ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੇਰੁਜ਼ਗਾਰ ਅਧਿਆਪਕ ਸੂਬਾ ਸਰਕਾਰ ਤੋਂ ਖ਼ਫ਼ਾ

06:39 AM Jul 01, 2024 IST
ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਅਧਿਆਪਕ।

ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 30 ਜੂਨ
ਸਥਾਨਕ ਪਾਰਕ ਵਿੱਚ 4161 ਮਾਸਟਰ ਕੇਡਰ ਬੇਰੁਜ਼ਗਾਰ ਯੂਨੀਅਨ ਦੀ ਮੀਟਿੰਗ ਹੋਈ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੀਟਿੰਗ ਵਿੱਚ ਫ਼ੈਸਲਾ ਹੋਇਆ ਕਿ ਸਰਕਾਰ ਖ਼ਿਲਾਫ਼ ਸੱਤ ਜੁਲਾਈ ਨੂੰ ਜਲੰਧਰ ਦੀ ਜ਼ਿਮਨੀ ਚੋਣ ਦੌਰਾਨ ਹਲਕੇ ਦੇ ਵੋਟਰਾਂ ਨੂੰ ਪੰਜਾਬ ਸਰਕਾਰ ਦੀਆਂ ਰੁਜ਼ਗਾਰ ਵਿਰੋਧ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਪ੍ਰਦਰਸ਼ਨ ਕੀਤਾ ਜਾਵੇਗਾ। ਯੂਨੀਅਨ ਦੇ ਆਗੂ ਕੁਲਵਿੰਦਰ ਸਿੰਘ ਅਤੇ ਜਰਨੈਲ ਕੌਰ ਨੇ ਦੱਸਿਆ ਕਿ 5 ਜਨਵਰੀ 2023 ਤੋਂ ਨਿਯੁਕਤੀ ਪੱਤਰ ਪ੍ਰਾਪਤ 252 ਉਮੀਦਵਾਰਾਂ ਦਾ ਹਾਲੇ ਤੱਕ ਸਰਕਾਰ ਵੱਲੋਂ ਕੋਈ ਸਾਰਥਿਕ ਹੱਲ ਨਹੀਂ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰਾਂ ਨਾਲ ਬੇਰੁਖ਼ੀ ਦਾ ਨਤੀਜਾ ਪੰਜਾਬ ਸਰਕਾਰ ਨੇ ਲੋਕ ਸਭਾ ਚੋਣਾਂ ਵਿੱਚ ਦੇਖ ਹੀ ਲਿਆ ਹੈ ਪਰ ਫਿਰ ਵੀ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੀ ਹੈ ਕਿ 4161 ਮਾਸਟਰ ਕੇਡਰ ਦੀਆਂ ਪੋਸਟਾਂ ਵਿੱਚ ਵਾਧਾ ਕਰ ਕੇ ਜਲਦੀ ਤੋਂ ਜਲਦੀ 252 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਵੱਡੇ ਫ਼ੈਸਲੇ ਲੈਣ ਲਈ ਮਜਬੂਰ ਹੋਣਗੇ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਇਸ ਮੌਕੇ ਕਿਰਨ ਕੰਬੋਜ, ਰੀਟਾ ਰਾਣੀ, ਗੁਰਪ੍ਰੀਤ ਕੌਰ, ਨਵਦੀਪ ਕੁਮਾਰ, ਪੂਨਮ ਕੰਬੋਜ, ਅਲਕਾ ਰਾਣੀ, ਮਨਪ੍ਰੀਤ ਕੌਰ ਅਤੇ ਰਾਮ ਲਾਲ ਆਦਿ ਹਾਜ਼ਰ ਸਨ।

Advertisement

Advertisement
Advertisement