਲਟੀ ਪਰਪਜ਼ ਹੈਲਥ ਭਰਤੀ ਕਰਨ ਦੀ ਮੰਗ ਨੂੰ ਲੈ ਕੇ ਢਾਈ ਸਾਲ ਤੋ ‘ਆਪ’ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੇ ਬੇਰੁਜ਼ਗਾਰ ਸਾਂਝਾ ਮੋਰਚਾ ਨੇ ਗਿੱਦੜਬਾਹਾ ਵਿੱਚ ਕੌਮੀ ’ਤੇ ਆਵਾਜਾਈ ਠੱਪ ਕਰਕੇ ਆਪਣੀਆਂ ਮੰਗਾਂ ਪੂਰੀਆਂ ਕਰਨ ਲਈ ਸਰਕਾਰ ’ਤੇ ਦਬਾਅ ਪਾਇਆ। ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ, ਜਸਵੰਤ ਘੁਬਾਇਆ, ਰਮਨ ਕੁਮਾਰ ਮਲੋਟ, ਹਰਜਿੰਦਰ ਸਿੰਘ ਝੁਨੀਰ, ਅਤੇ ਹਰਜਿੰਦਰ ਸਿੰਘ ਬੁਢਲਾਡਾ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਿਛਲੀਆਂ ਸਰਕਾਰਾਂ ਤੋਂ ਵੀ ਅੱਗੇ ਨਿਕਲ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਬੇਰੁਜ਼ਗਾਰਾਂ ਨੂੰ ਆਸ ਸੀ ਕਿ ਆਮ ਲੋਕਾਂ ’ਚੋਂ ਨਿਕਲ ਕੇ ਸੱਤਾ ਹਾਸਲ ਕਰਨ ਵਾਲੀ ਟੀਮ ਬੇਰੁਜ਼ਗਾਰਾਂ ਦੇ ਮਸਲੇ ਹਮਦਰਦੀ ਨਾਲ ਵਿਚਾਰ ਕੇ ਹੱਲ ਕਰੇਗੀ ਪ੍ਰੰਤੂ ਮੁੱਖ ਮੰਤਰੀ ਨੇ ਢਾਈ ਸਾਲ ਵਿੱਚ ਬੇਰੁਜ਼ਗਾਰਾਂ ਨਾਲ ਇੱਕ ਵੀ ਪੈਨਲ ਮੀਟਿੰਗ ਨਹੀਂ ਕੀਤੀ ਜਦਕਿ ਜਲੰਧਰ ਦੀ ਜ਼ਿਮਨੀ ਚੋਣ ਮੌਕੇ 7 ਜੁਲਾਈ ਨੂੰ ਮੁੱਖ ਮੰਤਰੀ ਨੇ ਖੁਦ ਵਾਅਦਾ ਕੀਤੀ ਸੀ ਕਿ ਜਲਦੀ ਬੇਰੁਜ਼ਗਾਰ ਸਾਂਝੇ ਮੋਰਚੇ ਨਾਲ ਮੀਟਿੰਗ ਕਰਕੇ ਮਾਸਟਰ ਕੇਡਰ ਦੀਆਂ ਪੋਸਟਾਂ, ਲੈਕਚਰਾਰ ਦੀਆਂ ਪੋਸਟਾਂ, ਉਮਰ ਹੱਦ , ਮਾਸਟਰ ਕੇਡਰ ਵਿੱਚ ਥੋਪੀ ਬੇਤੁਕੀ ਸ਼ਰਤ 55 ਪ੍ਰਤੀਸ਼ਤ ਰੱਦ ਕਰਨ, 250 ਆਰਟ ਐਂਡ ਕਰਾਫਟ ਦਾ ਪੇਪਰ ਲੈਣ ਸਮੇਤ ਸਮੁੱਚੇ ਮਸਲੇ ਹੱਲ ਕੀਤੇ ਜਾਣਗੇ। ਇਸ ਦੌਰਾਨ ਭਾਵੇਂ ਪੁਲੀਸ ਵੱਲੋਂ ਆਵਾਜਾਈ ਦੇ ਬਦਲਵੇਂ ਪ੍ਰਬੰਧ ਕਰਨ ਦਾ ਯਤਨ ਕੀਤਾ ਗਿਆ ਪਰ ਲੋਕਾਂ ਨੂੰ ਭਾਰੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ। ਧਰਨਾਕਾਰੀਆਂ ਨੇ ਐਲਾਨ ਕੀਤਾ ਕਿ ਉਹ ਲਗਾਤਾਰ ਆਪਣਾ ਸੰਘਰਸ਼ ਜਾਰੀ ਰੱਖਣਗੇ ਅਤੇ ਲੋੜ ਪਈ ਤਾਂ ਉਮੀਦਵਾਰਾਂ ਦੇ ਘਰਾਂ ਦਾ ਵੀ ਘਿਰਾਓ ਕਰਨਗੇ।

Advertisement

Advertisement